Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰਾਜ ਸਭਾ ਚੋਣਾਂ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ

ਨਾਮਜ਼ਦਗੀ ਪ੍ਰਕਿਰਿਆ 14 ਮਾਰਚ, 2022 ਤੋਂ ਸ਼ੁਰੂ ਹੋਵੇਗੀ: ਸੀਈਓ ਪੰਜਾਬ ਡਾ. ਰਾਜੂ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ , 13 Mar 2022

Last updated on: Mar 13, 2022, 00:00 IST

ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖਤਮ ਹੋਣ ਵਾਲੀ ਹੈ, ਇਸ ਲਈ ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਤੋਂ ਚੁਣੇ ਗਏ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸਵੇਤ ਮਲਿਕ, ਨਰੇਸ ਗੁਜਰਾਲ ਅਤੇ ਸਮਸੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ, 2022 ਨੂੰ ਸੇਵਾਮੁਕਤ ਉਪਰੰਤ ਖਤਮ ਹੋਣੀ ਹੈ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸਨ ਜਾਰੀ ਹੋਣ ਦੇ ਨਾਲ ਹੀ ਮਿਤੀ 14 ਮਾਰਚ, 2022 ਹੈ ਅਤੇ ਨਾਮਜ਼ਦਗੀਆਂ ਪੱਤਰ ਭਰਨ ਦੀ ਪ੍ਰੀਕਿਰਿਆ ਆਰੰਭ ਹੋ ਜਾਵੇਗੀ ਜਦਕਿ  ਨਾਮਜ਼ਦਗੀਆਂ ਪੱਤਰ ਭਰਨ ਦੀ ਆਖਰੀ ਮਿਤੀ 21 ਮਾਰਚ, 2022 ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 22 ਮਾਰਚ, 2022 ਮਾਰਚ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ 2022 ਨਿਰਧਾਰਿਤ ਕੀਤੀ ਗਈ ਹੈ। ਵੋਟਾਂ ਪੈਣ ਦਾ ਕਾਰਜ ਮਿਤੀ 31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨਾਂ ਅੱਗੇ ਕਿਹਾ ਕਿ ਚੋਣਾਂ ਦਾ ਕਾਰਜ 2 ਅਪ੍ਰੈਲ 2022 ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ।

ਡਾ. ਰਾਜੂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ, ਜੋ ਕਿ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ, ਕੋਲ 14.03.2022 ਤੋਂ 21.03.2022 ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਦੇ ਵਿਚਕਾਰ ਦਾਖਲ ਕੀਤੇ ਜਾ ਸਕਦੇ ਹਨ। 18 ਮਾਰਚ, 2022 ਨੂੰ ਹੋਲੀ ਦਾ ਤਿਉਹਾਰ ਅਤੇ 20 ਮਾਰਚ, 2022 ਨੂੰ ਐਤਵਾਰ ਹੋਣ ਕਰਕੇ ਨੈਗੋਸੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀ ਹੋਵੇਗੀ। ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ ਨਹੀਂ ਕੀਤੇ ਜਾ ਸਕਦੇ ਹਨ। ਹਾਲਾਂਕਿ 19 ਮਾਰਚ, 2022 ਨੂੰ ਸ਼ਨੀਵਾਰ ਦੇ ਦਿਨ ਛੁੱਟੀ ਨਹੀਂ ਹੈ ਅਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਕੀਤੇ ਜਾ ਸਕਦੇ ਹਨ।ਉਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ, ਉਨਾਂ ਕਿਹਾ ਕਿ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨਾਂ ਕਿਹਾ ਕਿ ਟਾਈਪ ਕੀਤੇ ਨਾਮਜਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਹੋਣ।ਰਾਜ ਸਭਾ ਦੇ ਮੈਂਬਰਾਂ ਲਈ ਯੋਗਤਾ ਪ੍ਰਾਪਤ ਕਰਨ ਲਈ, ਉਮੀਦਵਾਰ ਨੂੰ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਵਿੱਚ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਨੁਕਤੇ ‘ਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਸੰਤੁਸ਼ਟ ਕਰਨ ਲਈ, ਉਮੀਦਵਾਰਾਂ ਨੂੰ ਆਪਣੇ ਵੋਟਰ ਹੋਣ ਦੇ ਸਬੂਤ ਵਜੋਂ  ਵੋਟਰ ਸੂਚੀ ਵਿਚ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨਾ ਜ਼ਰੂਰੀ ਹੋਵੇਗਾ। ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।    

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD