Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਰਾਜ ਸਭਾ ਲਈ 'ਆਪ' ਨੇ ਐਲਾਨੇ ਪੰਜ ਉਮੀਦਵਾਰ

'ਆਪ' ਦੇ ਕੌਮੀ ਆਗੂ ਰਾਘਵ ਚੱਢਾ, ਚੋਣ ਰਣਨੀਤੀਕਾਰ ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ ਭੱਜੀ, ਐਲ.ਪੀ.ਯੂ ਦੇ ਚਾਂਸਲਰ ਅਸ਼ੋਕ ਮਿਤਲ ਅਤੇ ਉਦਯੋਗਪਤੀ ਸੰਜੀਵ ਅਰੋੜਾ ਜਾਣਗੇ ਰਾਜ ਸਭਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Raghav Chadha, Sandeep Pathak , Ashok Kumar Mittal, Ashok Mittal, Harbhajan Singh, Sanjeev Arora

Web Admin

Web Admin

5 Dariya News

ਚੰਡੀਗੜ੍ਹ , 21 Mar 2022

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜਰੀ ਵਿੱਚ ਐਲਾਨੇ ਗਏ ਉਮੀਦਵਾਰਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ, 'ਆਪ' ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ, ਚੋਣ ਰਣਨੀਤੀਕਾਰ ਸੰਦੀਪ ਪਾਠਕ, ਦੇਸ਼ ਦੀ ਪ੍ਰਸਿੱਧ ਯੂਨੀਵਰਸਿਟੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੇ ਚਾਂਸਲਰ ਅਸ਼ੋਕ ਮਿਤਲ ਅਤੇ ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਪੱਤਰ ਭਰੇ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਅਤੇ ਪਾਰਟੀ ਦੇ 92 ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ।  ਵਿਧਾਨ ਸਭਾ ਦੀਆਂ ਸੀਟਾਂ ਦੀ ਗਿਣਤੀ ਅਤੇ ਅੰਕੜਿਆਂ ਅਨੁਸਾਰ 'ਆਪ' ਦੇ ਸਾਰੇ ਪੰਜੇ ਉਮੀਦਵਾਰਾਂ ਦਾ ਨਿਰਵਿਰੋਧ ਚੁਣਿਆ ਜਾਣਾ ਨਿਸ਼ਚਿਤ ਹੈ। ਰਾਜ ਸਭਾ ਲਈ ਉਮੀਦਵਾਰ ਰਾਘਵ ਚੱਢਾ, ਜਿਹੜੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਸਹਿ ਪ੍ਰਭਾਰੀ ਹਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਾਫ਼ੀ ਭਰੋਸੇਮੰਦ ਹਨ। ਵਿਸ਼ਵ ਪ੍ਰਸਿੱਧ ਲੰਡਨ ਸਕੂਲ ਆਫ਼ ਇਕਨਾਮਿਕਸ ਤੋਂ ਪੜ੍ਹੇ ਰਾਘਵ ਚੱਢਾ ਨੂੰ ਪਾਰਟੀ ਵੱਲੋਂ ਸਭ ਤੋਂ ਘੱਟ ਉਮਰ ਦੇ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ। 2020 'ਚ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਰਾਘਵ ਚੱਢਾ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ ਅਤੇ ਉਹ ਦਿੱਲੀ ਜਲ ਬੋਰਡ ਦੇ ਉਪ ਪ੍ਰਧਾਨ ਵੀ ਹਨ ਅਤੇ ਪੰਜਾਬ 'ਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਰਣਨੀਤੀਕਾਰਾਂ ਵਿੱਚੋਂ ਇੱਕ ਹਨ।ਸੰਦੀਪ ਪਾਠਕ, ਪੰਜਾਬ ਵਿਧਾਨ  ਚੋਣਾ ਵਿੱਚ ਪਾਰਟੀ ਦੇ ਚਾਣਕਿਆ ਦੀ ਭੂਮਿਕਾ ਵਿੱਚ ਰਹੇ ਹਨ। 

ਸੰਦੀਪ ਪਾਠਕ ਨੇ ਕੈਂਬ੍ਰਿਜ ਯੂਨੀਵਰਸਿਟੀ, ਇੰਗਲੈਂਡ ਤੋਂ ਪੀ.ਐਚ.ਡੀ ਕੀਤੀ ਹੈ ਅਤੇ ਉਹ ਆਈ.ਆਈ.ਟੀ ਦਿੱਲੀ 'ਚ ਐਸੋਸੀਏਟ ਪ੍ਰੋਫ਼ੈਸਰ ਰਹੇ ਹਨ। ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪਾਠਕ ਪਾਰਟੀ 'ਚ ਸ਼ਾਮਲ ਹੋਏ ਅਤੇ ਉਹ ਕਈ ਸਾਲਾਂ ਤੋਂ ਪਰਦੇ ਦੇ ਪਿੱਛੇ ਰਹਿ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਾਠਕ ਨੇ ਹੀ ਪੂਰੇ ਪੰਜਾਬ ਵਿੱਚ ਪਾਰਟੀ ਦਾ ਮਜ਼ਬੂਤ ਸੰਗਠਨ ਤਿਆਰ ਕੀਤਾ ਅਤੇ 2022 ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ  ਦੀ ਵੱਡੀ ਜਿੱਤ ਦੀ ਰਣਨੀਤੀ ਤਿਆਰ ਕੀਤੀ। ਵਿਗਿਆਨਿਕ  ਤਰੀਕੇ ਨਾਲ ਸਹੀ ਅਤੇ ਸਟੀਕ ਚੋਣ ਸਰਵੇਖਣ ਕਰਕੇ ਅਤੇ ਚੰਗੇ ਉਮੀਦਵਾਰਾਂ ਦੀ ਚੋਣ ਕਰਕੇ ਪਾਠਕ ਨੇ ਪਰਦੇ ਦੇ ਪਿੱਛੇ ਰਹਿ ਕੇ ਪੰਜਾਬ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਦੀ ਪਟਕਥਾ ਤਿਆਰ ਕੀਤੀ।ਮਸ਼ਹੂਰ ਕ੍ਰਿਕਟਰ ਅਤੇ ਭਾਰਤ ਦੇ ਸਭ ਤੋਂ ਸਫ਼ਲ ਆਫ਼ ਸਪਿਨ ਗੇਂਦਬਾਜ਼ ਹਰਭਜਨ ਸਿੰਘ ਭੱਜੀ ਨੇ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਕੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਭਰਿਆ। ਹਰਭਜਨ ਸਿੰਘ 1998 ਤੋਂ 2016 ਤੱਕ ਭਾਰਤੀ ਕ੍ਰਿਕਟ ਟੀਮ ਲਈ ਖੇਡੇ ਅਤੇ ਆਪਣੀ ਅਦਭੁਤ ਗੇਂਦਬਾਜੀ ਨਾਲ ਦੇਸ਼ ਦੇ ਲੋਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ। ਸਿੰਘ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਸਨ ਅਤੇ ਉਹ ਕਿੰਗਜ਼ ਇਲੈਵਨ ਪੰਜਾਬ ਦੇ ਵੀ ਕਪਤਾਨ ਰਹੇ ਸਨ। 

ਆਪਣੀ ਅਦਭੁਤ ਖੇਡ ਲਈ ਹਰਭਜਨ ਸਿੰਘ ਨੂੰ ਦੇਸ਼ ਦੇ ਪ੍ਰਸਿੱਧ ਖੇਲ ਰਤਨ ਸਨਮਾਨ ਅਰਜੁਨ ਅਵਾਰਡ ਅਤੇ ਪਦਮ ਸ੍ਰੀ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਅਸ਼ੋਕ ਮਿਤਲ ਨੂੰ ਵੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਆਪਣਾ ਉਮੀਦਵਾਰ ਬਣਾਇਆ ਹੈ। ਮਿਤਲ ਉਚ ਸਿੱਖਿਆ ਦੇ ਖੇਤਰ 'ਚ ਆਪਣੇ ਪ੍ਰਸੰਸਾਯੋਗ ਕੰਮਾਂ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ। ਆਮ ਪਰਿਵਾਰ 'ਚ ਜੰਮੇਂ ਅਸ਼ੋਕ ਮਿਤਲ ਨੇ ਆਪਣੀ ਮਿਹਨਤ ਅਤੇ ਯੋਗਤਾ ਦੇ ਦਮ 'ਤੇ ਸਫ਼ਲਤਾ ਹਾਸਲ ਕੀਤੀ ਅਤੇ ਵੱਡਾ ਮੁਕਾਮ ਹਾਸਲ ਕੀਤਾ। ਪੰਜਾਬ ਦੇ ਸਿੱਖਿਆ ਖੇਤਰ 'ਚ ਯੋਗਦਾਨ ਪਾਉਣ ਲਈ ਉਨ੍ਹਾਂ ਜਲੰਧਰ 'ਚ ਦੇਸ਼ ਦੀ ਪ੍ਰਸਿੱਧ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੀ ਸਥਾਪਨਾ ਕੀਤੀ। ਐਲ.ਪੀ.ਯੂ ਭਾਰਤ ਦੀਆਂ ਸਭ ਤੋਂ ਪ੍ਰਸਿੱਧ ਵੱਡੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਅਤੇ ਇੱਥੇ 50 ਤੋਂ ਜ਼ਿਆਦਾ ਮੁਲਕਾਂ ਦੇ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ।ਲੁਧਿਆਣਾ ਦੇ ਵੱਡੇ ਉਦਯੋਗਪਤੀਆਂ ਵਿਚੋਂ ਇੱਕ ਸੰਜੀਵ ਅਰੋੜਾ ਵੀ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਜਾਣਗੇ। ਸੰਜੀਵ ਅਰੋੜਾ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਚਲਾਉਂਦੇ ਹਨ। ਆਪਣੇ ਮਾਤਾ ਪਿਤਾ ਦੇ ਕੈਂਸਰ ਕਾਰਨ ਜਾਨ ਗੁਆ ਦੇਣ ਤੋਂ ਬਾਅਦ ਉਨ੍ਹਾਂ ਚੈਰੀਟੇਬਲ ਟਰੱਸਟ ਸਥਾਪਤ ਕੀਤਾ ਅਤੇ 160 ਤੋਂ ਜ਼ਿਆਦਾ ਕੈਂਸਰ ਰੋਗੀਆਂ ਦਾ ਮੁਫ਼ਤ ਇਲਾਜ ਕਰਵਾਇਆ। ਸੰਜੀਵ ਅਰੋੜਾ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੀ ਗਵਰਨਿੰਗ ਬਾਡੀ ਦੇ ਮੈਂਬਰ ਹਨ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਪੈਕਸ ਕਾਊਂਸਲ ਦੇ ਮੈਂਬਰ ਵੀ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Raghav Chadha , Sandeep Pathak , Ashok Kumar Mittal , Ashok Mittal , Harbhajan Singh , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD