Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਪੰਜਾਬ ਮੰਤਰੀ ਮੰਡਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰਨ ਲਈ ਰਾਜਪਾਲ ਨੂੰ ਸਿਫਾਰਸ਼

ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਬਪੱਖੀ ਵਿਕਾਸ ਅਤੇ ਸ਼ਾਂਤੀ ਬਣਾਈ ਰੱਖਣ ਲਈ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 11 Mar 2022

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। 

ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ 'ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD