Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਪੁਲਿਸ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਔਰਤਾਂ ਨੇ ਹਰ ਖੇਤਰ ਵਿੱਚ ਆਪਣੀ ਸਫਲਤਾ ਦੇ ਉੱਚੇ ਮੁਕਾਮ ਹਾਸਲ ਕੀਤੇ - ਐੱਸ.ਐੱਸ.ਪੀ. ਬਟਾਲਾ

Speical Day, International Women Day, International Women’s Day 2022

Web Admin

Web Admin

5 Dariya News

ਬਟਾਲਾ , 08 Mar 2022

Last updated on: Mar 08, 2022, 00:00 IST

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਬਟਾਲਾ ਪੁਲਿਸ ਵੱਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਨ ਦੇ ਨਾਲ ਪੁਲਿਸ ਦੀਆਂ ਮਹਿਲਾ ਕਰਮਚਾਰਨਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਐੱਸ.ਐੱਸ.ਪੀ. ਬਟਾਲਾ ਸ਼੍ਰੀ ਗੌਰਵ ਤੂਰਾ ਨੇ ਕੀਤੀ।ਮਹਿਲਾ ਪੁਲਿਸ ਅਧਿਕਾਰੀਆਂ ਅਤੇ ਕਰਮਚਾਰਨਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਸ਼੍ਰੀ ਗੌਰਵ ਤੂਰਾ ਨੇ ਕਿਹਾ ਕਿ ਮਹਿਲਾਵਾਂ ਨੇ ਆਪਣੀ ਯੋਗਤਾ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਤਰਾਂ ਪੁਰਸਾਂ ਨਾਲੋਂ ਘੱਟ ਨਹੀਂ ਹਨ। ਉਨਾਂ ਕਿਹਾ ਕਿ ਕੋਈ ਵੀ ਖੇਤਰ ਲੈ ਲਵੋ ਤੁਹਾਨੂੰ ਹਰ ਜਗਾ ਮੂਹਰਲੀ ਕਤਾਰ ਵਿੱਚ ਔਰਤਾਂ ਦਿਖਾਈ ਦੇਣਗੀਆਂ ਅਤੇ ਔਰਤਾਂ ਨੇ ਹਰ ਖੇਤਰ ਵਿੱਚ ਆਪਣੀ ਸਫਲਤਾ ਦੇ ਨਾਲ ਉੱਚੇ ਮੁਕਾਮ ਹਾਸਲ ਕੀਤੇ।ਉਨਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਵੀ ਔਰਤਾਂ ਦਾ ਯੋਗਦਾਨ ਬਹੁਤ ਅਹਿਮ ਹੈ ਅਤੇ ਇਸ ਚਣੌਤੀ ਭਰੇ ਪੇਸ਼ੇ ਵਿੱਚ ਔਰਤਾਂ ਹੇਠਲੇ ਪੱਧਰ ਤੋਂ ਵੱਡੇ ਆਹੁਦੇ ਤੇ ਸੇਵਾਵਾਂ ਨਿਭਾ ਰਹੀਆਂ ਹਨ। ਉਨਾਂ ਕਿਹਾ ਕਿ  ਬਟਾਲਾ ਪੁਲਿਸ ਜ਼ਿਲੇ ਦੀਆਂ ਸਮੂਹ ਔਰਤਾਂ ਦੇ ਹੱਕਾਂ ਦੀ ਰਾਖੀ ਅਤੇ ਉਨਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸਮੇਂ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਔਰਤਾਂ ਦੀ ਸਹਾਇਤਾ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤੇ ਗਏ ਹਨ ਅਤੇ ਵਿਭਾਗ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਔਰਤਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਬੇੜਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ।ਇਸ ਤੋਂ ਪਹਿਲਾਂ ਡੀ.ਐੱਸ.ਪੀ. ਮੈਡਮ ਪਰਵਿੰਦਰ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੀਆਂ ਸਮੂਹ ਮਹਿਲਾ ਅਧਿਕਾਰੀਆਂ ਅਤੇ ਕਰਮਚਾਰਨਾਂ ਦੀ ਇਹ ਹੋਰ ਵੀ ਜਿੰਮੇਵਾਰੀ ਵੱਧ ਜਾਂਦੀ ਹੈ ਕਿ ਉਹ ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਔਰਤਾਂ ’ਤੇ ਹੁੰਦੇ ਜ਼ੁਲਮਾਂ ਨੂੰ ਰੋਕਣ ਲਈ ਇੱਕ ਢਾਲ ਵਜੋਂ ਕੰਮ ਕਰਨ।ਇਸ ਮੌਕੇ ਪੁਲਿਸ ਲਾਈਨ ਬਟਾਲਾ ਵਿਖੇ ਸਿਹਤ ਵਿਭਾਗ  ਦੇ ਸਹਿਯੋਗ ਨਾਲ ਮਹਿਲਾ ਪੁਲਿਸ ਮੁਲਾਜ਼ਮਾਂ ਲਈ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ ਅਤੇ ਉਨਾਂ ਨੂੰ ਦਵਾਈਆਂ ਦਿੱਤੀਆਂ। ਇਸ ਮੌਕੇ ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਐਡਵੋਕੇਟ ਰਜਿੰਦਰ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਬਟਾਲਾ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

Tags: Speical Day , International Women Day , International Women’s Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD