Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਜਲਾਲਾਬਾਦ ਤੋਂ ਜਗਦੀਪ ਕੰਬੋਜ, ਫਾਜਿ਼ਲਕਾ ਤੋਂ ਨਰਿੰਦਰ ਪਾਲ ਸਿੰਘ ਸਵਨਾ, ਅਬੋਹਰ ਤੋਂ ਸੰਦੀਪ ਜਾਖੜ ਅਤੇ ਬੱਲੂਆਣਾ ਤੋਂ ਅਮਨਦੀਪ ਸਿੰਘ ਮੁਸਾਫਿਰ ਜ਼ੇਤੂ

ਜਿ਼ਲ੍ਹਾ ਚੋਣ ਅਫਸਰ ਬਬੀਤਾ ਕਲੇਰ ਵੱਲੋਂ ਸਮੂਚੇ ਚੋਣ ਅਮਲੇ ਦਾ ਧੰਨਵਾਦ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਫਾਜਿ਼ਲਕਾ , 10 Mar 2022

Last updated on: Mar 10, 2022, 00:00 IST

ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਫਾਜਿ਼ਲਕਾ ਜਿ਼ਲ੍ਹੇ ਵਿਚ ਵੀਰਵਾਰ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਜਲਾਲਾਬਾਦ ਤੋਂ ਜਗਦੀਪ ਕੰਬੋਜ, ਫਾਜਿ਼ਲਕਾ ਤੋਂ ਨਰਿੰਦਰ ਪਾਲ ਸਿੰਘ ਸਵਨਾ, ਅਬੋਹਰ ਤੋਂ ਸੰਦੀਪ ਜਾਖੜ ਅਤੇ ਬੱਲੂਆਣਾ ਤੋਂ ਅਮਨਦੀਪ ਸਿੰਘ ਮੁਸਾਫਿਰ ਜ਼ੇਤੂ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜਿ਼ਲਕਾ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਸਮੂਚੇ ਚੋਣ ਅਮਲ ਨੂੰ ਸਾਂਤੀ ਪੂਰਵਕ, ਨਿਰਪੱਖ ਤਰੀਕੇ ਨਾਲ ਮੁਕੰਮਲ ਕਰਨ ਲਈ ਚੋਣ ਪ੍ਰਕ੍ਰਿਆ ਵਿਚ ਜ਼ੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਲੋਕਤੰਤਰ ਦੇ ਇਸ ਕੂੰਭ ਵਿਚ ਯੋਗਦਾਨ ਲਈ ਉਨ੍ਹਾਂ ਨੂੰ ਵਧਾਈ ਵੀ ਦਿੱਤੀ।ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ਼ 91455 ਵੋਟਾ ਲੈ ਕੇ ਜੇਤੂ ਰਹੇ।ਇਸ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 60525, ਭਾਰਤੀ ਜਨਤਾ ਪਾਰਟੀ ਦੇ ਪੂਰਨ ਚੰਦ ਨੂੰ 5418, ਕਾਂਗਰਸ ਦੇ ਮੋਹਨ ਸਿੰਘ ਨੂੰ 8771, ਸਮਾਜਵਾਦੀ ਪਾਰਟੀ ਦੇ ਕਰਮਜੀਤ ਸਿੰਘ ਨੂੰ 240, ਇੰਡੀਆ ਪ੍ਰਜਾਬੰਧੂ ਪਾਰਟੀ ਤੋਂ ਕੁਲਦੀਪ ਸਿੰਘ ਨੂੰ 313, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਗੁਰਚਰਨ ਸਿੰਘ ਨੂੰ 264, ਸ਼ੋ੍ਰਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਉਮੀਦਵਾਰ ਗੁਰਮੀਤ ਸਿੰਘ ਨੂੰ 1248, ਰਿਪਬਲਿਕਨ ਪਾਰਟੀ ਆਫ ਇੰਡੀਆ (ਏ) ਦੇ ਰਣਜੀਤ ਰਾਮ ਨੂੰ 101 ਵੋਟਾ ਮਿਲਿਆਂ ਹਨ।ਇਸ ਹਲਕੇ ਤੋਂ ਆਜਾਦ ਉਮੀਦਵਾਰ ਵਿਚੋਂ ਅੰਗਰੇਜ਼ ਸਿੰਘ ਨੂੰ 205, ਸੁਰਿੰਦਰ ਸਿੰਘ ਨੂੰ 1860, ਹਰੀਸ਼ ਚੰਦਰ ਨੂੰ 132, ਗੁਰਪ੍ਰੀਤ ਸਿੰਘ ਨੂੰ 540, ਬਲਜੀਤ ਸਿੰਘ ਨੂੰ 269, ਮਨਪ੍ਰੀਤ ਸਿੰਘ ਨੂੰ 546 ਵੋਟਾ ਮਿਲੀਆਂ ਹਨ ਅਤੇ 830 ਲੋਕਾਂ ਨੇ ਨੋਟਾ ਦਾ ਬਟਨ ਦਬਾਇਆ ਹੈ।

ਵਿਧਾਨ ਸਭਾ ਹਲਕਾ ਫਾਜਿ਼ਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ 63157 ਵੋਟਾ ਲੈ ਕੇ ਜੇਤੂ ਰਹੇ ਹਨ। ਇਸ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੂੰ 35437, ਸ਼ੋ੍ਰਮਣੀ ਅਕਾਲੀ ਦਲ ਦੇ ਹੰਸ ਰਾਜ ਜ਼ੋਸਨ ਨੂੰ 13717, ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ ਨੂੰ 29096, ਰਿਪਬਲਿਕਨ ਪਾਰਟੀ ਆਫ ਇੰਡੀਆ (ਏ) ਦੇ ਸੰਦੀਪ ਕੁਮਾਰ ਨੂੰ 307, ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਰਕਿਰਨ ਜੀਤ ਸਿੰਘ ਨੂੰ 588 ਵੋਟਾ ਮਿਲੀਆਂ ਹਨ। ਇਸ ਹਲਕੇ ਤੋਂ ਆਜਾਦ ਉਮੀਦਵਾਰ ਵਿਚੋਂ ਸੋਨੀਆ ਨੂੰ 90, ਹਰਨੇਕ ਸਿੰਘ ਨੂੰ 83, ਕਸ਼ਮੀਰ ਸਿੰਘ ਨੂੰ 133, ਗੁਰਜਿੰਦਰ ਸਿੰਘ ਨੂੰ 128, ਨਗਿੰਦਰ ਸਿੰਘ ਨੂੰ 648, ਨਰਿੰਦਰ ਸਿੰਘ ਨੂੰ 321, ਰੇਸ਼ਮ ਲਾਲ ਨੂੰ 490, ਵੀਰੂ ਸਿੰਘ ਨੂੰ 230 ਵੋਟਾ ਮਿਲੀਆਂ ਹਨ ਜਦਕਿ 799 ਲੋਕਾਂ ਨੇ ਨੋਟਾ ਦੇ ਬਟਨ ਨੂੰ ਦਬਾਇਆ ਹੈ।ਵਿਧਾਨ ਸਭਾ ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੇ ਜ਼ੇਤੂ ਊਮੀਦਵਾਰ ਸੰਦੀਪ ਜਾਖੜ ਨੂੰ 49924 ਵੋਟਾਂ ਮਿਲੀਆਂ ਜਦ ਕਿ ਭਾਰਤੀ ਜਨਤਾ ਪਾਰਟੀ ਦੇ ਊਮੀਦਵਾਰ ਅਰੁਣ ਨਾਰੰਗ ਨੂੰ 21534 ਵੋਟਾਂ, ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਦੀਪ ਕੰਬੋਜ਼ ਨੂੰ 44453 ਵੋਟਾਂ, ਸ਼ੋ੍ਰਮਣੀ ਅਕਾਲੀ ਦਲ ਦੇ ਮਹਿੰਦਰ ਕੁਮਾਰ ਰਿਣਵਾਂ ਨੂੰ 14345 ਵੋਟਾਂ, ਰਿਪਬਲਿਕਨ ਪਾਰਟੀ ਆਫ ਇੰਡੀਆ (ਏ) ਦੇ ਬਲਵੀਰ ਰਾਮ ਨੂੰ 214 ਵੋਟਾਂ, ਆਜਾਦ ਊਮੀਦਵਾਰਾਂ ਵਿਚੋਂ ਹੰਸ ਰਾਜ ਨੂੰ 209, ਚਰਨਜੀਤ ਨੂੰ 427, ਬਲਜਿੰਦਰ ਸਿੰਘ ਨੂੰ 899, ਰਣਜੀਤ ਕੁਮਾਰ ਨੂੰ 371 ਵੋਟਾਂ ਪਈਆਂ ਜਦ ਕਿ 726 ਵੋਟਰਾਂ ਨੇ ਨੋਟਾ ਦਾ ਬਟਨ ਦਬਾਇਆ।ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੁਸਾਫਿਰ 58893 ਵੋਟਾਂ ਲੈ ਕੇ ਜ਼ੇਤੂ ਰਹੇ ਹਨ ਜਦ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਿਥੀ ਰਾਮ ਮੇਘ ਨੂੰ 17816, ਕਾਂਗਰਸ ਦੀ ਰਾਜਿੰਦਰ ਕੌਰ ਰਾਜਪੁਰਾ ਨੂੰ 22747, ਭਾਰਤੀ ਜਨਤਾ ਪਾਰਟੀ ਦੀ ਵੰਦਨਾ ਸਾਂਗਵਾਨ ਨੂੰ 39720 ਵੋਟਾਂ ਅਤੇ ਅਜਾਦ ਉਮੀਦਵਾਰਾਂ ਸੁਰਿੰਦਰ ਸਿੰਘ ਖਾਲਸਾ ਨੂੰ 1988, ਸੁਰਿੰਦਰ ਮੇਘ ਨੂੰ 317, ਮਨਜੀਤ ਕੌਰ ਨੂੰ 393, ਮਨਦੀਪ ਸਿੰਘ ਨੂੰ 334, ਰਾਮ ਕੁਮਾਰ ਮੇਘ ਨੂੰ 520 ਵੋਟਾਂ ਮਿਲੀਆਂ ਅਤੇ 1236 ਨੇ ਨੋਟਾ ਦਾ ਬਟਨ ਦਬਾਇਆ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD