Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਇਕ ਛੱਤ ਹੇਠ ਦਿਖੇਗੀ ਦੇਸ਼ ਦੀ ਕਲਾ ਤੇ ਸੰਸਕ੍ਰਿਤੀ

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ’ਚ ਕਰਾਫ਼ਟਸ ਬਾਜ਼ਾਰ ਦਾ ਆਯੋਜਨ

DC Hoshiarpur, Deputy Commissioner Hoshiarpur, Apneet Riyait, Hoshiarpur, Aashika Jain

Web Admin

Web Admin

5 Dariya News

ਹੁਸ਼ਿਆਰਪੁਰ , 14 Mar 2022

Last updated on: Mar 14, 2022, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਦੇਸ਼ ਦੀ ਕਲਾ ਅਤੇ ਸੰਸਕ੍ਰਿਤੀ ਨੂੰ ਇਕ ਛੱਤ ਹੇਠਾਂ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਵਿਖੇ 20 ਤੋਂ 29 ਮਾਰਚ ਤੱਕ ਕਰਾਫ਼ਟਸ ਬਾਜ਼ਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ 10 ਦਿਨਾਂ ਲੱਗਣ ਵਾਲੇ ਇਸ ਕਰਾਫ਼ਟਸ ਬਾਜ਼ਾਰ ਵਿਚ ਦੇਸ਼ ਭਰ ਤੋਂ 100 ਤੋਂ ਵੱਧ ਕਾਰੀਗਰ ਸ਼ਾਮਲ ਹੋਣਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਫ਼ਟਸ ਬਾਜ਼ਾਰ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਰਾਫ਼ਟਸ ਬਾਜ਼ਾਰ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਅਤੇ ਨਿਰਦੇਸ਼ ਦਿੱਤੇ ਕਿ ਇਸ ਦੌਰਾਨ ਡਿਊਟੀ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਨਗਰ ਨਿਗਮ, ਪਾਵਰਕਾਮ, ਸਿੱਖਿਆ ਵਿਭਾਗ, ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ ਪਬਲਿਕ ਹੈਲਥ, ਸਿਹਤ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਵਲੋਂ ਕਰਾਫ਼ਟਸ ਬਾਜ਼ਾਰ ਦੇ ਸੁਚਾਰੂ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਛੱਡੀ ਜਾਵੇ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 10 ਦਿਨਾਂ ਚੱਲਣ ਵਾਲੇ ਇਸ ਬਾਜ਼ਾਰ ਲਈ 24 ਘੰਟੇ ਮੁਸਤੈਦ ਰਹਿਣ ਤਾਂ ਜੋ ਜਨਤਾ ਅਤੇ ਬਾਜ਼ਾਰ ਵਿਚ ਸ਼ਾਮਲ ਦੂਰ-ਦੂਰ ਤੋਂ ਆ ਰਹੇ ਕਾਰੀਗਰਾਂ, ਸ਼ਿਲਪਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਰਾਫ਼ਟਸ ਬਾਜ਼ਾਰ ਵਿਚ ਲੋਕਾਂ ਦੀ ਸੁਵਿਧਾ ਲਈ ਵੱਡੇ ਪੱਧਰ ਦੀਆਂ ਸੁਵਿਧਾਵਾਂ ਤੋਂ ਇਲਾਵਾ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਲਈ ਝੂਲੇ ਅਤੇ ਖਾਣ-ਪੀਣ ਦੇ ਵਿਸ਼ੇਸ਼ ਸਟਾਲ ਵੀ ਲਗਾਏ ਜਾ ਰਹੇ ਹਨ।ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਦੇਸ਼ ਭਰ ਤੋਂ ਕਾਰੀਗਰ ਸਾਡੇ ਵਿਚ ਆਪਣੇ ਖੇਤਰ ਦੀ ਕਲਾ ਅਤੇ ਸੰਸਕ੍ਰਿਤੀ ਦਾ ਪ੍ਰਦਰਸ਼ਨ ਕਰਨ ਆ ਰਹੇ ਹਨ, ਇਸ ਲਈ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਵਲੋਂ ਬਣਾਈਆਂ ਗਈਆਂ ਵਸਤੂਆਂ ਦੀ ਵੱਧ ਤੋਂ ਵੱਧ ਖਰੀਦਦਾਰੀ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਈਏ। ਉਨ੍ਹਾਂ ਦੱਸਿਆ ਕਿ ਕਰਾਫ਼ਟਸ ਬਾਜ਼ਾਰ ਵਿਚ ਸਟਾਰ ਨਾਈਟ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰਾਫਟਸ ਬਾਜ਼ਾਰ ਵਿਚ ਸ਼ਾਮਲ ਹੋਣ ਲਈ ਲੋਕਾਂ ਲਈ 20 ਰੁਪਏ ਐਂਟਰੀ ਫੀਸ ਰੱਖੀ ਗਈ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਸ ਕਰਾਫ਼ਟਸ ਬਾਜ਼ਾਰ ਵਿਚ ਪਹੁੰਚਣ ਦੀ ਅਪੀਲ ਕੀਤੀ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Aashika Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD