Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਜ਼ਿਲ੍ਹਾ ਮੋਗਾ ਦੇ ਚਾਰੇ ਮਨੋਨੀਤ ਵਿਧਾਇਕ 'ਐਕਸ਼ਨ ਮੋਡ' ਵਿੱਚ

ਸੀਨੀਅਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਕੀਤੀ ਸਰਕਾਰੀ ਅਦਾਰਿਆਂ ਦੀ ਚੈਕਿੰਗ

AAP, Aam Aadmi Party, Aam Aadmi Party Punjab, AAP Punjab, Moga, Harish Nair, Manjit Singh Bilaspur, Nihal Singh Wala, Davinderjit Singh Dhos, Dharamkot,  Amritpal Singh Sukhanand, Baghapurana, Amandeep Kaur Arora, Moga

Web Admin

Web Admin

5 Dariya News

ਮੋਗਾ , 14 Mar 2022

Last updated on: Mar 14, 2022, 00:00 IST

ਜ਼ਿਲ੍ਹਾ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਚਾਰੇ ਮਨੋਨੀਤ ਵਿਧਾਇਕ ਸੱਤਾ ਵਿੱਚ ਆਉਂਦਿਆਂ ਹੀ 'ਐਕਸ਼ਨ ਮੋਡ' ਵਿੱਚ ਆ ਗਏ ਹਨ। ਅੱਜ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਢੋਸ, ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਮੋਗਾ ਦੇ ਵਿਧਾਇਕ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਨੇ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਚਰਨਜੀਤ ਸਿੰਘ ਸੋਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ, ਮੋਗਾ ਦੇ ਐਸ ਡੀ ਐਮ ਸ੍ਰ ਸਤਵੰਤ ਸਿੰਘ ਨੂੰ ਨਾਲ ਲੈ ਕੇ ਜਿੱਥੇ ਵੱਖ ਵੱਖ ਸਰਕਾਰੀ ਅਦਾਰਿਆਂ ਦਾ ਦੌਰਾ ਕੀਤਾ ਉਥੇ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।ਸਮੂਹ ਵਿਧਾਇਕਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਅੱਜ ਲੋੜ ਹੈ ਕਿ ਆਮ ਲੋਕਾਂ ਨੂੰ ਸਰਕਾਰੀ ਅਦਾਰਿਆਂ ਵਿੱਚ ਖੱਜਲ ਖ਼ੁਆਰ ਹੋਣ ਤੋਂ ਬਚਾਇਆ ਜਾਵੇ। ਉਹਨਾਂ ਕਿਹਾ ਕਿ ਮੌਜੂਦਾ ਸਿਸਟਮ ਨੂੰ ਬਦਲਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ। ਇਹ ਉਹਨਾਂ ਦੀ ਪ੍ਰਮੁੱਖ ਤਰਜ਼ੀਹ ਰਹੇਗੀ।ਉਹਨਾਂ ਕਿਹਾ ਕਿ ਲੋਕਾਂ ਦੀ ਸਰਕਾਰੀ ਦਫਤਰਾਂ ਵਿਚ ਖੱਜਲ ਖ਼ੁਆਰੀ ਰੋਕਣ ਲਈ ਸਮਾਂਬਧ ਤਰੀਕੇ ਨਾਲ ਕੰਮ ਹੋਣੇ ਚਾਹੀਦੇ ਹਨ। ਕੰਮ ਵਿੱਚ ਦੇਰੀ ਕਰਨ ਵਾਲੇ ਅਤੇ ਭਰਿਸ਼ਟਾਚਾਰ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਕਿਸੇ ਵੀ ਹੀਲੇ ਬਖਸ਼ੇ ਨਾ ਜਾਣ। ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਾ ਕੀਤੀ ਜਾਵੇਗੀ।ਲੰਮੇ ਸਮੇਂ ਤੋਂ ਇੱਕੋ ਸੀਟ ਜਾਂ ਇੱਕੋ ਦਫ਼ਤਰ ਵਿਚ ਬੈਠੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਜਾਣ।ਸਾਰੇ ਅਧਿਕਾਰੀ ਕਰਮਚਾਰੀ ਸਮੇਂ ਸਿਰ ਦਫ਼ਤਰ ਆਉਣ ਅਤੇ ਜਾਣ।

ਉਹਨਾਂ ਕਿਹਾ ਕਿ ਸਰਕਾਰੀ ਅਦਾਰਿਆਂ ਵਿੱਚ ਠੇਕੇਦਾਰਾਂ ਦੀ ਲੁੱਟ ਖਸੁੱਟ ਬੰਦ ਕਰਵਾਈ ਜਾਵੇ।ਕਮਿਸ਼ਨ ਸਿਸਟਮ ਬੰਦ ਕੀਤਾ ਜਾਵੇ। ਸ਼ਹੀਦੀ ਪਾਰਕ ਅਤੇ ਨੇਚਰ ਪਾਰਕ ਵਿਖੇ ਸੁਰੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਪ੍ਰਬੰਧ ਕਰਨ ਬਾਰੇ ਕਿਹਾ ਗਿਆ। ਸਿਵਲ ਹਸਪਤਾਲ ਦਾ ਦੌਰਾ ਕਰਦਿਆਂ  ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਬੁਨਿਆਦੀ ਸਹੂਲਤਾਂ ਹਰ ਹੀਲੇ ਮੁਹਈਆ ਕਰਵਾਈਆਂ ਜਾਣ। ਸਾਰੇ ਵਿਧਾਇਕਾਂ ਨੇ ਭਰੋਸਾ ਦਿੱਤਾ ਕਿ ਉਹ ਸਰਕਾਰੀ ਕੰਮ ਕਾਰ ਵਿੱਚ ਬਿਲਕੁਲ ਵੀ ਦਖਲਅੰਦਾਜ਼ੀ ਨਹੀਂ ਕਰਨਗੇ। ਉਹਨਾਂ ਨੇ ਅੱਜ ਸਿਵਲ ਹਸਪਤਾਲ ਅਤੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਚਾਰੇ ਵਿਧਾਇਕਾਂ ਨਾਲ ਜ਼ਿਲ੍ਹੇ ਦੀ ਭੂਗੋਲਿਕ ਸਮਾਜਿਕ, ਆਰਥਿਕ ਅਤੇ ਹੋਰ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਬੇਨਤੀ ਕੀਤੀ ਕਿ ਲੋਕ ਨੁਮਾਇੰਦੇ ਅਗਾਮੀ ਕਣਕ ਦੀ ਵਾਢੀ ਦੌਰਾਨ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ। ਉਹਨਾਂ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਬਿਨਾ ਖੱਜਲ ਖ਼ੁਆਰੀ ਤੋਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣਗੀਆਂ। ਭਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ ਮੀਟਿੰਗ ਦੌਰਾਨ ਧਰਮਕੋਟ ਦੇ ਐਸ ਡੀ ਐਮ ਸ਼੍ਰੀਮਤੀ ਚਾਰੂਮਿਤਾ, ਬਾਘਾਪੁਰਾਣਾ ਦੇ ਐਸ ਡੀ ਐਮ ਸ਼੍ਰੀ ਨਿਤੀਸ਼ ਸਿੰਗਲਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Moga , Harish Nair , Manjit Singh Bilaspur , Nihal Singh Wala , Davinderjit Singh Dhos , Dharamkot , Amritpal Singh Sukhanand , Baghapurana , Amandeep Kaur Arora , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD