Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ; ਸਮੁੱਚੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਸਖਤ ਸੁਰੱਖਿਆ ਪ੍ਰਬੰਧਾਂ ’ਚ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਗਿਣਤੀ ਪ੍ਰਕਿਰਿਆ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 Mar 2022

Last updated on: Mar 08, 2022, 00:00 IST

ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਜਿਥੇ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਬਣੇ ਗਿਣਤੀ ਕੇਂਦਰਾਂ ਅਤੇ ਮੀਡੀਆ ਸੈਂਟਰਾਂ ਦਾ ਦੌਰਾ ਕੀਤਾ, ਉਥੇ ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਵੀ ਉਨ੍ਹਾਂ ਨਾਲ ਸਨ।ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 10 ਮਾਰਚ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ, ਜਿਸ ਲਈ ਪੁਖਤਾ ਇੰਤਜਾਮ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ ਦੀਆਂ ਵੋਟਾਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਅਤੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਹੁਸ਼ਿਆਰਪੁਰ ਵਿਖੇ ਹੋਵੇਗੀ। ਅਪਨੀਤ ਰਿਆਤ ਨੇ ਜਿਥੇ ਰਿਆਤ-ਬਾਹਰਾ ਤੇ ਐਮ.ਐਸ.ਡੀ.ਸੀ. ਵਿਚ ਬਣੇ ਮੀਡੀਆ ਸੈਂਟਰਾਂ ਦਾ ਦੌਰਾ ਕੀਤਾ, ਉਥੇ ਸਮੂਹ ਕਾਊਂਟਿੰਗ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਗਿਣਤੀ ਲਈ ਜ਼ਿਲ੍ਹੇ ਵਿਚ 588 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿਣਤੀ ਲਈ ਇਕ ਵਿਧਾਨ ਸਭਾ ਹਲਕੇ ਵਿਚ 84 ਕਰਮਚਾਰੀ ਆਪਣੀ ਡਿਊਟੀ ਨਿਭਾਉਣਗੇ, ਜਿਨ੍ਹਾਂ ਵਿਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਮਾਈਕ੍ਰੋ ਅਬਜ਼ਰਵਰ ਅਤੇ ਕਾਊਂਟਿੰਗ ਐਸਿਸਟੈਂਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗਿਣਤੀ ਸਟਾਫ਼ ਨੂੰ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ 9 ਮਾਰਚ ਨੂੰ ਸਵੇਰੇ 8 ਵਜੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਗਿਣਤੀ ਸਟਾਫ਼ ਸਮੇਂ ਸਿਰ ਇਹ ਸਿਖਲਾਈ ਪ੍ਰਾਪਤ ਕਰੇ। 

ਉਨ੍ਹਾਂ ਕਿਹਾ ਕਿ ਗਿਣਤੀ ਸਟਾਫ਼ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਕਿਰਿਆ ਦਾ ਇਕ ਅਹਿਮ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਹਰ ਪਹਿਲੂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਲਗਾਏ ਗਏ ਚੋਣ ਅਬਜ਼ਰਵਰ ਪੂਰੀ ਕਾਊਂਟਿੰਗ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਟਾਫ਼ ਦੀ ਸੁਰੱਖਿਆ ਲਈ ਤਾਇਨਾਤ ਕਰਮਚਾਰੀਆਂ ਨੂੰ ਸਹਿਯੋਗ ਦੇਣ, ਮੋਬਾਇਲ ਨਾ ਲੈ ਕੇ ਆਉਣ, ਸਮੇਂ ਸਿਰ ਪਹੁੰਚਣ ਆਦਿ ਸਬੰਧੀ ਨਿਰਦੇਸ਼ ਦਿੱਤੇ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ ਵਿਅਕਤੀ ਹੀ ਗਿਣਤੀ ਕੇਂਦਰ ਵਿਚ ਦਾਖਲ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਏਜੰਟ, ਜਿਨ੍ਹਾਂ ਨੂੰ ਰਿਟਰਨਿੰਗ ਅਫ਼ਸਰ ਵਲੋਂ ਪਹਿਚਾਣ ਪੱਤਰ ਜਾਰੀ ਕੀਤੇ ਗਏ ਹਨ, ਆਪਣੀਆਂ ਨਿਰਧਾਰਤ ਸੀਟਾਂ ’ਤੇ ਹੀ ਬੈਠਣਗੇ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ਵਿਚ ਮੋਬਾਇਲ ਨਹੀਂ ਲੈ ਕੇ ਜਾ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਜ਼ਿਲ੍ਹੇ ਵਿਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ, ਜਿਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਹੋਵੇਗੀ।ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਖਤਮ ਹੋਣ ਤੱਕ ਰਿਆਤ-ਬਾਹਰਾ ਇੰਸਟੀਚਿਊਟ ਅਤੇ ਆਈ.ਟੀ.ਆਈ. ਕਾਲਜ ਦੀ ਹੱਦ ਦੇ 500 ਮੀਟਰ ਘੇਰੇ ਅੰਦਰ 5 ਅਤੇ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। 

ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ, ਪਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ, ਪੁਲਿਸ ਕਰਮਚਾਰੀਆਂ, ਸਰਕਾਰੀ ਕਰਮਚਾਰੀ ਜੋ ਡਿਊਟੀ ’ਤੇ ਹਨ, ’ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਅਮਨ ਸ਼ਾਂਤੀ ਬਣਾਏ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਪੱਖੋਂ ਜ਼ਿਲ੍ਹਾ ਪੁਲਿਸ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।  ਇਸ ਮੌਕੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਹੁਸ਼ਿਆਰਪੁਰ ਦੇ ਰਿਟਰਨਿੰਗ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ ਅਤੇ ਐਸ.ਪੀ. (ਐਚ) ਅਸ਼ਵਨੀ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।  

                 

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD