Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਪੁਲਿਸ ਨੇ ਨਾਮਵਰ ਕੌਮਾਂਤਰੀ ਕਬੱਡੀ ਖਿਡਾਰੀ ਦੇ ਕ਼ਤਲ ਦੀ ਗੁੱਥੀ ਸੁਲਝਾਈ; ਚਾਰ ਗ੍ਰਿਫਤਾਰ

ਵਿਦੇਸ਼ੀ ਮੂਲ ਦੇ ਤਿੰਨ ਵਿਅਕਤੀਆਂ ਦੀ ਮੁੱਖ ਸਾਜਿ਼ਸ਼-ਘਾੜਿਆਂ ਵਜੋਂ ਪਛਾਣ ; ਤਿੰਨਾਂ `ਤੇ ਮੁਕੱਦਮਾ ਦਰਜ

Viresh Kumar Bhawra, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਜਲੰਧਰ , 19 Mar 2022

Last updated on: Mar 19, 2022, 00:00 IST

ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਇਸ ਕਤਲ ਦੀ ਸਾਜਿ਼ਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ।ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ , ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ,ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ  ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ,  ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।ਪੁਲਿਸ ਨੇ ਤਿੰਨ ਮੁੱਖ ਸਾਜਿਸ਼ਘਾੜਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ,ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜ਼ੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ,ਵਜੋਂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.)  ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ  ਸੀ।ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਕਰਨ ਲਈ  ਕੋਸਿ਼ਸ਼ ਕਰ ਰਿਹਾ ਸੀ। ਫਤਿਹ ਨੇ ਦੱਸਿਆ ਕਿ  ਜਿ਼ਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ "ਮੇਜਰ ਲੀਗ ਕਬੱਡੀ" ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ।ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ `ਤੇ ਸਨੋਵਰ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਨੇ ਕਬੂਲਿਆ ਹੈ  ਕਿ ਸਨੋਵਰ ਦੀਆਂ ਹਦਾਇਤਾਂ `ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।ਉਨ੍ਹਾਂ ਦੱਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ `ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ । ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੇ ਹਨ ਅਤੇ ਫਰਾਰ ਹੋਏ ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ।ਐਸ.ਐਸ.ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।  

 

Tags: Viresh Kumar Bhawra , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD