Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੁਹਾਲੀ ਨਗਰ ਨਿਗਮ ਦਾ 160 ਕਰੋੜ ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਖੁਸ਼ਨੁਮਾ ਮਾਹੌਲ ਵਿੱਚ ਹੋਈ ਮੁਹਾਲੀ ਨਗਰ ਨਿਗਮ ਦੀ ਮੀਟਿੰਗ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 21 Mar 2022

Last updated on: Mar 21, 2022, 00:00 IST

ਮੁਹਾਲੀ ਨਗਰ ਨਿਗਮ ਦੀ ਮੀਟਿੰਗ  ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੋਹਾਲੀ ਨਗਰ ਨਿਗਮ ਦਾ  ਸਾਲ 2022-23 ਦਾ 160 ਕਰੋੜ ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਮੁਹਾਲੀ ਨਗਰ ਨਿਗਮ ਦੀ ਬਜਟ ਮੀਟਿੰਗ ਤੋਂ ਬਾਅਦ ਹੋਈ  ਇਕ ਹੋਰ ਸਾਧਾਰਨ ਮੀਟਿੰਗ ਵਿੱਚ ਸਾਰੇ ਮਤੇ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ ਜਿਨ੍ਹਾਂ ਵਿੱਚੋਂ ਬਹੁਤੇ ਮਤੇ ਕਰਮਚਾਰੀਆਂ ਨਾਲ ਸਬੰਧਤ ਸਨ। ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਕਮਿਸ਼ਨਰ ਕਮਲ ਗਰਗ ਹਾਜ਼ਰ ਸਨ।ਬਜਟ ਮੀਟਿੰਗ ਵਿੱਚ ਸਬੰਧਤ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ  ਲਗਪਗ 120 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ ਅਤੇ ਆਮਦਨ ਵਜੋਂ 109 ਕਰੋੜ ਰੁਪਏ ਪ੍ਰਾਪਤ ਕੀਤੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਰਕਮ ਪ੍ਰਾਪਤ ਕਰਨ  ਵਾਸਤੇ ਵਿੱਤੀ  ਸਾਲ ਦੇ ਅੰਤ ਤਕ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚੋਂ ਅਮਲੇ ਦਾ ਖ਼ਰਚਾ ਵਿਕਾਸ ਦਾ ਖਰਚਾ ਅਤੇ ਕੰਟੀਜੈਂਸੀ ਦਾ ਖਰਚਾ ਕਰਨ ਵਾਸਤੇ  ਉਪਰੋਕਤ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ  ਹੈ।ਮੀਟਿੰਗ ਪੂਰੇ ਖੁਸ਼ਨੁਮਾ ਮਾਹੌਲ ਵਿੱਚ ਹੋਈ ਅਤੇ ਮੀਟਿੰਗ ਦੀ ਆਰੰਭਤਾ ਵੇਲੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਨਵੀਂ ਬਣੀ ਸਰਕਾਰ  ਦਾ ਸਵਾਗਤ ਕਰਦਿਆਂ ਕਿਹਾ ਕਿ ਮੁਹਾਲੀ ਨਗਰ ਨਿਗਮ ਪੰਜਾਬ ਸਰਕਾਰ ਤੋਂ ਹਰ ਤਰ੍ਹਾਂ ਦਾ ਸਹਿਯੋਗ ਲੈ ਕੇ ਮੁਹਾਲੀ ਦਾ ਵਿਕਾਸ ਪਹਿਲਾਂ ਵਾਂਗ ਲਗਾਤਾਰ ਜਾਰੀ ਰੱਖੇਗੀ  ਅਤੇ ਸਥਾਨਕ  ਸਰਕਾਰ ਵਿਭਾਗ ਦੇ ਨਵੇਂ ਬਣਨ ਵਾਲੇ ਮੰਤਰੀ ਨਾਲ ਉਹ ਖੁਦ ਅਤੇ ਉਨ੍ਹਾਂ ਦੀ ਟੀਮ ਮੁਲਾਕਾਤ ਕਰਕੇ ਮੁਹਾਲੀ ਦੇ ਵਿਕਾਸ ਲਈ ਸਹਿਯੋਗ ਦੀ  ਮੰਗ ਕਰੇਗੀ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਵੀ ਕਿਹਾ ਕਿ ਵੱਖ ਵੱਖ ਕੌਂਸਲਰਾਂ ਵੱਲੋਂ ਕੀਤੀ ਜਾਂਦੀ ਇਸ ਸ਼ਿਕਾਇਤ ਕਿ ਉਨ੍ਹਾਂ ਦੇ ਕੰਮ ਨਹੀਂ ਹੁੰਦੇ ਸਬੰਧੀ ਨਗਰ ਨਿਗਮ ਵੱਲੋਂ ਬਕਾਇਦਾ ਤੌਰ ਤੇ ਸਮੁੱਚੇ ਕੌਂਸਲਰਾਂ ਨੂੰ ਇੱਕ ਪੱਤਰ ਕੱਢ ਕੇ ਉਨ੍ਹਾਂ ਦੇ ਕੰਮਾਂ ਸਬੰਧੀ ਜਾਣਕਾਰੀ ਮੰਗੀ ਗਈ ਹੈ। ਪੱਤਰ ਵਿੱਚ ਪੁੱਛਿਆ ਗਿਆ ਕਿ ਇਨ੍ਹਾਂ ਕੌਂਸਲਰਾਂ ਦੇ ਕੋਈ ਕੰਮ ਰਹਿੰਦੇ ਹਨ ਅਤੇ ਇਨ੍ਹਾਂ ਨੂੰ ਕਰਵਾਉਣ ਪ੍ਰਤੀ ਨਿਗਮ ਦੀ ਪ੍ਰਤੀਬੱਧਤਾ ਦੁਹਰਾਈ ਗਈ ਅਤੇ ਨਾਲ ਹੀ ਕੌਂਸਲਰ ਆਪਣੇ ਆਪਣੇ ਵਾਰਡਾਂ ਵਿੱਚ ਨਵੇਂ ਕੰਮਾਂ ਦੀ ਲਿਸਟ ਦੇਣ ਬਾਰੇ ਵੀ ਕਿਹਾ  ਗਿਆ। ਇਸ ਸਬੰਧੀ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਵੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਮੁੱਖ ਮਤਿਆਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਸਵੇਰ ਦੀ ਜਲ ਸਪਲਾਈ ਦੇ ਸਮੇਂ ਤੇ ਵਿਹੜੇ ਧੋਣ ਬੂਟਿਆਂ ਨੂੰ ਪਾਣੀ  ਦੇਣ ਉੱਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ। ਇਸ ਅਧੀਨ ਸਵੇਰੇ ਪੰਜ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਉਪਰੋਕਤ ਕੰਮਾਂ ਉੱਤੇ ਪਾਣੀ ਦੀ ਵਰਤੋਂ ਤੇ ਪਾਬੰਦੀ ਹੋਵੇਗੀ। ਇਹ ਫੈਸਲਾ ਮੋਹਾਲੀ ਦੇ ਵਸਨੀਕਾਂ ਨੂੰ ਪਾਣੀ ਦੀ ਸੁਚਾਰੂ ਸਪਲਾਈ ਦੇਣ ਤਹਿਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਇਕ ਹੋਰ ਪ੍ਰਮੁੱਖ ਮਤੇ ਰਾਹੀਂ ਮੁਹਾਲੀ ਦੇ ਸਨਅਤੀ ਖੇਤਰ ਫੇਜ਼ 8ਬੀ ਵਿੱਚ ਬੂਸਟਰ  ਟੈਂਕ ਬਣਾਉਣ ਦਾ ਮਤਾ ਪਾਸ ਕੀਤਾ ਗਿਆ ਜਿਸ ਉੱਤੇ ਲਗਪਗ ਢਾਈ ਕਰੋੜ ਰੁਪਏ ਦਾ ਖਰਚਾ ਆਵੇਗਾ।ਇਸ ਤੋਂ ਇਲਾਵਾ ਨਗਰ ਨਿਗਮ ਵਿੱਚ ਕੰਮਕਾਰ ਲਈ ਕਰਮਚਾਰੀਆਂ ਦੀ ਆਊਟਸੋਰਸਿੰਗ ਅਤੇ ਨਿਗਮ ਦੇ ਸਟਾਫ ਵਾਸਤੇ  ਗੱਡੀਆਂ ਕਿਰਾਏ ਤੇ ਲੈਣ ਸਬੰਧੀ ਮਤੇ ਵੀ ਪਾਸ ਕੀਤੇ ਗਏ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD