Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਤੇ ਸ਼ਾਂਤੀਪੂਰਵਕ ਸੰਪੂਰਣ

ਬੰਗਾ ਤੋਂ ਡਾ. ਸੁਖਵਿੰਦਰ ਕੁਮਾਰ ਸੁੱਖੀ, ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ ਤੇ ਬਲਾਚੌਰ ਤੋਂ ਸੰਤੋਸ਼ ਕੁਮਾਰੀ ਕਟਾਰੀਆ ਜੇਤੂ ਐਲਾਨੇ ਗਏ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਨਵਾਂਸ਼ਹਿਰ , 10 Mar 2022

Last updated on: Mar 10, 2022, 00:00 IST

ਜ਼ਿਲ੍ਹੇ ਦੇ ਤਿੰਨਾਂ ਵਿਧਾਨ ਹਲਕਿਆਂ ਬੰਗਾ-046, ਨਵਾਂਸ਼ਹਿਰ-047 ਅਤੇ ਬਲਾਚੌਰ-048 ਵਿੱਚ ਅੱਜ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਤੇ ਸ਼ਾਂਤੀਪੂਰਵਕ ਮੁਕੰਮਲ ਕਰ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਅਨੁਸਾਰ ਬੰਗਾ ਤੋਂ ਡਾ. ਸੁਖਵਿੰਦਰ ਕੁਮਾਰ ਸੁੱਖੀ, ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ ਤੇ ਬਲਾਚੌਰ ਤੋਂ ਸੰਤੋਸ਼ ਕੁਮਾਰੀ ਕਟਾਰੀਆ ਜੇਤੂ ਐਲਾਨੇ ਗਏ।ਉਨ੍ਹਾਂ ਨੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਨੇਪਰੇ ਚੜ੍ਹਾਉਣ ਵਿੱਚ ਸਿਆਸੀ ਪਾਰਟੀਆਂ ਤੇ ਨੁਮਾਇੰਦਿਆਂ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ।ਜੇਤੂ ਉਮੀਦਵਾਰਾਂ ਬਾਰੇ ਜਾਣਕਾਰੀ ਦਿੰਦਿਆਂ ਐਸ ਡੀ ਐਮ-ਕਮ- ਰਿਟਰਨਿੰਗ ਅਫ਼ਸਰ ਬੰਗਾ-046 ਨਵਨੀਤ ਕੌਰ ਬੱਲ ਨੇ ਦੱਸਿਆ ਕਿ ਬੰਗਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ 37338 ਵੋਟਾਂ ਲੈ ਕੇ ਜੇਤੂ ਰਹੇ। ਹੋਰਨਾਂ ਉਮੀਦਵਾਰਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਨੂੰ 32020, ਇੰਡੀਅਨ ਨੈਸ਼ਨਲ ਕਾਂਗਰਸ ਦੇ ਤਰਲੋਚਨ ਸਿੰਘ ਨੂੰ 32269, ਹੋਰਨਾਂ ਉਮੀਦਵਾਰਾਂ ’ਚ ਕਮਿਊਨਿਸਟ ਪਾਰਟੀ ਦੇ ਪੋਲ ਰਾਮ ਨੂੰ 631, ਭਾਰਤੀ ਜਨਤਾ ਪਾਰਟੀ ਦੇ ਮੋਹਨ ਲਾਲ ਬਹਿਰਾਮ ਨੂੰ 3974, ਅਜ਼ਾਦ ਸਮਾਜ ਪਾਰਟੀ ਦੇ (ਕਾਂਸ਼ੀ ਰਾਮ) ਕਿ੍ਰਸ਼ਨ ਲਾਲ ਨੂੰ 584, ਸ੍ਰੋਮਣੀ ਅਕਾਲੀ ਦਲ (ਅਮਿ੍ਰਤਸਰ) ਦੇ ਮੱਖਣ ਸਿੰਘ ਤਾਹਿਰਪੁਰੀ (ਸਵਰਗੀ) ਨੂੰ 1097, ਆਜ਼ਾਦ ਉਮੀਦਵਾਰਾਂ ਮਨਜੀਤ ਸਿੰਘ ਭੰਗਲ ਨੂੰ 544 ਅਤੇ ਰਾਜ ਕੁਮਾਰ ਮਾਹਲ ਖੁਰਦ ਨੂੰ 5840 ਵੋਟਾਂ ਪਈਆਂ ਜਦਕਿ 1004 ਮਤਦਾਤਾਵਾਂ ਨੇ ਨੋਟਾ ਦਾ ਬਟਨ ਦਬਾਇਆ।

ਨਵਾਂਸ਼ਹਿਰ-047 ਦੇ ਐਸ ਡੀ ਐਮ-ਕਮ-ਰਿਟਰਨਿੰਗ ਅਫ਼ਸਰ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਵਾਂਸ਼ਹਿਰ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਨਛੱਤਰ ਪਾਲ 37031 ਵੋਟਾਂ ਲੈ ਕੇ ਜੇਤੂ ਰਹੇ। ਹੋਰਨਾਂ ਉਮੀਦਵਾਰਾਂ ਵਿੱਚ ਆਮ ਆਦਮੀ ਪਾਰਟੀ ਦੇ ਲਲਿਤ ਮੋਹਨ ਬੱਲੂ ਨੂੰ 31655 ਵੋਟਾਂ ਪਈਆਂ ਜਦਕਿ ਆਜ਼ਾਦ ਉਮੀਦਵਾਰ ਅੰਗਦ ਸਿੰਘ ਨੂੰ 31516 ਵੋਟਾਂ ਮਿਲੀਆਂ। ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸਤਿਬੀਰ ਸਿੰਘ ਪੱਲੀ ਝਿੱਕੀ ਨੂੰ 6998 ਵੋਟਾਂ, ਭਾਰਤੀ ਜਨਤਾ ਪਾਰਟੀ ਦੀ ਪੂਨਮ ਮਾਣਿਕ ਨੂੰ 3226, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਸੁਰਿੰਦਰ ਸਿੰਘ ਨੂੰ 1075, ਸ੍ਰੋਮਣੀ ਅਕਾਲੀ ਦਲ (ਅਮਿ੍ਰਤਸਰ) ਦੇ ਦਵਿੰਦਰ ਸਿੰਘ ਨੂੰ 5037, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਪਰਮਜੀਤ ਸਿੰਘ ਨੂੰ 505, ਆਜ਼ਾਦ ਉਮੀਦਵਾਰਾਂ ਸੰਨੀ ਸਿੰਘ ਜਾਫ਼ਰਪੁਰ ਨੂੰ 476 ਅਤੇ ਕੁਲਦੀਪ ਸਿੰਘ ਬਾਜੀਦਪੁਰ ਨੂੰ 5706 ਵੋਟਾਂ ਮਿਲੀਆਂ ਜਦਕਿ ਨੋਟਾ ਦਾ ਬਟਨ 643 ਵੋਟਰਾਂ ਨੇ ਦਬਾਇਆ।ਬਲਾਚੌਰ-048 ਦੇ ਐਸ ਡੀ ਐਮ-ਕਮ-ਰਿਟਰਨਿੰਗ ਅਫ਼ਸਰ ਦੀਪਕ ਰੁਹੇਲਾ ਨੇ ਦੱਸਿਆ ਕਿ ਬਲਾਚੌਰ ਵਿੱਚ ਜੇਤੂ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ ਨੂੰ 39633 ਵੋਟਾਂ ਮਿਲੀਆਂ। ਹੋਰਨਾਂ ਉਮੀਦਵਾਰਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸੁਨੀਤਾ ਰਾਣੀ ਨੂੰ 35092, ਇੰਡੀਅਨ ਨੈਸ਼ਨਲ ਕਾਂਗਰਸ ਦੇ ਦਰਸ਼ਨ ਲਾਲ ਨੂੰ 31201, ਭਾਰਤੀ ਜਨਤਾ ਪਾਰਟੀ ਦੇ ਅਸ਼ੋਕ ਬਾਠ ਨੂੰ 5566, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ) ਪ੍ਰੇਮ ਚੰਦ ਨੂੰ 920, ਆਜ਼ਾਦ ਉਮੀਦਵਾਰਾਂ ’ਚ ਸਤਪਾਲ ਨੂੰ 308, ਦਲਜੀਤ ਸਿੰਘ ਬੈਂਸ ਨੂੰ 1565 ਵੋਟਾਂ ਮਿਲੀਆਂ। ਨੋਟਾ ਦਾ ਬਟਨ 679 ਵੋਟਰਾਂ ਨੇ ਦਬਾਇਆ।ਡਿਪਟੀ ਕਮਿਸ਼ਨਰ ਜਿਨ੍ਹਾਂ ਅੱਜ ਐਸ ਐਸ ਪੀ ਕੰਵਰਦੀਪ ਕੌਰ ਤੇ ਹੋਰਨਾਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗਿਣਤੀ ਪ੍ਰਕਿਰਿਆ ਵਿੱਚ ਲੱਗੇ ਸਮੁੱਚੇ ਸਟਾਫ਼ ਅਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਨੇ ਪਹਿਲਾਂ ਸ਼ਾਂਤੀਪੂਰਣ ਮਤਦਾਨ ਅਤੇ ਹੁਣ ਨਿਰਵਿਘਨ ਗਿਣਤੀ ਪ੍ਰਕਿਰਿਆ ਮੁਕੰਮਲ ਕਰਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣਾ ਵੱਡਾ ਯੋਗਦਾਨ ਪਾਇਆ ਹੈ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD