Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੈਸ਼ਨਲ ਲੋਕ ਅਦਾਲਤ ਚ ਹੋਇਆ 6643 ਕੇਸਾਂ ਦਾ ਨਿਪਟਾਰਾ

Punjab State Legal Services Authority, National Lok Adalat, Judiciary, Lok Adalat

Web Admin

Web Admin

5 Dariya News

ਅੰਮ੍ਰਿਤਸਰ , 12 Mar 2022

Last updated on: Mar 12, 2022, 00:00 IST

ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਮਿਤੀ 12 ਮਾਰਚ 2022 ਨੂੰ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।

 ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 33 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 26 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ। ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 20419 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 6643 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।ਇਸ ਮੌਕੇ ਜਿਲ੍ਹ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ। 

 

Tags: Punjab State Legal Services Authority , National Lok Adalat , Judiciary , Lok Adalat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD