Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਨ ਸਭਾ ਚੋਣਾਂ-2022 ਦੋਰਾਨ ਵਧੀਆਂ ਢੰਗ ਨਾਲ ਅਪਣੀਆਂ ਸੇਵਾਵਾਂ ਨਿਭਾਉਂਣ ਵਾਲੇ ਨੋਡਲ ਅਫਸਰ, ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡਿਪਟੀ ਕਮਿਸਨਰ ਨੇ ਕੀਤਾ ਸਨਮਾਨਤ

DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 17 Mar 2022

Last updated on: Mar 17, 2022, 00:00 IST

ਅੱਜ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵਿਧਾਨ ਸਭਾ ਚੋਣਾਂ 2022 ਦੋਰਾਨ ਅਪਣੀਆਂ ਡਿਊਟੀਆਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਣ ਤੇ ਮਾਨਯੋਗ ਚੋਣ ਕਮਿਸਨ ਵੱਲੋਂ ਵਿਧਾਨ ਸਭਾ 2022 ਅਧੀਨ ਬਣਾਈਆਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਫਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਸਨਮਾਨਤ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸਾਮਲ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸੁਨੀਲ ਦੱਤ ਲੀਡ ਬੈਂਕ ਮੈਨੇਜਰ, ਜੂਗਲ ਕਿਸੋਰ ਡੀ.ਆਈ.ਓ. ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖਜਾਨਾ ਅਫਸਰ, ਕੁਵਰ ਡਾਵਰ ਸਹਾਇਕ ਕਿਰਤ ਕਮਿਸਨਰ ਪਠਾਨਕੋਟ, ਮਨੋਜ ਕੁਮਾਰ ਲੇਬਰ ਇਨਫੋਰਸਮੈਂਟ ਅਫਸਰ ਆਦਿ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਸਮਾਰੋਹ ਦੇ ਅਰੰਭ ਵਿੱਚ ਸ੍ਰੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਵੱਲੋਂ ਸਾਰੇ ਪਹੁੰਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਵਿਧਾਨ ਸਭਾ ਚੋਣਾਂ 2022 ਦੋਰਾਨ ਅਪਣੀਆਂ ਅਪਣੀਆਂ ਡਿਊਟੀ ਨਿਭਾਉਂਣ ਵਾਲੇ ਅਧਿਕਾਰੀਆਂ ਦੇ ਕੰਮ ਕਾਜ ਦੀ ਪ੍ਰਸੰਸਾ ਕਰਦੇ ਹੋਏ ਵੱਖ ਵੱਖ ਨਿਰਧਾਰਤ ਕਮੇਟੀਆਂ ਦੇ ਕੰਮਾਂ ਤੇ ਰੋਸਨੀ ਪਾਈ।ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਇਲੈਕਸਨ ਵਿਧਾਨ ਸਭਾ 2022 ਦੋਰਾਨ ਵੱਖ ਵੱਖ ਬਣਾਈਆਂ ਕਮੇਟੀ ਦੇ ਨੋਡਲ ਅਫਸਰ ਸਾਹਿਬਾਨਾਂ ਅਤੇ ਉਨ੍ਹਾਂ ਦੀ ਟੀਮ ਮੈਂਬਰਾਂ ਵੱਲੋਂ ਬਹੁਤ ਹੀ ਵਧੀਆਂ ਢੰਗ ਨਾਲ ਅਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਇਸ ਲਈ ਸਾਰੇ ਨੋਡਲ ਅਫਸਰ, ਕਰਮਚਾਰੀ ਅਤੇ ਅਧਿਕਾਰੀ ਪ੍ਰਸੰਸਾਂ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਹਰੇਕ ਕਾਰਜ ਸਾਨੂੰ ਕੂਝ ਨਵਾਂ ਸਿਖਾ ਕੇ ਜਾਂਦਾ ਹੈ ਅਤੇ ਸਾਨੂੰ ਹਰੇਕ ਕਾਰਜ ਤੋਂ ਇੱਕ ਸਿੱਖਿਆ ਮਿਲਦੀ ਹੈ ਜੋ ਆਉਂਣ ਵਾਲੇ ਸਮੇਂ ਵਿੱਚ ਸਾਡੇ ਕੰਮ ਆਉਂਦੀ ਹੈ ਅਤੇ ਭਵਿੱਖ ਵਿੱਚ ਸਾਡੇ ਵੱਲੋਂ ਕੀਤੇ ਕਾਰਜਾਂ ਵਿੱਚ ਹੋਰ ਵੀ ਨਿਖਾਰ ਆੳਂਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕਰਮਚਾਰੀਆਂ ਅਧਿਕਾਰੀਆਂ ਦੇ ਸਹਿਯੋਗ ਨਾਲ ਹੀ ਵਿਧਾਨ ਸਭਾ ਚੋਣਾਂ 2022 ਦਾ ਕਾਰਜ ਸਫਲਤਾ ਪੂਰਵਕ ਅਤੇ ਸਾਂਤੀ ਪੂਰਵਕ ਨੇਪਰੇ ਚੜਿਆ ਹੈ। ਇਸ ਮੋਕੇ ਤੇ ਉਨ੍ਹਾਂ ਵੱਲੋਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਫਸਰਾਂ, ਕਮੇਟੀ ਮੈਂਬਰਾਂ ਅਤੇ ਕਰਮਚਾਰੀਆਂ/ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD