Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਵੱਲੋਂ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) 'ਚ ਸਕੂਲ ਦੇ ਭਾਸ਼ਾ ਮੰਚ ਮੈਂਬਰਾਂ ਨਾਲ਼ ਵਿਸ਼ੇਸ਼ ਮਿਲਨੀ

5 Dariya News

5 Dariya News

5 Dariya News

ਲੁਧਿਆਣਾ , 16 Mar 2022

Last updated on: Mar 16, 2022, 00:00 IST

ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ.ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਸਥਾਨਕ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਸਕੂਲ ਦੇ ਭਾਸ਼ਾ ਮੰਚ ਮੈਂਬਰਾਂ ਨਾਲ਼ ਵਿਸ਼ੇਸ਼ ਮਿਲਨੀ ਕੀਤੀ ਗਈ। ਪ੍ਰਿੰਸੀਪਲ ਗੁਰਨੇਕ ਸਿੰਘ ਨੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇਕ ਮਹੱਤਵਪੂਰਨ ਕਦਮ ਸਿੱਧ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅੰਦਰ ਭਾਸ਼ਾ/ਸਾਹਿਤ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਵਿਕਸਿਤ ਕਰਨ ਹਿੱਤ ਭਾਸ਼ਾ ਵਿਭਾਗ ਪੰਜਾਬ ਦੁਆਰਾ ਰਾਜ ਅੰਦਰ ਸਕੂਲਾਂ/ਕਾਲਜਾਂ ਅੰਦਰ ਭਾਸ਼ਾ ਮੰਚਾਂ ਦਾ ਗਠਨ ਕਰਵਾਇਆ ਗਿਆ ਹੈ । ਭਾਸ਼ਾ ਮੰਚ ਵਿੱਚ ਪ੍ਰਧਾਨ, ਸਕੱਤਰ ਅਤੇ  ਮੈਂਬਰ ਵਿਦਿਆਰਥੀਆਂ ਵਿੱਚੋਂ ਲਏ ਗਏ ਹਨ ਅਤੇ ਭਾਸ਼ਾ ਅਧਿਆਪਕ ਨੂੰ ਸਰਪ੍ਰਸਤ ਬਣਾਇਆ ਗਿਆ ਹੈ।ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਸ਼ਾ ਉਤੇ ਮੁਹਾਰਤ ਵਿਅਕਤੀ ਦੀ ਸਮੁੱਚੀ ਸਖਸ਼ੀਅਤ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਇਹ ਸਭ ਸਕੂਲਾਂ/ਕਾਲਜਾਂ ਵਿੱਚ ਅਧਿਆਪਨ ਦੇ ਕਿੱਤੇ ਨਾਲ ਬਾਵਸਤਾ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਭਾਸ਼ਾ ਮੰਚ ਦੇ ਮਿੱਥੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ।ਖੋਜ ਅਫ਼ਸਰ ਸ. ਸੰਦੀਪ ਸਿੰਘ ਨੇ ਭਾਸ਼ਾ ਵਿਭਾਗ ਅਤੇ ਇਸਦੇ ਕਾਰਜਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਸਕੂਲ ਦੇ ਭਾਸ਼ਾ ਮੰਚ ਦੇ ਸਰਪ੍ਰਸਤ ਗੁਰਮੀਤ ਸਿੰਘ ਨੇ ਮੰਚ ਸੰਬੰਧੀ ਸੰਖੇਪ ਜਾਣਕਾਰੀ ਪੇਸ਼ ਕੀਤੀ ਅਤੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਦੁਆਰਾ ਆਪਣੀਆਂ ਮੌਲਿਕ ਰਚਨਾਵਾਂ ਵੀ ਪੇਸ਼ ਕੀਤੀਆਂ ਗਈਆਂ। ਅਧਿਆਪਕ ਸ. ਲਖਵੀਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਆਪਣੀ ਰਚਨਾ ਵੀ ਸਾਂਝੀ ਕੀਤੀ ।ਇਸ ਮੌਕੇ ਸਕੂਲ ਸਟਾਫ਼ ਵਿੱਚੋਂ ਸ.ਵਰਿੰਦਰ ਸਿੰਘ, ਸ. ਪਰਮਜੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD