Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਨਿਮਰ ਅਤੇ ਜ਼ਿੰਮੇਵਾਰ ਬਣੋ, ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ

‘ਆਪ’ ਸਰਕਾਰ ਅੱਜ ਤੋਂ ਕੰਮ ਸ਼ੁਰੂ ਕਰੇਗੀ, ਇਕ ਦਿਨ ਵੀ ਬਰਬਾਦ ਨਹੀਂ ਹੋਵੇਗਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Khatkar Kalan,Shaheed Bhagat Singh Nagar, Arvind Kejriwal

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 16 Mar 2022

Last updated on: Mar 16, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਨਿਮਰ ਰਹਿਣ ਦੀ ਅਪੀਲ ਕੀਤੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਹਮੇਸ਼ਾ ਸਾਰਿਆਂ ਦਾ ਹੁੰਦਾ ਹੈ।ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਇੱਥੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਅਜਾਇਬ ਘਰ ਤੇ ਯਾਦਗਾਰ ਵਿਖੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਇਸ ਵੱਡੇ ਫਤਵੇ ਤੋਂ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਸਾਨੂੰ ਹੁਣ ਵਧੇਰੇ ਜ਼ਿੰਮੇਵਾਰ ਬਣਨਾ ਚਾਹੀਦਾ ਹੈ ਅਤੇ ਹੰਕਾਰੀ ਨਹੀਂ ਹੋਣਾ ਚਾਹੀਦਾ ਕਿਉਂਕਿ ‘ਹੰਕਾਰ ਦਾ ਸਿਰ ਹਮੇਸ਼ਾ ਨੀਵਾਂ ਹੁੰਦਾ ਹੈ’। ਉਨਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕ ਰਿਹਾ ਹੈ ਕਿਉਂਕਿ ਪਹਿਲਾਂ ਸਟੇਡੀਅਮ ਅਤੇ ਮਹਿਲਾਂ ਤੋਂ ਹਲਫ ਸਮਾਰੋਹ ਹੁੰਦੇ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਲੋਕਾਂ ਨੇ ਬਿਨਾਂ ਕਿਸੇ ਸਵਾਰਥ ਜਾਂ ਲਾਲਚ ਦੇ ਨਿਡਰ ਹੋ ਕੇ ‘ਆਪ‘ ਨੂੰ ਵੋਟ ਦਿੱਤੀ ਹੈ।ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਾਨੂੰ ਹੁਣ ਸੱਚਮੁੱਚ ਆਜਾਦੀ ਮਿਲ ਗਈ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਬੀਤੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜਮ ਭਗਤ ਸਿੰਘ ਵਰਗੇ ਸਾਡੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ। 

ਉਨਾਂ ਕਿਹਾ ਕਿ 20 ਫਰਵਰੀ, 2022 ਦਾ ਦਿਨ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਲੋਕਾਂ ਨੇ ਬਿਨਾਂ ਕਿਸੇ ਪ੍ਰਭਾਵ ਅਤੇ ਜਬਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜਿਸ ਦਾ ਨਤੀਜਾ 10 ਮਾਰਚ, 2022 ਨੂੰ ਐਲਾਨਿਆ ਗਿਆ ਅਤੇ ਇਸ ਤਰਾਂ ਮਹਾਨ ਸ਼ਹੀਦ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਹੋਇਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਅੱਜ ਤੋਂ ਹੀ ਕੰਮ ਕਰਨਾ ਸ਼ੁੁਰੂ ਕਰ ਦੇਵੇਗੀ ਅਤੇ ਇੱਕ ਵੀ ਦਿਨ ਬਰਬਾਦ ਨਹੀਂ ਹੋਵੇਗਾ ਕਿਉਂਕਿ ਪੰਜਾਬ ਵਿੱਚ ਤਬਦੀਲੀ ਲਿਆਉਣ ਲਈ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਿੱਚ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਉਨਾਂ ਕਿਹਾ ਕਿ ‘ਆਪ’ ਸਰਕਾਰ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, “ਇਹ ਸੱਚਮੁੱਚ ਬਹੁਤ ਤਰਸਯੋਗ ਹੈ ਕਿ ਪੰਜਾਬ ਵਰਗੇ ਅਗਾਂਹਵਧੂ ਸੂਬੇ ਦੇ ਨੌਜਵਾਨ ਰੋਜ਼ੀ ਰੋਟੀ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਸਾਡੀ ਸਰਕਾਰ ਸਾਫ-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸਨ ਪ੍ਰਦਾਨ ਕਰਨ ਲਈ ਭਿ੍ਰਸ਼ਟਾਚਾਰ ਅਤੇ ਹੋਰ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।” 

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਅਜਿਹੀਆਂ ਲੋਕ ਪੱਖੀ ਪਹਿਲਕਦਮੀਆਂ ਨਵੀਂ ਚੁਣੀ ਗਈ ਸਰਕਾਰ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਅਤੇ ਭਰੋਸਾ ਪੈਦਾ ਕਰਨਗੀਆਂ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਤਾਣੀ ਬਹੁਤ ਉਲਝੀ ਹੋਈ ਸੀ ਪਰ ਇਸ ਨੂੰ ਸੂਬੇ ਦੇ ਵਡੇਰੇ ਹਿੱਤ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਨਾਲ ਜਲਦੀ ਹੀ ਹੱਲ ਕਰ ਲਿਆ ਜਾਵੇਗਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਵੱਖਰੀ ਪਾਰਟੀ ਬਣਾਉਣ ਦੇ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ (ਕੇਜਰੀਵਾਲ) ਭਾਰਤ ਦੀ ਰਾਜਨੀਤੀ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਇੱਕੋ-ਇੱਕ ਮਿਸ਼ਨ ਨਾਲ 20 ਦਿਨ ਅੰਨ ਪਾਣੀ ਵੀ ਤਿਆਗਿਆ। ਉਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਆਮ ਆਦਮੀ ਪਾਰਟੀ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖਟਕੜ ਕਲਾਂ ਵਿਖੇ ਆਇਆ ਲੋਕਾਂ ਦਾ ਹੜ: ਪੰਜਾਬ ਦੇ ਹਰ ਕੋਨੇ ਤੋਂ ਲੱਖਾਂ ਲੋਕ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਹੁੰਮ-ਹੁੰਮਾ ਕੇ ਪਹੁੰਚੇ। ਖਟਕੜ ਕਲਾਂ ਦੀ ਪਵਿੱਤਰ ਧਰਤੀ ਉੱਤੇ ਬਸੰਤੀ ਪੱਗਾਂ ਅਤੇ ਦੁਪੱਟੇ ਸਜਾ ਕੇ ਪਹੁੰਚੇ ਪੰਜਾਬੀਆਂ ਨਾਲ ਮੁੱਖ ਪੰਡਾਲ ਅਤੇ ਸਮੁੱਚੀ ਫਿਜਾ ਬਸੰਤੀ ਰੰਗ ਵਿਚ ਰੰਗੀ ਗਈ। ਜੋਸ਼, ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜਬੇ ਨਾਲ ਲਬਰੇਜ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਸਮੇਤ ਪੰਡਾਲ ਵਿਚ ਹਾਜਰ ਲੋਕ ਇਨਕਲਾਬ ਜ਼ਿੰਦਾਬਾਦ, ਬੋਲੇ ਸੋ ਨਿਹਾਲ, ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Khatkar Kalan , Shaheed Bhagat Singh Nagar , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD