Monday, 06 May 2024

 

 

ਖ਼ਾਸ ਖਬਰਾਂ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ

 

ਹੁਸ਼ਿਆਰਪੁਰ ’ਚ ਸਫ਼ਲਤਾਪੂਰਵਕ ਨੇਪਰੇ ਚੜ੍ਹੀ ਚੋਣ ਪ੍ਰਕਿਰਿਆ

ਆਮ ਆਦਮੀ ਪਾਰਟੀ ਦੇ 5, ਕਾਂਗਰਸ ਦੇ 1 ਅਤੇ ਬੀ.ਜੇ.ਪੀ. ਦੇ 1 ਉਮੀਦਵਾਰ ਰਹੇ ਜੇਤੂ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਹੁਸ਼ਿਆਰਪੁਰ , 10 Mar 2022

ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ ਅਤੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 5, ਕਾਂਗਰਸ ਅਤੇ ਬੀ.ਜੇ.ਪੀ. ਦੇ 1-1 ਉਮੀਦਵਾਰ ਜੇਤੂ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਵਲੋਂ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਜਿਥੇ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਉਥੇ ਮੀਡੀਆ ਸੈਂਟਰ ਦਾ ਦੌਰਾ ਵੀ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਾਊਂਟਿੰਗ ਸਟਾਫ਼, ਸੁਰੱਖਿਆ ਅਮਲੇ ਅਤੇ ਉਮੀਦਵਾਰਾਂ ਦਾ ਧੰਨਵਾਦ ਪ੍ਰਗਟਾਉਂਦਿਆ ਕਿਹਾ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਮਾਨਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਗਈ। ਉਨ੍ਹਾਂ ਮੀਡੀਆ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੋਲਿੰਗ ਸਟਾਫ਼, ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਵੀ ਪ੍ਰਸ਼ੰਸਾਯੋਗ ਡਿਊਟੀ ਨਿਭਾਈ ਗਈ ਹੈ। 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸ਼ਾਮਚੁਰਾਸੀ ਵਿਚ ਡਾ. ਰਵਜੋਤ ਸਿੰਘ, ਉੜਮੁੜ ਵਿਚ ਸ੍ਰੀ ਜਸਵੀਰ ਸਿੰਘ ਰਾਜਾ, ਦਸੂਹਾ ਵਿਚ ਸ੍ਰੀ ਕਰਮਵੀਰ ਸਿੰਘ ਘੁੰਮਣ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਸ੍ਰੀ ਜੈ ਕ੍ਰਿਸ਼ਨ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਅਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਬੀ.ਜੇ.ਪੀ. ਦੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਜੇਤੂ ਰਹੇ।ਸ੍ਰੀਮਤੀ ਅਪਨੀਤ ਰਿਆਤ ਨੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਅਮਲੇ ਵਲੋਂ ਮਿਹਨਤ ਅਤੇ ਪਾਰਦਰਸ਼ੀ ਤਰੀਕੇ ਨਾਲ ਨਿਭਾਈ ਜ਼ਿੰਮੇਵਾਰੀ ਸਦਕਾ ਹੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਈ ਹੈ। ਉਨ੍ਹਾਂ ਉਮੀਦਵਾਰਾਂ ਵਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ, ਉੜਮੁੜ, ਦਸੂਹਾ ਅਤੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਕਰਵਾਈ ਗਈ। ਇਸ ਤੋਂ ਇਲਾਵਾ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਹੈ।ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਨੇ ਡਿਊਟੀ ’ਤੇ ਤਾਇਨਾਤ ਸੁਰੱਖਿਆ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵੇਂ ਗਿਣਤੀ ਕੇਂਦਰਾਂ ਵਿਚ 1573 ਸੀ.ਏ.ਪੀ.ਐਫ., ਸੂਬਾ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਗਏ ਸਨ, ਜਿਨ੍ਹਾਂ ਵਿਚ ਜ਼ਿਲ੍ਹਾ ਪੁਲਿਸ ਦੇ 2 ਐਸ.ਪੀ., 14 ਡੀ.ਐਸ.ਪੀ., 26 ਐਸ.ਐਚ.ਓ., 139 ਐਸ.ਆਈ. ਅਤੇ ਏ.ਐਸ.ਆਈ., 1035 ਈ.ਪੀ.ਓਜ਼ ਤਾਇਨਾਤ ਸਨ। ਇਸ ਤੋਂ ਇਲਾਵਾ ਪੀ.ਏ.ਪੀ. ਦੇ 182 ਕਰਮਚਾਰੀ ਅਤੇ ਸੀ.ਏ.ਪੀ.ਐਫ. ਦੇ 175 ਕਰਮਚਾਰੀਆਂ ਵਲੋਂ ਵੀ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਗਈ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD