Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਵਲੋਂ ਔਰਤਾਂ ਲਈ ਮੈਡੀਕਲ ਕੈਂਪ, ਕੈਂਸਰ ਦੀ ਜਾਗਰੂਕਤਾ ਸਬੰਧੀ ਵਿਚਾਰ-ਚਰਚਾ ਕਰਵਾ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

Speical Day, International Women Day, International Women’s Day 2022

Web Admin

Web Admin

5 Dariya News

ਚੰਡੀਗੜ੍ਹ , 08 Mar 2022

Last updated on: Mar 08, 2022, 00:00 IST

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਉਣ ਦੇ ਮੱਦੇਨਜ਼ਰ `ਸਾਂਝ` ਦੇ ਬੈਨਰ ਹੇਠ ਵੱਖ ਵੱਖ ਗਤੀਵਿਧੀਆਂ ਜਿਨ੍ਹਾਂ ਵਿੱਚ ਸਾਰੇ ਜਿ਼ਲ੍ਹਿਆਂ ਵਿੱਚ ਕੈਂਸਰ, ਔਰਤਾਂ ਦੀ ਸਿਹਤ ਅਤੇ ਮਾਹਵਾਰੀ ਦੌਰਾਨ ਸਵੱਛਤਾ `ਤੇ ਵਿਚਰ ਚਰਚਾ ਅਤੇ ਮਹਿਲਾ ਪੁਲਿਸ ਕਰਮੀਆਂ ਸਮੇਤ ਔਰਤਾਂ ਲਈ ਮੈਡੀਕਲ ਅਤੇ ਸਿਹਤ ਜਾਂਚ ਕੈਂਪਾਂ ਆਦਿ ਸ਼ਾਮਲ ਹਨ, ਦਾ ਆਯੋਜਨ ਕਰਵਾਕੇ , ਹਫ਼ਤਾ ਭਰ ਚੱਲਣ ਵਾਲਾ ਇਹ ਸਮਾਗਮ ਮੰਗਲਵਾਰ ਨੂੰ ਸਮਾਪਤ ਕੀਤਾ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕੈਂਸਰ ਜਾਗਰੂਕਤਾ ਬਾਰੇ ਇੱਕ ਵੈਬੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਗ੍ਰੀਸੀਅਨ ਸੁਪਰ ਸਪੈਸ਼ਲਿਟੀ ਹਸਪਤਾਲ ਤੋਂ ਰੇਡੀਏਸ਼ਨ ਓਨਕੋਲੋਜਿਸਟ ਡਾ: ਰੂਪਾਲੀ ਅਗਰਵਾਲ ਨੇ ਮਹਿਲਾ ਪੁਲਿਸ ਕਰਮੀਆਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਪੌਸ਼ਟਿਕ ਭੋਜਨ ਦੇ ਸੇਵਨ ਬਾਰੇ ਜਾਗਰੂਕ ਕੀਤਾ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਔਰਤਾਂ ਨੂੰ ਸਮਰਪਿਤ ਇਸ ਵਿਸ਼ੇਸ਼ ਦਿਨ ਨੂੰ ਅਜਿਹੇ ਵਿਲੱਖਣ ਢੰਗ ਨਾਲ ਮਨਾਉਣ `ਤੇ ਸਾਰੇ ਸੀਪੀਜ਼/ਐਸਐਸਪੀਜ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੀਪੀਜ਼/ਐਸਐਸਪੀਜ਼ ਵੱਲੋਂ ਆਪੋ-ਆਪਣੇ ਜਿ਼ਲ੍ਹਿਆਂ ਵਿੱਚ ਵਿਸ਼ੇਸ਼ ਤੌਰ ਤੇ ਔਰਤਾਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਲਈ  ਲੋੜੀਂਦੀ ਸਿੱਖਿਆ ਅਤੇ ਔਰਤਾਂ ਵਿਰੁੱਧ ਅਪਰਾਧਾਂ ਸਬੰਧੀ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਾਉਣ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਵਾਇਆ।

ਉਨ੍ਹਾਂ ਕਿਹਾ ਕਿ ਕੁਝ ਜਿ਼ਿਲ੍ਹਆਂ ਵਿੱਚ ਸੀਪੀਜ਼/ਐਸਐਸਪੀਜ਼ ਵੱਲੋਂ ਔਰਤਾਂ ਨਾਲ ਸਬੰਧਤ ਸ਼ਿ਼ਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਰਾਹਤ ਕੈਂਪ ਵੀ ਲਗਾਏ ਗਏ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਹੋਰ  ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧ, ਵੀ. ਨੀਰਜਾ ਨੇ ਦੱਸਿਆ ਕਿ ਸਾਰੇ ਜਿ਼ਲ੍ਹਿਆਂ ਵਿੱਚ ਪੁਲਿਸ ਨੇ ਹਰ ਵਰਗ  ਦੀਆਂ ਔਰਤਾਂ ਤੱਕ ਪਹੁੰਚ ਕਰਕੇ ਅਤੇ ਉਨ੍ਹਾਂ ਨੂੰ ਔਰਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਅਤੇ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਕੇ ਇਸ ਦਿਨ ਨੂੰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ।ਉਨ੍ਹਾਂ ਕਿਹਾ ਕਿ ਸੂਬੇ ਦੇ 382 ਥਾਣਿਆਂ ਵਿੱਚ ਸਥਿਤ ਮਹਿਲਾ ਹੈਲਪ ਡੈਸਕਾਂ ਵਲੋਂ  ਅੱਜ ਤੋਂ ਅਗਲੇ 3 ਦਿਨਾਂ ਤੱਕ ਔਰਤਾਂ ਦੀ ਸੁਰੱਖਿਆ ਲਈ ਕਾਨੂੰਨ ਦੇ ਉਪਬੰਧਾਂ ਅਤੇ ਔਰਤਾਂ ਵਿਰੁੱਧ ਅਪਰਾਧਾਂ ਦੀ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਲੋਂ ਉਪਲਬਧ ਸਹੂਲਤਾਂ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।ਇਸੇ ਤਰ੍ਹਾਂ, ਪੰਜਾਬ ਪੁਲਿਸ ਦੇ ਕਮਿਊਨਿਟੀ ਪੁਲਿਸਿੰਗ ਵਿੰਗ  `ਸਾਂਝ` ਨੇ ਵੀ ਕਾਲਜਾਂ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਗੈਰ-ਸਰਕਾਰੀ ਸੰਸਥਾਵਾਂ, ਪ੍ਰਮੁੱਖ ਵਿਅਕਤੀਆਂ ਦੇ ਸਹਿਯੋਗ ਨਾਲ ਕਈ ਸਮਾਗਮ ਕਰਵਾਏ। ਇਸ ਤੋਂ ਇਲਾਵਾ ਸਮਾਰੋਹ ਦੇ ਹਿੱਸੇ ਵਜੋਂ ਜਿ਼ਲ੍ਹਾ ਪੁਲਿਸ ਵੱਲੋਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ ਸੱਭਿਆਚਾਰਕ ਸਮਾਗਮ ਵੀ ਕਰਵਾਏ ਗਏ।

 

Tags: Speical Day , International Women Day , International Women’s Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD