Monday, 13 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ

 

ਭਗਵੰਤ ਮਾਨ ਦੀ ਅਗਵਾਈ 'ਚ ਮੰਤਰੀ ਮੰਡਲ ਵੱਲੋਂ ਪਹਿਲੀ ਮੀਟਿੰਗ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ

ਮੰਤਰੀ ਮੰਡਲ ਨੇ ਪਹਿਲੀ ਮੀਟਿੰਗ ਵਿਚ ਸਾਲ 2021-22 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਪੇਸ਼ ਕਰਨ ਦੀ ਪ੍ਰਵਾਨਗੀ

Bhagwant Mann, Cabinet Decision Punjab, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 19 Mar 2022

ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਦੁਪਹਿਰ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਲੇਠੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਰਾਹੀਂ ਸਰਕਾਰੀ ਖੇਤਰ ਵਿਚ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਇਨ੍ਹਾਂ 25000 ਸਰਕਾਰੀ ਨੌਕਰੀਆਂ ਵਿੱਚੋਂ 10,000 ਅਸਾਮੀਆਂ ਪੰਜਾਬ ਪੁਲੀਸ ਵਿੱਚ ਭਰੀਆਂ ਜਾਣਗੀਆਂ ਜਦਕਿ 15000 ਨੌਕਰੀਆਂ ਬਾਕੀ ਵਿਭਾਗਾਂ ਵਿਚ ਦਿੱਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨੌਕਰੀਆਂ ਦਾ ਇਸ਼ਤਿਹਾਰ ਦੇਣ ਅਤੇ ਨੋਟੀਫਿਕੇਸ਼ਨ ਦੀ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਹੋਵੇਗੀ।

ਮੰਤਰੀ ਮੰਡਲ ਨੇ ਅਗਾਮੀ ਵਿਧਾਨ ਸਭਾ ਇਜਲਾਸ ਵਿਚ ਸਾਲ 2021-22 ਲਈ ਗ੍ਰਾਂਟਾਂ ਵਾਸਤੇ ਅਨੁਪੂਰਕ ਮੰਗਾਂ ਪੇਸ਼  ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਾਲ 2021-22 ਦੌਰਾਨ ਵੱਖ-ਵੱਖ ਵਿਭਾਗਾਂ ਦੁਆਰਾਂ ਖਰਚ ਕੀਤੇ ਗਏ ਵਾਧੂ ਖਰਚੇ ਲਈ ਬਜਟ ਮੁਹੱਈਆ ਕਰਵਾਉਣਾ ਹੈ ਤਾਂ ਜੋ ਬਕਾਇਆ ਦੇਣਦਾਰੀਆਂ ਨੂੰ ਨਿਪਟਾਇਆ ਜਾ ਸਕੇ।ਇਸੇ ਤਰ੍ਹਾਂ ਭਾਰਤੀ ਸੰਵਿਧਾਨ ਦੀ ਧਾਰਾ 203 ਦੀ ਉਪ ਧਾਰਾ (3) ਦੇ ਉਪਬੰਧਾਂ ਅਨੁਸਾਰ ਪੰਜਾਬ ਸਰਕਾਰ ਦੇ ਸਾਲ 2021-22 ਦੇ ਖਰਚੇ ਵਾਸਤੇ ਗ੍ਰਾਂਟਾਂ ਦੇਣ ਲਈ ਅਨੁਪੂਰਕ ਮੰਗਾਂ ਵਿਧਾਨ ਸਭਾ ਵਿਚ ਪੇਸ਼ ਕੀਤੀਆਂ ਜਾਣੀਆਂ ਲੋੜੀਂਦੀਆਂ ਹਨ ਜਿਸ ਕਰਕੇ ਮੰਤਰੀ ਮੰਡਲ ਵੱਲੋਂ ਇਹ ਮੰਗਾਂ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ।ਇਸੇ ਤਰ੍ਹਾਂ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਵਿਚ ਕਾਰਜਵਿਧੀ ਅਤੇ ਕਾਰਜ ਸੰਚਾਲਨ ਦੇ ਨਿਯਮਾਂ ਦੇ 164 ਨਿਯਮ ਅਨੁਸਾਰ ਸਾਲ 2022-23 ਲਈ ਸੂਬੇ ਦੇ ਇਕ ਅਪ੍ਰੈਲ, 2022 ਤੋਂ 30 ਜੂਨ, 2022 ਤੱਕ ਦੇ ਅਨੁਮਾਨਿਤ ਖਰਚੇ ਦੇ ਵੇਰਵੇ (ਲੇਖਾ ਅਨੁਦਾਨ) ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।   

 

Tags: Bhagwant Mann , Cabinet Decision Punjab , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD