Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵੋਟਾਂ ਦੀ ਗਿਣਤੀ ਤੋਂ ਬਾਅਦ ਨਹੀਂ ਕੱਢਿਆ ਜਾ ਸਕੇਗਾ ਕਿਸੇ ਕਿਸਮ ਦਾ ਜੇਤੂ ਜਲੂਸ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਦਿੱਤੀ ਜਾਣਕਾਰੀ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 09 Mar 2022

Last updated on: Mar 09, 2022, 00:00 IST

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਨਹੀਂ ਕੱਢਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਜੇਤੂ ਸਰਟੀਫਿਕੇਟ ਪ੍ਰਾਪਤ ਕਰਦੇ ਸਮੇਂ ਜੇਤੂ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਪ੍ਰਤੀਨਿੱਧੀ ਨਾਲ ਸਿਰਫ ਦੋ ਵਿਅਕਤੀ ਹੀ ਅੰਦਰ ਜਾ ਸਕਣਗੇ ਅਤੇ ਇਸ ਸਬੰਧੀ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਲਈ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਲੋਕੇਸ਼ ਕੁਮਾਰ ਵੀ ਮੌਜੂਦ ਸਨ।ਜ਼ਿਲ੍ਹਾ ਚੋਣ ਅਫ਼ਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਹੋਏ ਮਤਦਾਨ ਵਿਚ 8,84,273 ਵੋਟਾਂ ਪੋਲ ਹੋਈਆਂ ਹਨ, ਇਸ ਤੋਂ ਇਲਾਵਾ ਜ਼ਿਲ੍ਹੇ ਨੂੰ 10 ਹਜ਼ਾਰ ਦੇ ਕਰੀਬ ਪੋਸਟਲ ਬੈਲਟ ਪ੍ਰਾਪਤ ਹੋਏ ਹਨ। 

ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਸਵੇਰੇ 8 ਵਜੇ ਇਨ੍ਹਾਂ ਵੋਟਾਂ ਦੀ ਗਿਣਤੀ ਜ਼ਿਲ੍ਹੇ ਦੇ 2 ਗਿਣਤੀ ਕੇਂਦਰਾਂ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਹੋਵੇਗੀ। ਵਿਧਾਨ ਸਭਾ ਹਲਕਾ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ ਦੀਆਂ ਵੋਟਾਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਅਤੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ ਵੋਟਾਂ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ, ਜਿਨ੍ਹਾਂ ਵਿਚ 7-7 ਕਾਊਂਟਿੰਗ ਟੇਬਲ (ਪ੍ਰਤੀ ਵਿਧਾਨ ਸਭਾ ਹਲਕਾ 14 ਟੇਬਲ) ਹੋਣਗੇ। ਇਸ ਤੋਂ ਇਲਾਵਾ ਇਲੈਕਟ੍ਰਾਨੀਕਲੀ ਟਰਾਂਸਮਿਟਡ ਪੋਸਟਲ ਬੈਲਟ ਪੇਪਰ ਸਿਸਟਮ (ਈ.ਟੀ.ਪੀ.ਬੀ.ਐਸ.) ਅਤੇ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵਿਅਪਕ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 658 ਕਰਮਚਾਰੀ ਲਗਾਏ ਗਏ ਹਨ। 

ਉਨ੍ਹਾਂ ਕਿਹਾ ਕਿ ਸਾਰੀ ਗਿਣਤੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ 7 ਅਬਜ਼ਰਵਰਾਂ ਦੀ ਨਿਗਰਾਨੀ ਵਿਚ ਹੋਵੇਗੀ।ਗਿਣਤੀ ਕੇਂਦਰਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿਚ 3 ਪਰਤੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸੈਂਟਰ ਦੀ ਇਮਾਰਤ ਵਿਚ ਕਿਸੇ ਵੀ ਵਾਹਨ ਦੇ ਦਾਖਲੇ ’ਤੇ ਪਾਬੰਦੀ ਰਹੇਗੀ। ਇਹ ਸਿਰਫ ਪੈਦਲ ਜੋਨ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ ਵਿਅਕਤੀ ਹੀ ਗਿਣਤੀ ਕੇਂਦਰਾਂ ਵਿਚ ਦਾਖਲ ਹੋ ਸਕੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ਵਿਚ ਮੋਬਾਇਲ ਨਹੀਂ ਲੈ ਕੇ ਜਾ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 10 ਮਾਰਚ ਨੂੰ ਜ਼ਿਲ੍ਹੇ ਵਿਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਤੱਕ ਚੋਣ ਨਤੀਜਿਆਂ ਦੀ ਤਾਜ਼ਾ ਜਾਣਕਾਰੀ ਪਹੁੰਚਾਣ ਲਈ ਸ਼ਹਿਰ ਦੀਆਂ 3 ਥਾਵਾਂ ਸੈਸ਼ਨ ਚੌਕ, ਸਬਜ਼ੀ ਮੰਡੀ ਅਤੇ ਸ਼ਿਮਲਾ ਪਹਾੜੀ ਚੌਕ ਵਿਚ ਸਕਰੀਨਾਂ ਲਗਾਈਆਂ ਜਾਣਗੀਆਂ, ਜਿਸ ਵਿਚ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ ਰਾਹੀਂ ਚੋਣ ਨਤੀਜਿਆਂ ਦੇ ਤਾਜ਼ਾ ਟਰੈਂਡ ਦਿਖਾਏ ਜਾਣਗੇ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD