Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਚਮਰੋੜ ਵਿਖੇ ਕੁਦਰਤ ਦੀ ਗੋਦ ਚੋਂ ਜਿਲ੍ਹਾ ਪ੍ਰਸਾਸਨ ਨੇ ਕਰਵਾਏ ਕੁਸਤੀ, ਕਬੱਡੀ ਅਤੇ ਬਾਲੀਵਾਲ ਦੇ ਮੁਕਾਬਲੇ

13 ਮਾਰਚ 2022 ਪ੍ਰਸਿੱਧ ਪੰਜਾਬੀ ਗਾਇਕ ਜੋਰਡਨ ਸੰਧੂ, ਸਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਅਪਣੇ ਸੂਰਾਂ ਨਾਲ ਦਰਸਕਾਂ ਦਾ ਕਰਨਗੇ ਮਨੋਰੰਜਨ

DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 12 Mar 2022

Last updated on: Mar 12, 2022, 00:00 IST

ਜਿਲ੍ਹਾ ਪ੍ਰਸਾਸਨ ਵੱਲੋਂ ਚਮਰੋੜ (ਪਠਾਨਕੋਟ) ਵਿਖੇ ਟੂਰਿਸਟ ਹੱਬ ਨੂੰ ਪਰਮੋਟ ਕਰਨ ਲਈ ਦੋ ਦਿਨ੍ਹਾਂ ਸਪੋਰਟਸ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪਹਿਲੇ ਦਿਨ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ ਹਨ ਅਤੇ 13 ਮਾਰਚ ਨੂੰੰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਜੋਰਡਨ ਸੰਧੂ, ਸਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਅਪਣੇ ਸੂਰਾਂ ਨਾਲ ਦਰਸਕਾਂ ਦਾ ਮਨੋਰੰਜਨ ਕਰਨਗੇ , ਸਾਡਾ ਇਹ ਉਪਰਾਲਾ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਚਮਰੋੜ ਟੂਰਿਸਟ ਹੱਬ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਪਠਾਨਕੋਟ ਦਾ ਨਾਮ ਪੰਜਾਬ ਹੀ ਨਹੀਂ ਦੇਸ ਦੂਨੀਆਂ ਵਿੱਚ ਵੀ ਟੂਰਿਸਟ ਹੱਬ ਵੱਜੋਂ ਜਾਣਿਆ ਜਾ ਸਕੇ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਚਮਰੋੜ (ਪਠਾਨਕੋਟ) ਵਿਖੇ ਕਰਵਾਏ ਜਾ ਰਹੇ ਖੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੇ ਪਹਿਲੇ ਦਿਨ ਖੇਡ ਮੁਕਾਬਲਿਆਂ ਦੀ ਸੁਰੂਆਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰਾਂ ਲਾਂਬਾ ਐਸ.ਐਸ.ਪੀ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾਂ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲੱਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਜੇਸ ਮਹਾਜਨ ਵਾਈਲਡ ਲਾਈਫ ਅਫਸਰ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜਰ ਸਨ।

ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਇਹ ਉਪਰਾਲਾ ਪ੍ਰਸੰਸਾ ਯੋਗ ਹੈ ਕਿ ਪਹਿਲੀ ਵਾਰ ਜਿਲ੍ਹਾ ਪਠਾਨਕੋਟ ਨੂੰ ਇਕ ਨਾਮ ਵੱਜੋਂ ਦੇਸ ਦੂਨੀਆਂ ਵਿੱਚ ਮਸਹੂਰ ਕਰਨ ਲਈ ਅਤੇ ਚਮਰੋੜ ਵਿਖੇ ਕੁਦਰਤੀ ਨਜਾਰਿਆਂ ਨੂੰ ਲੋਕਾਂ ਤੱਕ ਪਹੁਚਾਉਂਣ ਲਈ ਉਪਰੋਕਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਸੈਰ ਸਪਾਟੇ ਲਈ ਚਮਰੋੜ ਵਿਖੇ ਪਹੁੰਚ ਕੇ ਕੁਦਰਤ ਦੇ ਨਜਾਰਿਆਂ ਦਾ ਅਨੰਦ ਮਾਣ ਸਕਣ। ਇਥੇ ਇਹ ਵੀ ਦੱਸਣਯੋਗ ਹੈ ਕਿ 13 ਮਾਰਚ ਨੂੰ ਚਮਰੋੜ ਵਿਖੇ ਖੁੱਲੇ ਕੁਦਰਤੀ ਨਜਾਰਿਆਂ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਜੋਰਡਨ ਸੰਧੂ, ਸਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਅਪਣੇ ਸੂਰਾਂ ਨਾਲ ਦਰਸਕਾਂ ਦਾ ਮਨੋਰੰਜਨ ਕਰਨਗੇ । ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪਠਾਨਕੋਟ ਦੇ ਹਰੇਕ ਨਾਗਰਿਕ ਨੂੰ ਇਸ ਪ੍ਰੋਗਰਾਮ ਵਿੱਚ ਸਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ। ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਵੱਲੋਂ ਅਪੀਲ ਕੀਤੀ ਗਈ ਹੈ ਕਿ ਅਪਣੇ ਪਰਿਵਾਰ ਸਹਿਤ ਪ੍ਰੋਗਰਾਮ ਵਿੱਚ ਸਾਮਲ ਹੋ ਕੇ ਸੱਭਿਆਚਾਰਕ ਪ੍ਰੋਗਰਾਮ ਦਾ ਅਨੰਦ ਮਾਣੋਂ । ਉੱਥੇ ਹੀ ਸ੍ਰੀ ਸੁਰਿੰਦਰਾਂ ਲਾਂਬਾ ਐਸ.ਐਸ.ਪੀ. ਪਠਾਨਕੋਟ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦਾ ਪੰਜਾਬ ਦਾ ਕੋਈ ਵੀ ਨਾਗਰਿਕ ਸਾਮਲ ਹੋ ਸਕਦਾ ਹੈ ਸੁਰੱਖਿਆ ਵਿਵਸਥਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।ਉਪਰੋਕਤ ਪ੍ਰੋਗਰਾਮ ਦੇ ਅੱਜ ਪਹਿਲੇ ਦਿਨ ਕੁਸਤੀ ਦੇ ਮੁਕਾਬਲੇ, ਕਬੱਡੀ ਦੇ ਮੁਕਾਬਲੇ ਅਤੇ ਬਾਲੀਵਾਲ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪੰਜਾਬ ਭਰ ਤੋਂ ਟੀਮਾਂ ਨੇ ਪਹੁੰਚ ਕੇ ਭਾਗ ਲਿਆ। ਇਸ ਤੋਂ ਇਲਾਵਾ 13 ਮਾਰਚ ਨੂੰ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਜਿਲ੍ਹਾ ਪ੍ਰਸਾਸਨ ਵੱਲੋਂ ਸਨਮਾਨਤ ਵੀ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਅੱਜ ਕੇ ਖੇਡ ਮੁਕਾਬਲੇ ਇਨ੍ਹੇ ਰੋਚਕ ਰਹੇ ਕਿ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਅਤੇ ਸ੍ਰੀ ਸੁਰਿੰਦਰ ਲਾਂਬਾ ਐਸ.ਐਸ.ਪੀ. ਪਠਾਨਕੋਟ ਆਪ ਬਾਲੀਵਾਲ ਖੇਡਣ ਲੱਗ ਪਏ ਅਤੇ ਬਾਲੀਵਾਲ ਖੇਡ ਹੋਰ ਵੀ ਰੋਚਕ ਹੋ ਗਈ। ਬਾਲੀਵਾਲ ਮੁਕਾਬਲਿਆਂ ਵਿੱਚ ਪਹੁੰਚੇ ਦਰਸਕਾਂ ਨੇ ਇਨ੍ਹਾਂ ਗੇਮਾਂ ਦਾ ਅਨੰਦ ਮਾਣਿਆ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD