Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਮੋਗਾ ਦੇ ਚਾਰੇ ਹਲਕਿਆਂ ਵਿੱਚ 'ਆਪ' ਉਮੀਦਵਾਰ ਜੇਤੂ ਰਹੇ

ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਸਮੂਹ ਧਿਰਾਂ ਦਾ ਧੰਨਵਾਦ - ਜ਼ਿਲ੍ਹਾ ਚੋਣ ਅਫ਼ਸਰ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਮੋਗਾ , 10 Mar 2022

Last updated on: Mar 10, 2022, 00:00 IST

ਪੰਜਾਬ ਵਿਧਾਨ ਸਭਾ ਚੋਣਾਂ - 2022 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ। ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ।ਚੋਣ ਨਤੀਜਿਆਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਸ੍ਰੀ ਨਈਅਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ (59149 ਵੋਟਾਂ) ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਮਾਲਵਿਕਾ ਸੂਦ (38234 ਵੋਟਾਂ) ਨੂੰ 20915 ਵੋਟਾਂ ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਮਨਜੀਤ ਸਿੰਘ ਬਿਲਾਸਪੁਰ (65156 ਵੋਟਾਂ) ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. ਭੁਪਿੰਦਰ ਸਿੰਘ ਸਾਹੋਕੇ (27172 ਵੋਟਾਂ) ਨੂੰ 37984 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ (65378 ਵੋਟਾਂ) ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ੍ਰ. ਸੁਖਜੀਤ ਸਿੰਘ ਕਾਕਾ ਲੋਹਗੜ੍ਹ (35406 ਵੋਟਾਂ) ਨੂੰ 29972 ਵੋਟਾਂ ਦੇ ਫਰਕ ਨਾਲ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਅਮ੍ਰਿੰਤਪਾਲ ਸਿੰਘ ਸੁਖਾਨੰਦ (67143 ਵੋਟਾਂ) ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸ੍ਰ. ਤੀਰਥ ਸਿੰਘ ਮਾਹਲਾ (33384 ਵੋਟਾਂ) ਨੂੰ 33759 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤੀ।ਸ਼੍ਰੀ ਨਈਅਰ ਨੇ ਜ਼ਿਲ੍ਹਾ ਮੋਗਾ ਵਿੱਚ ਵੋਟਾਂ ਅਤੇ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹਨ ਉੱਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਉਮੀਦਵਾਰਾਂ, ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਬੜ੍ਹੀ ਤਤਪਰਤਾ ਨਾਲ ਆਪਣੀ ਆਪਣੀ ਜਿੰਮੇਵਾਰੀ ਨਿਭਾਈ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD