Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਹਿੰਦ ਪਾਕਿ ਸਾਂਝ ਵਧਾਉਣ ਲਈ ਦੋਵੇ ਦੇਸ਼ ਆਸਾਨ ਵੀਜ਼ਾ ਵਿਧੀ ਵਿਕਸਤ ਕਰਨ- ਫ਼ਖ਼ਰ ਜ਼ਮਾਂ

Web Admin

Web Admin

5 Dariya News

ਲਾਹੌਰ , 19 Mar 2022

ਹਿੰਦ ਪਾਕਿ ਸਾਂਝ ਵਧਾਉਣ ਲਈ ਦੋਵੇ ਦੇਸ਼ ਆਸਾਨ ਵੀਜ਼ਾ ਵਿਧੀ ਵਿਕਸਤ ਕਰਨ। ਇਹ ਵਿਚਾਰ ਵਿਸ਼ਵ ਪੰਜਾਬੀ ਕਾਂਗਰਸ ਦੇ ਚੇਅਰਮੈਨ ਫ਼ਖ਼ਰ ਜ਼ਮਾਂ  ਨੇ ਕਿਹਾ ਕਿ ਇਹ ਆਸਾਨ ਵੀਜ਼ਾ ਸਹੂਲਤਾਂ ਮਨਾਂ ਨੂੰ ਨੇੜੇ ਲਿਆਉਣ ਵਿੱਚ ਵੱਡਾ ਹਿੱਸਾ ਪਾਉਣਗੀਆਂ।ਇਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਗਿੱਲ ਨੇ ਵਿਸ਼ਵ ਪੰਜਾਬੀ ਕਾਂਗਰਸ ਵੱਲੋਂ ਲਾਹੌਰ ਐਲਾਨਨਾਮਾ ਪੇਸ਼ ਕੀਤਾ ਗਿਆ ਜਿਸ ਵਿੱਚ ਬਾਰਡਰ ਤੇ ਪਹੁੰਚਣ ਸਾਰ 65 ਸਾਲ ਤੋਂ ਵਡੇਰੀ ਉਮਰ ਦੇ ਯੋਗ ਨਾਗਰਿਕਾਂ ਨੂੰ ਵੀਜ਼ਾ ਦੇਣਾ, ਪਾਕਿਸਤਾਨ ਵਾਲੇ ਪੰਜਾਬ ਵਿੱਚ ਪੰਜਾਬੀ ਨੂੰ ਪ੍ਰਾਇਮਰੀ ਪੱਧਰ ਤੋਂ ਲਾਗੂ ਕਰਨ, ਬਾਬਾ ਵਾਰਿਸ ਸ਼ਾਹ ਦਾ 300ਵਾਂ ਜਨਮ ਵਰ੍ਹਾ ਮਨਾਉਣ ਲਈ ਦੋਹਾਂ ਦੇਸ਼ਾਂ ਨੂੰ ਕੌਮੀ ਪੱਧਰ ਤੇ ਸ਼ਤਾਬਦੀ ਕਮੇਟੀਆਂ ਬਣਾਉਣ, ਗਾਇਕਾਂ, ਫਿਲਮਸਾਜ਼ਾਂ ,ਲੇਖਕਾਂ ਕਲਾਕਾਰਾਂ ਤੇ ਸਿੱਖਿਆ ਸ਼ਾਸਤਰੀਆਂ ਦਾ ਆਦਾਨ ਪ੍ਰਦਾਨ ਵਧਾਉਣ, ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਦੀ ਸਲਾਮਤੀ ਲਈ ਵੀਜ਼ਾ ਪਰਮਿਟ ਸ਼ਰਤਾਂ ਆਸਾਨ ਕਰਨਾ, ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ ਤੇ ਪੰਜਾ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਖੁਲਦਿਲੀ ਵਿਖਾਉਣ ਦੇ ਨਾਲ ਨਾਲ ਪੁਸਤਕ ਸੱਭਿਆਚਾਰ ਵਿਕਸਤ ਕਰਨ ਲਈ ਲਾਇਬਰੇਰੀਆਂ ਦਾ ਜਾਲ ਫੈਲਾਉਣ ਤੇ ਵੀ ਜ਼ੋਰ ਦਿੱਤਾ।ਇਸ ਕਾਨਫਰੰਸ ਵਿੱਚ ਕੁਝ ਪ੍ਰਮੁੱਖ ਲੇਖਕਾਂ ਮਨਜੀਤ ਇੰਦਰਾ ਦੀ ਲਿਖੀ ਤਾਰਿਆਂ ਦਾ ਛੱਜ, ਸੁਰਿੰਦਰ ਦਾਊਮਾਜਰਾ ਦਾ ਨਾਵਲ ਨੇਤਰ, ਬਲਵੰਤ ਸਾਨੀਪੁਰ ਦੀ ਰਚਨਾ  ਜੱਟ ਮਕੈਨਿਕ, ਮਿੰਟੂ ਬਰਾੜ ਆਸਟਰੇਲੀਆ ਦੀ ਪੁਸਤਕ ਕੈਂਗਰੂਨਾਮਾ, ਡਾਃ ਤਰਸਪਾਲ ਕੌਰ ਦੀ ਕਾਵਿ ਪੁਸਤਕ  ਸ਼ਾਹ ਰਗ, ਸਤੀਸ਼ ਗੁਲਾਟੀ ਦੀ ਚੁੱਪ ਦੀਆਂ ਰਮਜ਼ਾਂ, ਮਹਿੰਦਰਪਾਲ ਸਿੰਘ ਧਾਲੀਵਾਲ ਦਾ ਨਾਵਲ ਸੋਫ਼ੀਆ ਵੀ ਪ੍ਰਧਾਨਗੀ ਮੰਡਲ ਨੇ ਲੋਕ ਅਰਪਨ ਕੀਤਾ।

ਬਾਬਾ ਨਜਮੀ ਦੀ ਕਾਵਿ ਪੁਸਤਕ ਮੈਂ ਇਕਬਾਲ ਪੰਜਾਬੀ ਦਾ ਦੂਜਾ ਐਡੀਸ਼ਨ ਵੀ ਲੋਕ ਅਰਪਨ ਕੀਤਾ ਗਿਆ। ਇਸ ਨੂੰ ਚੇਤਨਾ ਪ੍ਰਕਾਸ਼ਨ ਲੁਧਿਆਣਾ ਨੇ ਪ੍ਰਕਾਸ਼ਿਤ ਕੀਤਾ ਹੈ।ਡਾਃ ਦੀਪਕ ਮਨਮੋਹਨ ਸਿੰਘ ਪ੍ਰਧਾਨ ਵਿਸ਼ਵ ਪੰਜਾਬੀ ਕਾਂਗਰਸ ਇੰਡੀਆ ਇਕਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਗਲੀ ਕਾਨਫਰੰਸ ਭਾਰਤ ਚ ਕੀਤੀ ਜਾਵੇਗੀ ਜਿਸ ਵਾਸਤੇ ਹਰਿਆਣਾ ਪੰਜਾਬੀ ਅਕਾਡਮੀ ਤੇ ਨਾਮਧਾਰੀ ਦਰਬਾਰ ਭੈਣੀ ਸਾਹਿਬ ਨੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ।ਇਸ ਚਾਰ ਰੋਜ਼ਾ ਕਾਨਫਰੰਸ ਵਿੱਚ ਪੰਜਾਬੀ ਡੈਲੀਗੇਟਸ ਤੋਂ ਇਲਾਵਾ ਤਰਲੋਕਬੀਰ ਯੂ ਐੱਸ ਏ, ਤਾਹਿਰਾ ਸਰਾ, ਡਾਃ ਆਬਿਦ ਸ਼ੇਰਵਾਨੀ, ਅਮਜਦ ਇਸਲਾਮ ਅਮਜਦ, ਵੱਕਾਸ ਹੈਦਰ, ਭੁਪਿੰਦਰ ਸਿੰਘ ਲਵਲੀ ਪੰਜਾਬੀ ਲਹਿਰ, ਬਾਬਰ ਜਲੰਧਰੀ, ਅੰਜੁਮ ਗਿੱਲ, ਮਸੂਦ ਮੱਲ੍ਹੀ,  ਨਵੀਦ ਉਲ ਹਸਨ, ਇਰਫਆਨ ਉਲ ਹਸਨੀ,ਡਾਃ ਇਕਬਾਲ ਕੈਸਰ, ਜੁਬੈਰ ਅਹਿਮਦ, ਅੱਬਾਸ ਮਿਰਜ਼ਾ, ਡਾਃ ਕਲਿਆਣ ਸਿੰਘ ਕਲਿਆਣ,ਪੰਜਾਬੀ ਕਵਿੱਤਰੀ ਬੁਸ਼ਰਾ ਐਜ਼ਾਜ਼,ਭੁਲੇਖਾ ਦੇ ਮੁੱਖ ਸੰਪਾਦਕ ਮੁਦੱਸਰ ਬੱਟ,ਮੁਨੀਰ ਹੋਸ਼ਿਆਰਪੁਰੀ, ਨੂਰ ਉਲ ਐਨ ਸਾਦੀਆ, ਜਾਵੇਦ ਰਜ਼ਾ, ਡਾਃਨਬੀਲ ਸ਼ਾਦ, ਅਕਰਮ ਸ਼ੇਖ, ਅਨੀਸ ਅਹਿਮਦ,ਸਰਗੋਧਾ ਤੋਂ ਆਏ ਚਿੰਤਕ ਆਸਿਫ਼ ਖਾਨ,ਇਸਲਾਮਾਬਾਦ ਤੋਂ ਆਏ ਲੇਖਕ ਆਜ਼ਮ ਮਲਿਕ ਤੇ ਸ਼ੇਖੂਪੁਰਾ ਤੋਂ ਆਏ ਕਵੀ ਤੇ ਚਿਤਰਕਾਰ ਮੁਹੰਮਦ ਆਸਿਫ਼ ਰਜ਼ਾ, ਕਵਿੱਤਰੀ ਸਾਨੀਆ ਸ਼ੇਖ, ਬਿਲਾਲ ਬੇਲਾ, ਮੁਹੰਮਦ ਅੱਯਾਜ,ਫ਼ਿਲਮ ਨਾਚ ਡਾਇਰੈਕਟਰ ਪੰਨਾ ਜ਼ਰੀਨ, ਆਸ਼ਿਕ ਰਹੀਲ,ਅਫ਼ਜ਼ਲ ਸਾਹਿਰ ਨੇ ਵੀ ਸ਼ਮੂਲੀਅਤ ਕੀਤੀ।ਪੰਜਾਬ ਇੰਸਟੀ ਚਿਊਟ ਆਫ ਲੈਗੁਏਜ ਐਂਡ ਕਲਚਰ(ਪਿਲਾਕ) ਵੱਲੋਂ ਡਾਃ ਸੁਗਰਾ ਸੱਦਫ ਦੀ ਅਗਵਾਈ ਹੇਠ ਵਿਸ਼ਾਲ ਸਭਿਆਚਾਰਕ ਪ੍ਰੋਗ੍ਰਾਮ ਪੇਸ਼ ਕੀਤਾ ਗਿਆ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD