Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਭਗਵੰਤ ਮਾਨ ਨੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ ਲਿਆ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Khatkar Kalan,Shaheed Bhagat Singh Nagar

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 16 Mar 2022

Last updated on: Mar 16, 2022, 00:00 IST

ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫਾਦਾਰੀ ਦੀ ਸਹੁੰ ਚੁਕਾਈ।ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ, ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜਰ ਸਨ।   

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Khatkar Kalan , Shaheed Bhagat Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD