Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਨ ਸਭਾ ਚੋਣਾ 2022 ਰੂਪਨਗਰ ਦੇ ਤਿੰਨੋਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਕੀਤੀ ਜਿੱਤ ਪ੍ਰਾਪਤ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਰੂਪਨਗਰ , 10 Mar 2022

Last updated on: Mar 10, 2022, 00:00 IST

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾ-2022 ਤਹਿਤ ਤਿੰਨੋਂ ਹਲਕਿਆਂ ਦੀ ਵੋਟਾਂ ਦੀ ਗਿਣਤੀ ਅਮਨ ਅਮਾਨ ਅਤੇ ਪਾਰਦਰਸ਼ਤਾ ਢੰਗ ਨਾਲ ਨੇਪਰੇ ਚੜੀ ਹੈ। ਜਿਸ ਲਈ ਸਮੁੱਚੇ ਚੋਣ ਅਮਲੇ ਦਾ ਜ਼ਿਲ੍ਹਾ ਚੋਣ ਅਫਸਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਅਮਲੇ ਦੀ ਦਿਨ ਰਾਤ ਇੱਕ ਕਰਕੇ ਕੀਤੀ ਗਈ ਮਿਹਨਤ ਸਦਕਾ ਹੀ ਸਮੁੱਚੀ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਹੋਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ 28 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਉਨ੍ਹਾਂ ਦੱਸਿਆ ਕਿ ਰੂਪਨਗਰ ਹਲਕਾ ਤੋਂ ਸ਼੍ਰੀ. ਦਿਨੇਸ਼ ਕੁਮਾਰ ਚੱਢਾ (ਆਮ ਆਦਮੀ ਪਾਰਟੀ), ਸ਼੍ਰੀ ਅਨੰਦਪੁਰ ਸਾਹਿਬ ਹਲਕਾ ਤੋਂ ਸ. ਹਰਜੋਤ ਸਿੰਘ ਬੈਂਸ (ਆਮ ਆਦਮੀ ਪਾਰਟੀ), ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਡਾ. ਚਰਨਜੀਤ ਸਿੰਘ (ਆਮ ਆਦਮੀ ਪਾਰਟੀ) ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।ਉਨ੍ਹਾਂ ਦੱਸਿਆ ਕਿ ਰੂਪਨਗਰ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਕੁਮਾਰ ਚੱਢਾ ਨੂੰ 59903 ਵੋਟਾਂ, ਭਾਜਪਾ ਦੇ ਸ. ਇਕਬਾਲ ਸਿੰਘ ਲਾਲਪੁਰਾ ਨੂੰ 10067 ਵੋਟਾਂ, ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ  ਨੂੰ 22338, ਕਾਂਗਰਸ ਦੇ ਸ. ਬਰਿੰਦਰ ਸਿੰਘ ਢਿੱਲੋਂ ਨੂੰ 36271 ਵੋਟਾਂ, ਪੰਜਾਬ ਕਿਸਾਨ ਦਲ ਦੇ ਸ. ਪਰਮਜੀਤ ਸਿੰਘ ਮੁਕਾਰੀ ਨੂੰ 519 ਵੋਟਾਂ, ਆਜ਼ਾਦ ਉਮੀਦਵਾਰ ਦੇ ਸੂਬੇਦਾਰ ਅਵਤਾਰ ਸਿੰਘ ਨੂੰ 3339, ਸ. ਦਵਿੰਦਰ ਸਿੰਘ ਬਾਜਪਾ ਨੂੰ 1929 ਵੋਟਾਂ. ਸ. ਬਚਿੱਤਰ ਸਿੰਘ ਨੂੰ 741 ਵੋਟਾਂ ਅਤੇ ਨੋਟਾਂ 686 ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 35 ਹਜਾਰ 793 ਵੋਟਾਂ ਪਈਆਂ।    

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ  ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਜੋਤ ਸਿੰਘ ਬੈਂਸ ਨੂੰ 82132 ਵੋਟਾਂ, ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਨੀਤਨ ਨੰਦਾ ਨੂੰ 5923 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਕੰਨਵਰਪਾਲ ਸਿੰਘ ਨੂੰ 36352 ਵੋਟਾਂ, ਭਾਜਪਾ ਦੇ ਡਾ. ਪਰਮਿੰਦਰ ਸ਼ਰਮਾ ਨੂੰ 11433 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਸ. ਰਣਜੀਤ ਸਿੰਘ ਨੂੰ 1459 ਵੋਟਾਂ ਆਜ਼ਾਦ ਉਮੀਦਵਾਰ ਦੇ ਸ਼੍ਰੀ ਸੰਜੀਵ ਰਾਣਾ ਨੂੰ 1209, ਸ. ਸਮਸ਼ੇਰ ਸਿੰਘ ਨੂੰ 560 ਵੋਟਾਂ, ਸ਼੍ਰੀ ਸੁਰਿੰਦਰ ਕੁਮਾਰ ਬੇਦੀ ਨੂੰ 470 ਵੋਟਾਂ, ਕਮਿਊਨਿਸਟ ਪਾਰਟੀ ਆਫ ਇੰਡਿਆ ਦੇ ਸ. ਗੁਰਦੇਵ ਸਿੰਘ ਨੂੰ 507 ਵੋਟਾਂ, ਆਜ਼ਾਦ ਸਮਾਜ ਪਾਰਟੀ ਦੇ ਸ਼੍ਰੀ ਅਸ਼ਵਨੀ ਕੁਮਾਰ ਨੂੰ 301 ਵੋਟਾਂ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸ. ਮਲਕੀਅਤ ਸਿੰਘ ਨੂੰ 173 ਵੋਟਾਂ ਅਤੇ ਨੋਟਾਂ ਨੂੰ 1290 ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 40 ਹਜਾਰ 519 ਵੋਟਾਂ ਪਈਆਂ। ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਸ਼੍ਰੀ ਚਮਕੌਰ ਸਾਹਿਬ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਊਮੀਦਵਾਰ ਡਾ. ਚਰਨਜੀਤ ਸਿੰਘ ਨੂੰ 70248 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ. ਚਰਨਜੀਤ ਸਿੰਘ ਚੰਨੀ ਨੂੰ 62306 ਵੋਟਾਂ, ਬਸਪਾ ਦੇ ਉਮੀਦਵਾਰ ਸ. ਹਰਮੋਹਨ ਸਿੰਘ ਨੂੰ 3802 ਵੋਟਾਂ,  ਸ਼੍ਰੋਮਣੀ ਅਕਾਲੀ ਦਲ (ਅ) ਦੇ ਸ. ਲਖਵੀਰ ਸਿੰਘ 6974 ਵੋਟਾਂ, ਸਮਾਜਵਾਦੀ ਪਾਰਟੀ ਦੇ ਸ. ਗੁਰਮੁੱਖ ਸਿੰਘ ਨੂੰ 200 ਵੋਟਾਂ, ਮਾਰਕਿਸ਼ਟ ਲੇਨੀਇਸ਼ਟ ਪਾਰਟੀ ਆਫ ਇੰਡਿਆ ਦੇ ਸ. ਜਗਦੀਪ ਸਿੰਘ ਨੂੰ 145 ਵੋਟਾਂ, ਪੰਜਾਬ ਨੈਸ਼ਨਲ ਪਾਰਟੀ ਦੇ ਸ. ਨਾਇਬ ਸਿੰਘ ਨੂੰ 229 ਵੋਟਾਂ, ਆਜ਼ਾਦ ਉਮੀਦਵਾਰ ਸ. ਰੁਪਿੰਦਰ ਸਿੰਘ ਨੂੰ 440 ਵੋਟਾਂ ਅਤੇ 713 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 46 ਹਜ਼ਾਰ 858 ਵੋਟਾਂ ਪਈਆਂ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD