Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਵਾਰਡ ਦਾ ਉਦਘਾਟਨ

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa

Web Admin

Web Admin

5 Dariya News

ਸਰਦੂਲਗੜ੍/ਮਾਨਸਾ , 15 Mar 2022

ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਵੱਲੋਂ  ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ  ਕਿ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ ਦੀ ਮੈਨੇਜਮੈਂਟ ਵੱਲੋਂ 38 ਲੱਖ ਰੁਪਏ ਦਾ ਸਾਮਾਨ ਜੋ ਕਿ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਵਾਰਡ ਲਈ  ਦਿੱਤਾ ਗਿਆ ਹੈ, ਇਹ ਐਚ.ਪੀ.ਸੀ.ਐਲ. ਵੱਲੋਂ ਕੀਤਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਹਸਪਤਾਲ ਵਿੱਚ ਡਾਕਟਰਾਂ ਦੀਆਂ ਅਸਾਮੀਆਂ ਅਤੇ ਹੋਰ ਦਵਾਈਆਂ ਦਾ ਇੰਤਜ਼ਾਮ ਰਾਜ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਹਰ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ  ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ ਦੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ  ਮੈਨੇਜਮੈਂਟ ਵੱਲੋਂ 38 ਲੱਖ ਰੁਪਏ ਦਾ ਸਾਮਾਨ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਵਾਰਡ ਲਈ ਦਿੱਤਾ ਗਿਆ ਹੈ ਜਿਸ ਨਾਲ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਹਸਪਤਾਲ ਸਰਦੂਲਗੜ੍ਹ ਵਿਖੇ ਹੀ ਕੀਤਾ ਜਾ ਸਕੇਗਾ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਾਨਸਾ ਜਾਂ ਕਿਸੇ ਹੋਰ ਹਸਪਤਾਲ ਜਾਣ ਦੀ ਜ਼ਰੂਰਤ ਨਹੀਂ ਪਵੇਗੀ।

ਐਚ.ਪੀ.ਸੀ.ਐਲ ਦੇ ਅਧਿਕਾਰੀ ਅਜੈਪਾਲ ਸਰੋਆ ਚੀਫ ਸਟੇਸ਼ਨ ਮੈਨੇਜਰ ਦੁਰਗਾ ਨਾਰਾਇਣ ਮੀਣਾ ਡੀ.ਜੀ.ਐਮ. ਪ੍ਰੋਜੈਕਟ ਕੋਆਰਡੀਨੇਟਰ ਅਤੇ ਡੀ.ਜੀ.ਐਮ ਪਾਈਪਲਾਈਨ ਜਯਾ ਕੁਮਾਰ ਆਇਦ ਨੇ  ਕਿਹਾ ਕਿ  ਐਚ.ਪੀ.ਸੀ.ਐਲ. ਮਾਨਵਤਾ ਦੀ ਸੇਵਾ ਲਈ ਹਮੇਸ਼ਾ ਕਾਰਜ ਕਰਦੀ ਰਹੀ ਹੈ ਅਤੇ ਅੱਗੇ ਵੀ ਤੱਤਪਰ ਰਹੇਗੀ  ਉਨ੍ਹਾਂ ਵੱਲੋਂ ਵੱਖ ਵੱਖ ਬਾਰਾਂ ਅਫ਼ਸਰਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ । ਡਾ. ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਵੱਲੋਂ  ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਅਤੇ ਸਮੁੱਚੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਸਿਹਤ ਵਿਭਾਗ ਵਿੱਚ ਵਧੀਆ ਕੰਮ ਕਰਨ ਵਾਲੇ  ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ । ਇਸ ਤੋਂ ਇਲਾਵਾ ਸਥਾਨਕ ਸਮਾਜ ਸੇਵੀ ਕਲੱਬ ਪਰਿਆਸ ਚੈਰੀਟੇਬਲ ਵੈੱਲਫੇਅਰ ਕਲੱਬ, ਅਰਦਾਸ ਕਲੱਬ ਅਤੇ  ਮਦਰ ਕੇਅਰ ਟਰੱਸਟ ਸਰਦੂਲਗੜ੍ਹ ਤੋਂ ਇਲਾਵਾ ਮੀਡੀਆ ਕਲੱਬ ਸਰਦੂਲਗੜ੍ਹ ਯੂਨਾਈਟਿਡ ਮੀਡੀਆ ਕਲੱਬ ਸਰਦੂਲਗੜ੍ਹ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਮਨੀਸ਼ਾ ਰਾਣਾ, ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ, ਡਾ ਸੋਹਣ ਲਾਲ ਅਰੋੜਾ ਐਮ ਡੀ ਮੈਡੀਸਨ, ਡਾ. ਹਰਮੀਤ ਸਿੰਘ, ਡਾ. ਰਵਨੀਤ ਕੌਰ, ਬਲਾਕ ਐਜੂਕੇਟਰ ਤਰਲੋਕ ਸਿੰਘ,  ਸਿਹਤ  ਇੰਸਪੈਕਟਰ ਹੰਸ ਰਾਜ, ਜਰਨੈਲ ਸਿੰਘ, ਭੁਪਿੰਦਰ ਕੁਮਾਰ  ਅਤੇ ਸਮੁੱਚਾ ਹਸਪਤਾਲ ਦਾ ਸਟਾਫ  ਹਾਜ਼ਰ ਸੀ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD