Thursday, 23 July 2026

 

 

ਖ਼ਾਸ ਖਬਰਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ

 

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਅਤੇ ਰਜਿਸਟਰਾਰ ਦਫ਼ਤਰਾਂ ਦਾ ਨਿਰੀਖਣ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 21 Mar 2022

Last updated on: Mar 21, 2022, 00:00 IST

ਸਰਕਾਰੀ ਦਫ਼ਤਰਾਂ ਵਿਚ ਸੇਵਾ ਦੇ ਅਧਿਕਾਰ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅੱਜ ਸਥਾਨਕ ਜਿਲ੍ਹਾ ਕੰਪਲੈਕਸ ਐਸ ਏ ਐਸ ਨਗਰ ਵਿਖੇ ਸਥਿਤ ਤਹਿਸੀਲਦਾਰ ਅਤੇ ਰਜਿਸਟਰਾਰ ਦਫ਼ਤਰ ਦਾ ਨਿਰੀਖਣ ਕੀਤਾ ਗਿਆ ।ਡਿਪਟੀ ਕਮਿਸ਼ਨਰ ਨੇ ਸਟਾਫ਼ ਤੋਂ ਸਾਰੀਆਂ ਰਸੀਦਾਂ ਦਾ ਵੇਰਵਾ, ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਬਕਾਇਆ ਪਏ ਕੇਸਾਂ, ਸਮੇਂ-ਸਮੇਂ ’ਤੇ ਹੁੰਦੇ ਇੰਦਰਾਜ਼ਾਂ, ਇਕੱਤਰ ਕੀਤੀਆਂ ਫੀਸਾਂ ਅਤੇ ਹੋਰ ਖਰਚਿਆਂ ਦਾ ਡੂੰਘਾਈ ਨਾਲ ਵੇਰਵਾ ਲਿਆ। ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦੇਣ। ਉਨ੍ਹਾਂ ਵਸੀਕੇ ਨਾਲੋ ਨਾਲ ਨਿਪਟਾਉਣ ’ਤੇ ਜ਼ੋਰ ਦਿੰਦਿਆਂ ਹਦਾਇਤ ਕੀਤੀ ਕਿ ਰਜਿਸਟਰੀ ਸਿਰਫ਼ ਖਰੀਦਦਾਰ ਨੂੰ ਹੀ ਦਿੱਤੀ ਜਾਵੇ। ਇਸ ਦੇ ਨਾਲ ਹੀ ਖ਼ਰੀਦਣ ਤੇ ਵੇਚਣ ਵਾਲੇ ਦਾ ਮੋਬਾਇਲ ਨੰਬਰ ਰਜਿਸਟਰੀ ਉਪਰ ਦਰਜ ਕੀਤਾ ਜਾਵੇ। 

ਉਨ੍ਹਾਂ ਸਾਰੀਆਂ ਸੇਵਾਵਾਂ ਨੂੰ ਮੁਹੱਈਆ ਕਰਾਉਣ ਲਈ ਤੈਅ ਸਮਾਂ ਸਾਰਨੀ ਅਤੇ ਫੀਸਾਂ ਦਾ ਵੇਰਵਾ ਨੋਟਿਸ ਬੋਰਡ ’ਤੇ ਲਗਾਉਣ ਬਾਰੇ ਵੀ ਕਿਹਾ। ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਵਸੀਕਿਆਂ ਵਿਚ ਦਰਜ ਮੋਬਾਈਲ ਨੰਬਰਾਂ ਅਨੁਸਾਰ ਦੋ ਤਿੰਨ ਵਿਅਕਤੀਆਂ ਨੂੰ ਮੋਬਾਇਲ ਤੇ ਸੰਪਰਕ ਕਰ ਕੇ ਇਹ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਵਸੀਕੇ ਦੀ ਕਾਪੀ ਮਿੱਥੇ ਸਮੇਂ ਵਿੱਚ  ਮਿਲ ਗਈ ਸੀ ਤਾਂ ਸਬੰਧਤ ਵਿਅਕਤੀਆਂ ਵੱਲੋਂ ਇਹ ਦੱਸਿਆ ਗਿਆ ਕਿ ਉਨ੍ਹਾਂ ਨੂੰ ਵਸੀਕੇ ਦੀ ਕਾਪੀ ਮਿਥੇ ਸਮੇਂ ਵਿੱਚ ਮਿਲ ਗਈ ਸੀ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਕਿਸੇ ਏਜੰਟ ਜਾਂ ਤੀਜੇ ਵਿਅਕਤੀ ਦਾ ਸਹਿਯੋਗ ਨਾ ਲੈਣ, ਸਗੋਂ ਆਪਣੀਆਂ ਫਾਈਲਾਂ ਖੁਦ ਜਮ੍ਹਾਂ ਕਰਾਉਣ। ਇਸ ਮੌਕੇ ਉਨ੍ਹਾਂ ਨਾਲ ਹੋਰ ਸਟਾਫ਼ ਵੀ ਹਾਜ਼ਰ ਸੀ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD