Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ

ਵੋਟਾਂ ਦੀ ਗਿਣਤੀ ਲਈ ਕੀਤੀਆਂ ਗਈਆਂ ਤਿਆਰੀਆਂ ਬਾਰੇ ਮੀਡੀਆ ਨੂੰ ਕੀਤਾ ਬਰੀਫ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 09 Mar 2022

Last updated on: Mar 09, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਵਿਖੇ ਭਲਕੇ ਹੋਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਸਬੰਧੀ ਜ਼ਿਲ੍ਹਾ ਐਸ.ਏ.ਐਸ ਨਗਰ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਮਿਤੀ 10 ਮਾਰਚ ਨੂੰ ਵਿਧਾਨ ਸਭਾ ਹਲਕਾ-052 ਖਰੜ੍ਹ ਦੀ ਰਤਨ ਪ੍ਰੋਫੈਸ਼ਨਲ ਕਾਲਜ (ਬੇਸਮੈਂਟ),  ਸੈਕਟਰ 78, ਸੋਹਾਣਾ, ਵਿਧਾਨ ਸਭਾ ਹਲਕਾ 053-ਐਸ.ਏ.ਐਸ ਨਗਰ ਦੀ ਸਪੋਰਟਸ ਕੰਪਲੈਕਸ, ਸੈਕਟਰ 78, ਅਤੇ ਵਿਧਾਨ ਸਭਾ ਹਲਕਾ 112- ਡੇਰਾਬੱਸੀ ਦੀ ਰਤਨ ਪ੍ਰੋਫੈਸ਼ਨਲ ਕਾਲਜ ਤੀਜੀ ਮੰਜ਼ਿਲ, ਸੈਕਟਰ 78 ਸੋਹਾਣਾ, ਐਸ.ਏ.ਐਸ ਨਗਰ ਵਿਖੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਿਖੇ ਕੀਤੀ ਜਾਣੀ ਹੈ।ਉਨ੍ਹਾਂ ਦੱਸਿਆ ਕਿ ਸਟ੍ਰਾਂਗ ਰੂਮ ਅਬਜਰਵਰਾਂ ਅਤੇ ਉਮੀਦਵਾਰ/ਚੋਣ ਏਜੰਟਾਂ ਦੀ ਹਾਜ਼ਰੀ ਵਿੱਚ 10 ਮਾਰਚ ਨੂੰ ਖੋਲੇ ਜਾਣਗੇ ਅਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾਵੇਗੀ।

ਮੀਡੀਆ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਸਨਮੁੱਖ ਵੋਟਾਂ ਦੀ ਗਿਣਤੀ ਲਈ ਹਰ ਇੱਕ ਵਿਧਾਨ ਸਭਾ ਹਲਕੇ ਲਈ ਕੁੱਲ   2 ਕਾਊਟਿੰਗ ਹਾਲ ਅਤੇ 16 ਟੇਬਲ ਸੈਟ ਕੀਤੇ ਜਾਣੇ ਹਨ, ਉਨ੍ਹਾਂ ਕਿਹਾ ਹਰ ਟੇਬਲ ਲਈ  ਕਾਊਟਿੰਗ ਏਜੰਟ ਨਿਯੁਕਤ ਕੀਤਾ ਜਾਏਗਾ  ਅਤੇ ਇਹਨਾਂ ਏਜੰਟਾਂ ਨੂੰ ਸਬੰਧਤ ਰਿਟਰਨਿੰਗ ਅਫਸਰ ਪੱਧਰ 'ਤੇ ਸਨਾਖਤੀ ਕਾਰਡ ਜਾਰੀ ਕੀਤੇ ਜਾਣਗੇ। ਕਾਊਂਟਿੰਗ ਏਜੰਟ ਨੂੰ ਆਪਣੇ ਟੇਬਲ ਤੋਂ ਇਲਾਵਾ ਕਿਸੇ ਹੋਰ ਟੇਬਲ ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਲਈ ਸਮੂਹ ਕਾਊਂਟਿੰਗ ਏਜੰਟਾਂ ਨੂੰ ਉਕਤ ਅਨੁਸਾਰ ਅਨੁਸ਼ਾਸਨ ਵਿੱਚ ਰਹਿਣ ਲਈ ਪਾਬੰਦ ਕੀਤਾ ਗਿਆ ਹੈ ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵੱਖ-ਵੱਖ ਰਾਊਂਡ ਵਿੱਚ ਕੀਤੀ ਜਾਵੇਗੀ, ਉਨ੍ਹਾਂ ਕਿਹਾ ਵਿਧਾਨ ਸਭਾ ਹਲਕਾ 052- ਖਰੜ੍ਹ ਦੇ ਕੁੱਲ 316 ਪੋਲਿੰਗ ਬੂਥਾਂ ਲਈ 23 ਰਾਊਂਡ ਵਿੱਚ ਗਿਣਤੀ ਕੀਤੀ ਜਾਵੇਗੀ, 053- ਐਸ.ਏ.ਐਸ ਨਗਰ ਦੇ ਕੁੱਲ 271 ਪੋਲਿੰਗ ਬੂਥਾਂ ਲਈ 20 ਰਾਊਂਡ ਵਿੱਚ ਗਿਣਤੀ ਕੀਤੀ ਜਾਵੇਗੀ ਅਤੇ 112- ਡੇਰਾਬੱਸੀ ਦੇ ਕੁੱਲ 320 ਪੋਲਿੰਗ ਬੂਥਾਂ ਲਈ 23 ਰਾਊਂਡ ਵਿੱਚ ਗਿਣਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿਸੇ ਵੀ ਕਾਊਟਿੰਗ ਸੈਂਟਰ ਵਿਖੇ ਮੋਬਾਇਲ ਫੋਨ, ਪੈਨ, ਪੈਨਸਲ ਕਿਸੇ ਵੀ ਤਰ੍ਹਾਂ ਦਾ ਅਸਲਾ ਜਾਂ ਕੋਈ ਨਸ਼ੀਲਾ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ । ਸਨਖਾਤੀ ਕਾਰਡ ਤੋਂ ਬਿਨਾ ਕਾਉਂਟਿੰਗ ਸੈਂਟਰ ਵਿਖੇ ਦਾਖਲਾ ਨਹੀਂ ਮਿਲੇਗਾ। ਇਸ ਮੌਕੇ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਸਮੁੱਚੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ  ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਐਸ.ਐਸ.ਪੀ ਸ਼੍ਰੀ ਹਰਜੀਤ ਸਿੰਘ ਨੇ ਕਿਹਾ ਪੁਲਿਸ ਵੱਲੋ ਸਰੁੱਖਿਆ ਲਈ ਪੂਰਨ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਾਂਊਟਿੰਗ ਸੈਟਰਾਂ ਤੇ 2-2 ਐਸ.ਪੀ ਤਾਇਨਾਤ ਕੀਤੇ ਗਏ ਅਤੇ ਬਾਹਰ ਪੁਲਿਸ ਫੋਰਸ ਲਾਈ ਗਈ ਹੈ। ਉਨ੍ਹਾਂ ਦੱਸਿਆ ਮੀਡੀਆ ਕਰਮੀ ਸਿਰਫ ਉਸੇ ਹਲਕੇ ਦੇ ਕਾਊਂਟਿੰਗ ਸੈਟਰ ਤੇ ਦਾਖਲ ਹੋ ਸਕਦਾ ਹੈ ਜਿਥੋ ਦਾ ਉਸ ਦੇ ਇਲੈਕਸ਼ਨ ਕਮਿਸ਼ਨ ਵੱਲੋ ਜਾਰੀ ਕਾਰਡ ਤੇ ਲਿਖਿਆ ਹੋਇਆ ਹੈ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸੈਂਟਰਾ ਦੇ ਇੱਕ ਕਿਲੋਮੀਟਰ ਘੇਰੇ ਅੰਦਰ ਸਿਰਫ ਪੈਦਲ ਜਾਣ ਦੀ ਹੀ ਆਗਿਆ ਹੋਵੇਗੀ । ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾ ਕਿਹਾ ਕਾਊਂਟਿੰਗ ਸੈਂਟਰਾ ਅੰਦਰ ਪੈੱਨ,ਪੈਨਸਿਲ ਆਦਿ ਤੇ ਕਿਸੇ ਵੀ ਤਰ੍ਹਾਂ ਦੀ ਤਿੱਖੀ ਚੀਜ਼ ਲੈ ਕੇ ਜਾਣ ਦੀ ਆਗਿਆ ਨਹੀ ਹੋਵੇਗੀ । ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਡਰੋਨ ਨਾਲ ਵੀਡੀਓ ਗ੍ਰਾਫੀ ਕਰਨ ਤੇ ਵੀ ਪਾਬੰਧੀ ਲਗਾਈ ਗਈ ਹੈ। ਉਨ੍ਹਾ ਦੱਸਿਆ ਕਿ ਪੁਲਿਸ ਵੱਲੋ ਕਾਉਂਟਿੰਗ ਸੈਟਰਾਂ ਦੇ 500 ਮੀਟਰ ਅਤੇ 300 ਮੀਟਰ ਦੇ ਘੇਰੇ ਅੰਦਰ ਬੈਰੀਗੇਟਿੰਗ ਕੀਤੀ ਜਾਵੇਗੀ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਉਨ੍ਹਾ ਕਿਹਾ ਕਿ ਵਿਧਾਨ ਸਭਾ ਚੋਣਾਂ– 2022 ਦੀਆਂ ਵੋਟਾਂ ਦੀ ਗਿਣਤੀ ਇੱਕ ਮਹੱਤਵਪੂਰਨ ਕੰਮ ਹੈ, ਜੋ ਕਿ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨ੍ਹਾਂ ਸਮੂਹ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਹਿਯੋਗ ਦੇਣ ਦੀ ਅਪੀਲ ਕੀਤੀ ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD