Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੱਜ ਦੀ ਔਰਤ ਨਵੇਂ ਯੁੱਗ ਦੀ ਪਹਿਰੇਦਾਰ : ਗੁਰਮੀਤ ਸ਼ੇਰਗਿੱਲ

Speical Day, International Women Day

Web Admin

Web Admin

5 Dariya News

ਪਟਿਆਲਾ , 08 Mar 2022

Last updated on: Mar 08, 2022, 00:00 IST

ਸਥਾਨਕ ਸਰਕਾਰੀ ਸਟੇਟ ਕਾਲਜ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਨੋਡਲ ਅਧਿਕਾਰੀ ਸਵੀਪ ਪ੍ਰੋ:ਗੁਰਬਖਸੀਸ ਸਿੰਘ ਅੰਟਾਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਕਲਾ ਕ੍ਰਿਤੀ, ਪਟਿਆਲਾ (ਰਜਿ) ਅਤੇ ਸਰਕਾਰੀ ਸਟੇਟ ਕਾਲਜ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਟੇਟ ਆਈਕਨ ਦਿਵਿਆਂਗਜਨ ਡਾ. ਕਿਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸੁਖਪ੍ਰੀਤ ਕੌਰ ਧਰਮਪਤਨੀ ਜਗਵਿੰਦਰ ਸਿੰਘ ਜ਼ਿਲ੍ਹਾ ਆਈਕਨ ਵੋਟਰ ਜਾਗਰੂਕਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਜੁਆਇੰਟ ਡਾਇਰੈਕਟਰ ਰੋਜ਼ਗਾਰ ਅਤੇ ਉਤਪਤੀ ਵਿਭਾਗ ਗੁਰਮੀਤ ਕੌਰ ਸ਼ੇਰਗਿੱਲ ਨੇ ਬਤੌਰ ਮੁੱਖ ਵਕਤਾ ਗੱਲ ਕਰਦੇ ਹੋਏ ਅੱਜ ਸਮਾਜ ਦੇ ਹਰ ਖੇਤਰ ਵਿਚ ਔਰਤ ਦੀ ਸ਼ਮੂਲੀਅਤ ਦੀ ਗੱਲ ਕਰਦੇ ਹੋਏ ਉਸਨੂੰ ਨਵੇਂ ਯੁੱਗ ਦੀ ਪਹਿਰੇਦਾਰ ਦੱਸਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ: ਕਿਰਨਜੀਤ ਕੌਰ ਨੇ ਆਦੇ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਕਲਾ ਕ੍ਰਿਤੀ ਪਟਿਆਲਾ ਦੇ ਡਾਇਰੈਕਟਰ ਪਰਮਿੰਦਰਪਾਲ ਕੌਰ, ਡਾ.ਸਤਿੰਦਰ ਕੌਰ ਵਾਲੀਆ, ਪ੍ਰੋ: ਜੀਵਨ ਬਾਲਾ ਪ੍ਰੋ: ਬਲਵਿੰਦਰ ਸਿੰਘ, ਰਿਟਾਇਰਡ ਸੁਪਰਡੰਟ ਇੰਜ ਐਮ ਐਮ ਸਿਆਲ, ਸਤਬੀਰ ਸਿੰਘ ਨੋਡਲ ਅਫ਼ਸਰ ਸਨੌਰ, ਮੋਹਿਤ ਕੌਸਲ ਅਤੇ ਗਗਨਦੀਪ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕੀਤੀ।

ਪ੍ਰੋ: ਗੁਰਬਖਸੀਸ ਸਿੰਘ ਅੰਟਾਲ ਨੇ ਇਸ ਮੌਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਇਤਿਹਾਸ ਤੇ ਚਾਨਣਾ ਪਾਉਂਦੇ ਹੋਏ ਲੋਕਤੰਤਰਿਕ ਪਰੰਪਰਾਵਾਂ ਵਿਚ ਔਰਤ ਦੇ ਯੋਗਦਾਨ ਵਿਸ਼ੇ ਉਪਰ ਆਪਣੀ ਤਕਰੀਰ ਕਰਦਿਆ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ (ਵੋਟਰ ਜਾਗਰੂਕਤਾ ਕਲੱਬ) ਦੀਆਂ ਮੈਂਬਰਾਂ ਨੂੰ ਸੰਵਿਧਾਨਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਬੋਲਦਿਆਂ ਡਾ. ਕਿਰਨ ਸਟੇਟ ਆਇਕਨ ਵੋਟਰ ਜਾਗਰੂਕਤਾ ਨੇ ਕਿਹਾ ਕਿ ਜੇ ਔਰਤ ਆਪਣੇ ਹੱਕਾਂ ਨੂੰ ਪ੍ਰਾਪਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪੜ੍ਹ ਲਿਖ ਕੇ ਅੱਗੇ ਆਉਣਾ ਪਵੇਗਾ, ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਹੋਏ ਭਾਰਤੀ ਸੰਸਦ ਦੇ ਵਿਚ ਆਪਣੀ ਅਵਾਜ਼ ਨੂੰ ਬੁਲੰਦ ਕਰਨਾ ਹੋਵੇਗਾ।ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਸਨੇਹਲ ਬੀ.ਐਡ ਦੀ ਵਿਦਿਆਰਥਣ ਨੇ ਕਵਿਤਾ ਗਾਇਨ, ਗੁਰਤੇਜ ਸਿੰਘ ਨੇ ਭਾਸ਼ਣ, ਮਨਪ੍ਰੀਤ ਕੌਰ ਨੇ ਸਲੋਗਨ ਲਿਖਣ, ਪੋਸਟਰ ਵਿਚ ਪ੍ਰੇਰਨਾ ਸੈਨੀ ਅਤੇ ਭਾਵਨਾ ਗੀਤ ਗਾਇਨ ਵਿਚ ਵਿਕਾਸ ਕੁਮਾਰ ਅਤੇ ਗਗਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਦੇ ਨੋਡਲ ਅਫ਼ਸਰ ਸਵੀਪ ਪ੍ਰੋ: ਰੁਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: Speical Day , International Women Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD