Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ ਵਾਧਾ ਕੀਤਾ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ

ਨਵੇਂ ਖੇਡ ਮੰਤਰੀ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦਾ ਤਹੱਈਆ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 22 Mar 2022

Last updated on: Mar 22, 2022, 00:00 IST

ਪੰਜਾਬ ਦੇ ਨਵੇਂ ਬਣੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਉਨ੍ਹਾਂ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਸੂਬੇ ਦੇ ਭਵਿੱਖ ਅਤੇ ਨੌਜਵਾਨੀ ਨਾਲ ਜੁੜੇ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਬੁਲੰਦੀਆਂ ਉੱਤੇ ਲਿਜਾਣਾ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਉਹ ਆਪਣਾ ਪੂਰਾ ਜੀਅ ਜਾਨ ਲਾ ਦੇਣਗੇ।ਸ੍ਰੀ ਮੀਤ ਹੇਅਰ ਦੇ ਅਹੁਦਾ ਸੰਭਾਲ਼ਣ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਬੁੱਧ ਰਾਮ, ਅਮਨ ਅਰੋੜਾ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਲਾਭ ਸਿੰਘ ਉੱਗੋਕੇ, ਗੁਰਦਿੱਤ ਸਿੰਘ ਸੇਖੋਂ, ਕਰਮਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਮੁਹੰਮਦ ਜਮੀਲ ਉਰ ਰਹਿਮਾਨ, ਗੁਰਪ੍ਰੀਤ ਸਿੰਘ ਬਨਾਂਵਾਲੀ, ਜਗਦੀਪ ਕੰਬੋਜ ਗੋਲਡੀ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਰਦੀਪ ਸਿੰਘ ਮੂੰਡੀਆ ਉਚੇਚੇ ਤੌਰ ਉੱਤੇ ਹਾਜ਼ਰ ਹੋਏ ਜਿਨ੍ਹਾਂ ਨਵੇਂ ਬਣੇ ਕੈਬਨਿਟ ਮੰਤਰੀ ਨੂੰ ਵਧਾਈ ਦਿੱਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਇਨਕਲਾਬੀ ਸੁਧਾਰਾਂ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਚੋਣਾਂ ਲੜੀਆਂ ਗਈਆਂ ਅਤੇ ਦਿੱਲੀ ਵਾਲਾ ਸਿੱਖਿਆ ਮਾਡਲ ਪੰਜਾਬ ਵਿੱਚ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਸਾਡੀ ਪਾਰਟੀ ਨੂੰ ਵੱਡਾ ਫ਼ਤਵਾ ਦੇ ਕੇ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ।

ਉਨ੍ਹਾਂ ਕਿਹਾ ਕਿ ਸਿੱਖਿਆ ਬਜਟ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਬਿਹਤਰ ਸਿੱਖਿਆ ਢਾਂਚਾ ਖੜ੍ਹਾ ਕੀਤਾ ਜਾਵੇਗਾ।ਨਵੇਂ ਖੇਡ ਮੰਤਰੀ ਸ੍ਰੀ ਮੀਤ ਹੇਅਰ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਦਾ ਵੀ ਤਹੱਈਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਈ ਵੇਲਾ ਸੀ ਜਦੋਂ ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਵੱਲੋਂ ਜਿੱਤੇ ਜਾਂਦੇ ਤਮਗਿਆਂ ਵਿੱਚੋਂ ਅੱਧ ਤੋਂ ਵੱਧ ਤਮਗੇ ਪੰਜਾਬ ਦੇ ਖਿਡਾਰੀਆਂ ਦੇ ਹਿੱਸੇ ਆਉਂਦੇ ਸਨ ਪਰ ਹੌਲੀ-ਹੌਲੀ ਪੰਜਾਬ ਦਾ ਯੋਗਦਾਨ ਘਟਦਾ ਰਿਹਾ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਸਿਖਰ ਉੱਤੇ ਲਿਜਾਣ ਲਈ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾਈ ਜਾਵੇਗੀ। ਪੰਜਾਬ ਦੀ ਨੌਜਵਾਨੀ ਵਿੱਚ ਅਥਾਹ ਸਮਰੱਥਾ ਹੈ ਅਤੇ ਸਿਰਫ ਲੋੜ ਹੈ ਕਿ ਇਸ ਨੂੰ ਸਹੀ ਲੀਹ ਉੱਤੇ ਪਾਉਣ ਅਤੇ ਮਾਰਗ ਦਰਸ਼ਨ ਕਰਨ ਦੀ।ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੁਲਾਕਾਤ ਕਰ ਕੇ ਤਿੰਨੇ ਵਿਭਾਗਾਂ ਦੀ ਜਾਣ-ਪਛਾਣ ਮੀਟਿੰਗ ਕੀਤੀ।ਵਿਭਾਗ ਦੇ ਕੰਮ-ਕਾਜ ਅਤੇ ਰੂਪ-ਰੇਖਾ ਉੱਤੇ ਵਿਚਾਰਾਂ ਕੀਤੀਆਂ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਸਕੱਤਰ ਸਕੂਲ ਸਿੱਖਿਆ ਤੇ ਖੇਡਾਂ ਅਜੋਏ ਸ਼ਰਮਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਅੱਗਰਵਾਲ, ਡਾਇਰੈਕਟਰ ਖੇਡਾਂ ਪਰਮਿੰਦਰ ਪਾਲ ਸਿੰਘ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਹਾਜ਼ਰ ਸਨ।

 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD