Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ 30 ਲੱਖ ਰੁਪਏ ਦੀ ਲਾਗਤ ਦੇ 5 ਪ੍ਰਾਜੈਕਟਾਂ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵਲੋਂ ਰੈਸਟੋਰੈਂਟ, ਯੋਗਾ ਤੇ ਏਅਰੋਬਿਕਸ ਸੈਂਟਰ, ਖੇਡ ਦੁਕਾਨ, ਫਿਜ਼ਿਓਥਰੈਪੀ ਕੇਂਦਰ ਅਤੇ ਸੈਲਫੀ ਪੁਆਇੰਟ ਜਨਤਾ ਨੂੰ ਸਮਰਪਿਤ

DC Jalandhar, Ghanshyam Thori, Jalandhar, Deputy Commissioner Jalandhar, Raizada Hansraj Badminton Stadium, District Badminton Association

Web Admin

Web Admin

5 Dariya News

ਜਲੰਧਰ , 08 Mar 2022

Last updated on: Mar 08, 2022, 00:00 IST

ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ (ਆਈ.ਏ.ਐਸ.) ਨੇ ਅੱਜ ਇੱਥੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ ਪੰਜ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। 30 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਜਿਨ੍ਹਾਂ ਦਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ 'ਚ ਇਕ ਰੈਸਟੋਰੈਂਟ, ਯੋਗਾ ਤੇ ਏਅਰੋਬਿਕਸ ਕੇਂਦਰ, ਖੇਡਾਂ ਦੀ ਦੁਕਾਨ, ਫਿਜ਼ਿਓਥਰੈਪੀ ਕੇਂਦਰ ਤੇ ਇਕ ਸੈਲਫੀ ਪੁਆਇੰਟ ਸ਼ਾਮਿਲ ਸਨ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਜਲੰਧਰ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ, ਜਦ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਏਨੀ ਵੱਡੇ ਪੱਧਰ 'ਤੇ ਅਪਗ੍ਰੇਡ ਕੀਤਾ ਗਿਆ ਹੈ ।ਆਪਣੇ ਸੰਬੋਧਨ 'ਚ ਡੀ.ਬੀ.ਏ. ਜਲੰਧਰ ਦੇ ਪ੍ਰਧਾਨ ਸ੍ਰੀ ਘਨਸ਼ਿਆਮ ਥੋਰੀ ਨੇ ਅੰਤਰਿਮ ਕਮੇਟੀ ਦੇ ਸ਼ਲਾਘਾਯੋਗ ਕਾਰਜਾਂ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਸ੍ਰੀ ਥੋਰੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵੱਡੇ ਪੱਧਰ 'ਤੇ ਬੈਡਮਿੰਟਨ ਹੱਬ ਵਜੋਂ ਵਿਕਸਿਤ ਹੋ ਚੁੱਕਾ ਹੈ। ਸ੍ਰੀ ਥੋਰੀ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਤਿੰਨ ਸਾਲਾਂ ਦੇ ਥੋੜੇ ਸਮੇਂ ਦੌਰਾਨ ਅੰਤਰਿਮ ਕਮੇਟੀ ਦੀ ਨਿਗਰਾਨੀ ਹੇਠ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਦੇ ਬੁਨਿਆਦੀ ਢਾਂਡੇ ਦੇ ਨਵੀਨੀਕਰਨ ਦੀ ਪਹਿਲ ਕੀਤੀ ਜਾ ਰਹੀ ਹੈ, ਜਿਹੜਾ ਕਿ ਪ੍ਰਦਰਸ਼ਨ ਸੁਧਾਰਨ ਅਤੇ ਖਿਡਾਰੀਆਂ ਦੀ ਕੁਸ਼ਲਤਾ ਨੂੰ ਗਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਥੋਰੀ ਨੇ ਡੀ.ਬੀ.ਏ. ਜਲੰਧਰ ਦੇ ਲਾਈਫ ਮੈਂਬਰਾਂ ਨੂੰ ਮੈਂਬਰਸ਼ਿਪ ਕਾਰਡ ਵੀ ਵੰਡੇ, ਜਿਸ ਨਾਲ ਲਾਈਫ਼ ਮੈਂਬਰਾਂ ਨੂੰ ਇੱਥੇ ਬਣੇ ਰੈਸਟੋਰੈਂਟ, ਯੋਗਾ ਤੇ ਏਅਰੋਬਿਕ ਕੇਂਦਰ, ਖੇਡ ਦੁਕਾਨ,ਉਲੰਪੀਅਨ ਦਿਪਾਂਕਰ ਅਕੈਡਮੀ ਅਤੇ ਫਿਜ਼ਿਓਥਰੈਪੀ ਕੇਂਦਰ 'ਤੇ ਘੱਟ ਕੀਮਤ 'ਤੇ ਸਹੂਲਤਾਂ ਦਾ ਲਾਭ ਮਿਲ ਸਕਦਾ ਹੈ।

ਇਸ ਮੌਕੇ ਬੋਲਦੇ ਹੋਏ  ਡੀ.ਬੀ.ਏ. ਦੇ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਸ੍ਰੀ ਰਿਤਿਨ ਖੰਨਾ ਨੇ ਉਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸਹਿਯੋਗ ਤੋਂ ਇਹ ਪ੍ਰਾਜੈਕਟ ਪੂਰੇ ਹੋਏ । ਪ੍ਰਾਜੈਕਟ ਦੇ ਵੇਰਵੇ 'ਤੇ ਚਾਨਣਾ ਪਾਉਂਦਿਆਂ  ਸ੍ਰੀ ਖੰਨਾ ਨੇ ਕਿਹਾ ਕਿ ਰੈਸਟੋਰੈਂਟ 20 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਇਆ ਹੈ, ਜਿਸ 'ਚੋਂ 10 ਲੱਖ ਰੁਪਏ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਦੁਆਰਾ ਅਤੇ 4.81 ਲੱਖ ਰੁਪਏ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੁਆਰਾ ਜ਼ਿਲ੍ਹਾ ਰਾਹਤ ਸੁਸਾਇਟੀ ਰਾਹੀਂ ਮਨਜ਼ੂਰ ਕੀਤੇ ਗਏ ਹਨ। ਸ੍ਰੀ ਖੰਨਾ ਨੇ ਕਿਹਾ ਕਿ ਖਾਣੇ ਨਾਲ ਸਬੰਧਿਤ ਸਾਰੇ ਮੁੱਦੇ ਰੈਸਟੋਰੈਂਟ ਦੇ ਆਉਣ ਨਾਲ ਹੱਲ ਹੋ ਜਾਣਗੇ ਅਤੇ ਇਸ ਨਾਲ ਖਿਡਾਰੀਆਂ ਨੂੰ  ਵੱਡੀ ਰਾਹਤ ਮਿਲੇਗੀ। ਯੋਗਾ ਅਤੇ ਏਅਰੋਬਿਕ ਕੇਂਦਰ ਬਾਰੇ ਬੋਲਦਿਆਂ ਖੰਨਾ ਨੇ ਕਿਹਾ ਕਿ ਇਸ ਕੇਂਦਰ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਨੇ 5 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਸੀ, ਜਿਸ ਦਾ ਲਾਭ ਸਟੇਡੀਅਮ 'ਚ ਆਉਣ ਵਾਲੇ ਖਿਡਾਰੀਆਂ ਦੇ ਨਾਲ-ਨਾਲ ਆਉਣ ਵਾਲੇ ਲੋਕਾਂ ਨੂੰ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦ ਸਟੇਡੀਅਮ 'ਚ ਕੋਈ ਖਿਡਾਰੀ ਅਭਿਆਸ ਦੌਰਾਨ ਜ਼ਖ਼ਮੀ ਹੋ ਜਾਂਦਾ ਸੀ ਤਾਂ ਇੱਥੇ ਕੋਈ ਫਿਜ਼ਿਓਥਰੈਪਿਸਟ ਮੌਜੂਦ ਨਹੀਂ ਸੀ।

ਹੁਣ ਇੱਥੇ ਸਥਾਪਿਤ ਫਿਜ਼ਿਓਫਰੈਪੀ ਕੇਂਦਰ ਖਿਡਾਰੀਆਂ ਲਈ ਸਹਾਇਕ ਹੋਵੇਗਾ। ਸ੍ਰੀ ਖੰਨਾ ਨੇ ਸਟੇਡੀਅਮ 'ਚ ਅੱਜ ਕੀਤੇ ਗਏ ਚੌਥੇ ਪ੍ਰਾਜੈਕਟ ਖੇਡ ਦੁਕਾਨ ਦੇ ਉਦਘਾਟਨ ਬਾਰੇ ਬੋਲਦਿਆਂ ਕਿਹਾ ਕਿ ਖਿਡਾਰੀ ਸਟੇਡੀਅਮ 'ਚ ਸ਼ਟਲ ਕਾਕਸ, ਬੂਟ, ਰੈਕੇਟ, ਕੱਪੜੇ ਆਦਿ ਖੇਡਾਂ ਨਾਲ ਸਬੰਧਿਤ ਉਪਕਰਨ ਖਰੀਦ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਖਿਡਾਰੀ ਇਸ ਸਾਮਾਨ ਲਈ ਸਪੋਰਟਸ ਮਾਰਕਿਟ ਜਾਂਦੇ ਸਨ, ਜੋ ਕਿ ਸਟੇਡੀਅਮ ਤੋਂ ਕਾਫੀ ਦੂਰ ਸੀ। ਇਸ ਤੋਂ ਇਲਾਵਾ ਇੱਥੇ ਇਕ ਸੈਲਫੀ ਪੁਆਇੰਟ ਵੀ ਸਥਾਪਿਤ ਕੀਤਾ ਗਿਆ ਹੈ, ਜੋ ਕਿ ਖ਼ਿਡਾਰੀਆਂ ਲਈ ਖਿੱਚ ਦਾ ਕੇਂਦਰ ਹੋਵੇਗਾ।ਸ੍ਰੀ ਖੰਨਾ ਨੇ ਕਿਹਾ ਕਿ ਅੰਤਰਿਮ ਕਮੇਟੀ ਸਟੇਡੀਅਮ 'ਚ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਮਿਹਨਤ ਜਾਰੀ ਰੱਖੇਗੀ। ਇਸ 'ਚ ਡਿਪਟੀ ਕਮਿਸ਼ਨਰ ਜਲੰਧਰ ਦੁਆਰਾ ਦਿੱਤੇ ਸਹਿਯੋਗ ਲਈ ਉਨ੍ਹਾਂ ਦੀ ਤੇ ਅੰਤਰਿਮ ਕਮੇਟੀ ਮੈਂਬਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿ ਕਿਹਾ ਕਿ ਸਟੇਡੀਅਮ 'ਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਅਗਲੇ ਕੰਮ ਨੂੰ ਵੀ ਜਿਉਂ ਦੀ ਤਿਉਂ ਜਾਰੀ ਰੱਖਿਆ ਜਾਵੇਗਾ।ਇਸ ਮੌਕੇ ਅੰਤਰਿਮ ਕਮੇਟੀ ਮੈਂਬਰਾਂ 'ਚ ਸ੍ਰੀ ਅਨਿਲ ਭੱਟੀ (ਆਈ.ਆਰ.ਐਸ. ਸੇਵਾ ਮੁਕਤ), ਸ. ਹਰਪ੍ਰੀਤ ਸਿੰਘ, ਸ੍ਰੀ ਨਰੇਸ਼ ਬੁਧਿਆ, ਸ੍ਰੀ ਕੁਸਮ ਕੇਪੀ ਅਤੇ ਸ੍ਰੀ ਮੁਕੁਲ ਵਰਮਾ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Raizada Hansraj Badminton Stadium , District Badminton Association

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD