Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ ਦਾ ਹਲਫ਼ ਦਿਵਾਇਆ

Bhagwant Mann, AAP, Aam Aadmi Party, Aam Aadmi Party Punjab, AAP Punjab ,Dr. Baljit Kaur, Harbhajan Singh ETO, Dr. Vijay Singla,Lal Chand, Kuldeep Singh Dhaliwal, Laljit Singh Bhullar, Bram Shanker Jimpa

Web Admin

Web Admin

5 Dariya News

ਚੰਡੀਗੜ੍ਹ , 19 Mar 2022

Last updated on: Mar 19, 2022, 00:00 IST

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ਼ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ।ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਨਵੇਂ ਚੁਣੇ ਆਪ ਵਿਧਾਇਕ, ਪੰਜਾਬ ਭਰ ਤੋਂ ਸੀਨੀਅਰ ਪਾਰਟੀ ਲੀਡਰ, ਵਰਕਰ ਅਤੇ ਵਾਲੰਟੀਅਰ ਅਤੇ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਚੁਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਹਾਜ਼ਰ ਸਨ।  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Dr. Baljit Kaur , Harbhajan Singh ETO , Dr. Vijay Singla , Lal Chand , Kuldeep Singh Dhaliwal , Laljit Singh Bhullar , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD