Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਰਵਿੰਦਰ ਸਿੰਘ ਸੰਧੂ ਬਾਗਬਾਨੀ ਖੇਤਰ ਵਿੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

Award

Web Admin

Web Admin

5 Dariya News

ਤਰਨ ਤਾਰਨ , 17 Mar 2022

Last updated on: Mar 17, 2022, 00:00 IST

ਭਾਰਤੀ ਖੇਤੀਬਾੜੀ ਖੋਜ ਸੰਸਥਾ, ਨਵੀਂ ਦਿੱਲੀ ਵੱਲੋਂ 9 ਤੋਂ 11 ਮਾਰਚ, 2022  ਨੂੰ ਕਰਵਾਏ ਗਏ ਕਿਸਾਨ ਮੇਲੇ ਵਿੱਚ ਪਿੰਡ ਜਿੰਦਾਵਾਲਾ, ਜ਼ਿਲ੍ਹਾ ਤਰਨ ਤਾਰਨ ਦੇ ਅਗਾਂਹਵਧੂ ਕਿਸਾਨ ਸ. ਗੁਰਵਿੰਦਰ ਸਿੰਘ ਸੰਧੂ ਨੂੰ ਇਨੋਵੇਟਿਵ ਫਾਰਮਰ ਰਾਸ਼ਟਰੀ ਪੁਰਸਕਾਰ ਨਾਲ ਸਮਾਨਿਤ ਕੀਤਾ।ਇਹ ਪੁਰਸਕਾਰ ਭਾਰਤੀ ਖੇਤੀਬਾੜੀ ਖੋਜ ਸੰਸਥਾ ਦੇ ਡਾਇਰੈਕਟਰ, ਡਾ. ਏ. ਕੇ. ਸਿੰਘ ਅਤੇ  ਡਾ. ਬੀ. ਐੱਸ. ਤੋਮਰ, ਜੋਇੰਟ ਡਾਇਰੈਕਟਰ (ਪਸਾਰ) ਵਲੋਂ ਪ੍ਰਦਾਨ ਕੀਤਾ ਗਿਆ। ਇਸ ਐਵਾਰਡ ਦੀ ਅਰਜੀ ਕੇ ਵੀ ਕੇ ਬੂਹ ਵਿਖੇ ਕੰਮ ਕਰਦੇ ਡਾ. ਨਿਰਮਲ ਸਿੰਘ ਨੇ ਕੰਪਾਇਲ ਕਰਕੇ ਕੇ. ਵੀ. ਕੇ. ਰਾਹੀਂ ਭਾਰਤੀ ਖੇਤੀਬਾੜੀ ਖੋਜ ਸੰਸਥਾ, ਨਵੀਂ ਦਿੱਲੀ ਨੂੰ ਜਮਾ ਕਰਵਾਈ ਸੀ।ਅਗਾਂਹਵਧੂ ਕਿਸਾਨ ਗੁਰਵਿੰਦਰ ਸਿੰਘ ਪਿਛਲੇ ਕਾਫੀ ਸਾਲਾਂ ਤੋਂ ਕ੍ਰਿਸ਼ੀ ਵਿਗਿਆਨ ਕੇਂਦਰਾਂ ਬੂਹ ਨਾਲ ਜੁੜਿਆ ਹੈ ਅਤੇ ਨਾਖਾਂ ਦੀ ਕਾਸ਼ਤ ਤੋਂ ਖੁਦ ਮੰਡੀਕਰਨ ਕਰਕੇ ਚੰਗਾ ਮੁਨਾਫ਼ਾ ਲੈ ਰਿਹਾ ਹੈ ਅਤੇ ਇਸਤੋਂ ਇਲਾਵਾ ਬਾਗ ਵਿੱਚ ਸਬਜ਼ੀਆਂ ਦੀ ਕਾਸ਼ਤ (ਮਟਰ ), ਮੁਰਗੀ ਪਾਲਣ (ਕੜਕ ਨਾਥ), ਸ਼ਹਿਦ ਮੱਖੀ ਪਾਲਣ ਅਤੇ ਡੇਅਰੀ ਫਾਰਮਿੰਗ ਕਰਕੇ ਬਾਕੀ ਕਿਸਾਨਾਂ ਤੋਂ ਵੱਧ ਆਮਦਨ ਲੈ ਰਿਹਾ ਹੈ ।

ਉਹਨਾਂ ਨੇ ਨਾਖਾਂ ਦੀ ਤੁੜਾਈ ਲਈ ਇੱਕ ਲੋਹੇ ਦੀ ਪੌੜੀ ਵੀ ਬਣਾਈ ਹੋਈ ਹੈ, ਜਿਸ ਨਾਲ ਨਾਖਾਂ ਦੇ ਬੂਟੇ ਤੋਂ ਸਪਰ ਘੱਟ ਟੁੱਟਦੇ ਹਨ ਅਤੇ ਵੱਧ ਝਾੜ ਮਿਲਦਾ ਹੈ ਅਤੇ ਓਹਨਾ ਨੇ ਘਰ ਵਿੱਚ ਪਹਿਲਾਂ ਤੋਂ ਮੌਜੂਦ ਟਰੈਕਟਰ ਦੇ ਟਾਇਰ ਛੋਟੇ ਕਰਕੇ ਬਾਗ ਦੀ ਵਾਹੀ ਦਾ ਕੰਮ  ਲੈ ਰਿਹਾ ਹੈ ਜਿਸ ਨਾਲ ਨਵਾਂ ਟਰੈਕਟਰ ਨਹੀਂ ਖਰੀਦਣਾ ਪਿਆ ਅਤੇ ਵਾਧੂ ਖਰਚੇ ਤੋਂ ਬਚਤ ਵੀ ਹੋਈ। ਉਹ ਲਗਾਤਾਰ ਆਪਣੇ ਜਿਲੇ ਦੇ ਹੋਰ ਕਿਸਾਨਾਂ ਨੂੰ ਵੀ ਬਾਗਬਾਨੀ ਖੇਤਰ ਵੱਲ ਉਤਸਾਹਿਤ ਕਰਦੇ ਰਹਿੰਦੇ ਹਨ।ਓਹਨਾ ਦਾ ਕਹਿਣਾ ਹੈ ਕਿ ਮੈਂ ਕੇ. ਵੀ. ਕੇ. ਬੂਹ ਤਰਨ ਤਾਰਨ, ਪੀ. ਏ. ਯੂ. ਲੁਧਿਆਣਾ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਮਾਹਿਰਾਂ ਦੀ ਸਲਾਹ ਲੈ ਕੇ ਹੀ ਇਸ ਖੇਤਰ ਵਿੱਚ ਨਾਮਣਾ ਖੱਟਿਆ ਹੈ।  ਓਹਨਾ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੀ ਬਾਗਬਾਨੀ ਖੇਤਰ ਵਿੱਚ ਮੁੱਖ ਮੰਤਰੀ ਐਵਾਰਡ ਦਿੱਤਾ ਗਿਆ ਸੀ ਅਤੇ ਓਹਨਾ ਨੇ ਜਿਲ੍ਹੇ ਦੇ ਹੋਰ ਨੌਜਵਾਨ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਸਾਨੂੰ ਬਾਹਰ ਦੇ ਮੁਲਕਾਂ ਨੂੰ ਜਾਣ ਦੀ ਬਜਾਏ ਵਿਗਿਆਨਿਕ ਖੇਤੀ ਕਰਕੇ ਆਪਣੇ ਦੇਸ਼ ਵਿੱਚ ਹੀ ਵਧੀਆ ਮੁਨਾਫ਼ਾ ਲੈ ਸਕਦੇ ਹਾਂ।           

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD