Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਿੱਪੀ ਗਰੇਵਾਲ ਨੇ ਲਾਂਚ ਕੀਤਾ ਨਵਾਂ ਪ੍ਰੋਡਕਸ਼ਨ ਹਾਊਸ 'ਬਿੱਗ ਡੈਡੀ ਫਿਲਮਜ਼'; ਪਹਿਲੀ ਫਿਲਮ ਦੀ ਸ਼ੂਟਿੰਗ ਹੋਈ ਸ਼ੁਰੂ!

Gippy Grewal, Neeru Bajwa, Pollywood, Entertainment, Actress, Cinema, Punjabi Films, Movie, Big Daddy Films,Prince Kawaljit, Dheeraj Kumar, Raghveer Boli

Web Admin

Web Admin

5 Dariya News

ਚੰਡੀਗੜ੍ਹ , 16 Mar 2022

Last updated on: Mar 16, 2022, 00:00 IST

ਪੰਜਾਬ ਦਾ ਆਪਣਾ 'ਦੇਸੀ ਰੌਕਸਟਾਰ' ਗਿੱਪੀ ਗਰੇਵਾਲ ਨੇ ਹੰਬਲ ਮੋਸ਼ਨ ਪਿਕਚਰਜ਼ ਅਤੇ ਹੰਬਲ ਮਿਊਜ਼ਿਕ ਦੀ ਸਫਲ ਯਾਤਰਾ ਤੋਂ ਬਾਅਦ, ਹੁਣ ਆਪਣੇ ਨਵੇਂ ਪ੍ਰੋਡਕਸ਼ਨ ਹਾਊਸ 'ਬਿੱਗ ਡੈਡੀ ਫਿਲਮਜ਼' ਨੂੰ ਲੌਂਚ ਕੀਤਾ ਜਿਸ ਵਿੱਚ ਮਨੋਰੰਜਨ ਦੇ ਇੱਕ ਵੱਖਰੇ ਜ਼ੋਨ ਦੇ ਨਾਲ ਕੁਝ ਵਿਲੱਖਣ ਕਹਾਣੀਆਂ ਲੈ ਕੇ ਆ ਰਹੇ ਹਨ। ਬੈਨਰ ਵਲੋਂ ਜਲਦ ਹੀ ਫਿਲਮਾਂ ਵੀ ਰਿਲੀਜ਼ ਹੋਣਗੀਆਂ, ਜਿਨ੍ਹਾਂ 'ਚੋਂ ਇਕ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਨਾਂ ਹਜੇ ਐਲਾਨ ਹੋਣਾ ਬਾਕੀ ਹੈ। ਇਹ ਪ੍ਰੋਡਕਸ਼ਨ ਹਾਊਸ ਦਰਸ਼ਕਾਂ ਨੂੰ ਅਚੰਭ ਕਰਨ ਵਾਲਾ ਕੰਟੇੰਟ ਪੇਸ਼ ਕਰੇਗਾ ਜੋ ਪੰਜਾਬੀ ਫਿਲਮ ਇੰਡਸਟਰੀ ਲਈ ਬਿਲਕੁਲ ਨਵਾਂ ਅਤੇ ਅਨੋਖਾ ਹੋਵੇਗਾ।ਆਉਣ ਵਾਲੀ ਫਿਲਮ ਵਿੱਚ ਹੋਵੇਗੀ ਪੰਜਾਬ ਦੀ ਖੂਬਸੂਰਤ ਅਦਾਕਾਰਾ ਨੀਰੂ ਬਾਜਵਾ ਜਿਹਨਾਂ ਨਾਲ ਪ੍ਰਿੰਸ ਕਵਲਜੀਤ, ਧੀਰਜ ਕੁਮਾਰ ਅਤੇ ਰਘਵੀਰ ਬੋਲੀ ਇਸ ਫਿਲਮ 'ਚ ਸਾਨੂ ਮਨੋਰੰਜੀਤ ਕਰਣਗੇ।

ਫਿਲਮ ਦਾ ਨਿਰਦੇਸ਼ਨ ਗਰਿੰਦਰ ਸਿੱਧੂ ਨੇ ਕੀਤਾ ਹੈ ਅਤੇ ਗਿੱਪੀ ਗਰੇਵਾਲ ਨੇ ਨਿਰਮਾਣ ਕੀਤਾ ਹੈ।ਇਸ ਖੁਸ਼ੀ ਦੇ ਮੌਕੇ 'ਤੇ ਗਿੱਪੀ ਗਰੇਵਾਲ ਨੇ ਕਿਹਾ, "ਮੈਂ ਹੁਣ ਤੱਕ ਦਰਸ਼ਕਾਂ ਦੇ ਬੇਸ਼ਰਤਿਯੇ ਪਿਆਰ ਅਤੇ ਸਮਰਥਨ ਲਈ ਧੰਨਵਾਦੀ ਹਾਂ, ਭਾਵੇਂ ਇਹ ਮੇਰੀਆਂ ਫਿਲਮਾਂ, ਮੇਰੇ ਸੰਗੀਤ ਜਾਂ ਮੇਰੇ ਕਾਰੋਬਾਰੀ ਭੂਮਿਕਾ ਲਈ ਹੋਵੇ। ਵਾਹਿਗੁਰੂ ਜੀ ਦੀ ਮੇਹਰ ਨਾਲ, ਅਸੀਂ ਇਸ ਬੈਨਰ ਹੇਠ ਆਉਣ ਵਾਲੀ ਪਹਿਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਸਾਡੀ ਇੰਡਸਟਰੀ ਦੀ ਬਹੁਤ ਹੀ ਹੁਨਰਮੰਦ ਅਭਿਨੇਤਰੀ ਨੀਰੂ ਬਾਜਵਾ ਜੀ ਦੇ ਨਾਲ ਮਸ਼ਹੂਰ ਅਦਾਕਾਰ ਪ੍ਰਿੰਸ ਕਵਲਜੀਤ, ਧੀਰਜ ਕੁਮਾਰ ਅਤੇ ਰਘਵੀਰ ਬੋਲੀ ਹਨ। ਮੈਨੂੰ ਉਮੀਦ ਹੈ ਕਿ ਦਰਸ਼ਕ ‘ਬਿਗ ਡੈਡੀ ਫਿਲਮਜ਼’ ਦੇ ਬੈਨਰ ਹੇਠ ਆਉਣ ਵਾਲੀਆਂ ਸਾਰੀਆਂ ਫਿਲਮਾਂ ਨੂੰ ਵੀ ਇਸੇ ਤਰ੍ਹਾਂ ਦਾ ਪਿਆਰ ਅਤੇ ਸਮਰਥਨ ਦਿਖਾਉਣਗੇ।”

 

Tags: Gippy Grewal , Neeru Bajwa , Pollywood , Entertainment , Actress , Cinema , Punjabi Films , Movie , Big Daddy Films , Prince Kawaljit , Dheeraj Kumar , Raghveer Boli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD