Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਮਿਸ਼ਨਰ ਚੰਦਰ ਗੈਂਦ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਨਿਰੀਖਣ

ਲੰਬਿਤ ਮਾਮਲਿਆਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala, Punjab Admin

Web Admin

Web Admin

5 Dariya News

ਪਟਿਆਲਾ , 22 Mar 2022

Last updated on: Mar 22, 2022, 00:00 IST

ਪਟਿਆਲਾ ਡਵੀਜਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦਾ ਨਿਰੀਖਣ ਕੀਤਾ। ਸ੍ਰੀ ਗੈਂਦ ਨੇ ਹਦਾਇਤ ਕੀਤੀ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਵਿੱਚ ਲੰਬਿਤ ਮਾਮਲਿਆਂ ਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮਾਲ ਅਫ਼ਸਰ ਸਮੇਤ ਹੋਰ ਅਧਿਕਾਰੀਆਂ ਦੀਆਂ ਅਦਾਲਤਾਂ 'ਚ ਲੰਬਿਤ ਕੇਸ ਦੇ ਨਿਬੇੜੇ ਵੀ ਪਹਿਲ ਦੇ ਅਧਾਰ 'ਤੇ ਕਰਨੇ ਯਕੀਨੀ ਬਣਾਏ ਜਾਣ।ਸ੍ਰੀ ਚੰਦਰ ਗੈਂਦ ਨੇ ਡਿਪਟੀ ਦੱਸਿਆ ਕਿ ਉਹ ਆਪਣੀ ਡਵੀਜ਼ਨ ਦੇ ਹਰੇਕ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਨਿਰੀਖਣ ਕਰਨਗੇ ਕਿਉਂਕਿ ਇਹ ਉਨ੍ਹਾਂ ਦੇ ਦਫ਼ਤਰ ਦੀ ਇੱਕ ਸਾਲਾਨਾ ਅਤੇ ਲਾਜਮੀ ਪ੍ਰਕ੍ਰਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਨਿਰੀਖਣ ਦੌਰਾਨ ਪਾਇਆ ਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਆਪਣਾ ਦਫ਼ਤਰ ਬਹੁਤ ਵਧੀਆ ਢੰਗ ਨਾਲ ਚਲਾ ਰਹੇ ਹਨ, ਜਿਸ ਦੀ ਉਹ ਪ੍ਰਸ਼ੰਸਾ ਕਰਦੇ ਹਨ। 

ਸ੍ਰੀ ਗੈਂਦ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸਰਕਾਰੀ ਦਫ਼ਤਰਾਂ 'ਚ ਪਾਰਦਰਸ਼ਤਾ, ਪ੍ਰਸ਼ਾਸਨਿਕ ਕੰਮਾਂ ਦਾ ਸਮਾਂਬੱਧ ਨਿਪਟਾਰਾ ਅਤੇ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਦੀਆਂ ਜਾਰੀ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ।ਡੀ.ਸੀ. ਸ੍ਰੀ ਹੰਸ ਨੇ ਸ੍ਰੀ ਚੰਦਰ ਗੈਂਦ ਨੂੰ ਆਪਣੇ ਦਫ਼ਤਰ ਦੀ ਕਾਰਗੁਜ਼ਾਰੀ ਅਤੇ ਦਫ਼ਤਰੀ ਕੰਮ ਕਾਜ ਬਾਬਤ ਵਿਸਥਾਰ 'ਚ ਜਾਣਕਾਰੀ ਪ੍ਰਦਾਨ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਤਰਜੀਹਾਂ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦਰਖਾਸਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਡਵੀਜ਼ਨਲ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਦਾਲਤੀ ਮਾਮਲੇ, ਸ਼ਿਕਾਇਤਾਂ, ਪੜਤਾਲਾਂ, ਆਡਿਟ ਪੈਰ੍ਹੇ, ਅਸਲਾ ਡੀਲਰਾਂ ਦੀ ਚੈਕਿੰਗ ਸਮੇਤ ਹੋਰ ਦਫ਼ਤਰੀ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਤਹਿਸੀਲਦਾਰ ਤੇ ਟਰਾਂਸਪੋਰਟ ਦਫ਼ਤਰ ਦੀ ਕਾਰਗੁਜ਼ਾਰੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਨਾਲ ਚਰਚਾ ਕੀਤੀ। ਇਸ ਮੌਕੇ ਏ.ਡੀ.ਸੀ (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਅਤੇ ਹੋਰ ਅਮਲਾ ਹਾਜ਼ਰ ਸੀ।

 

Tags: Chander Gaind , Patiala Divisional Commissioner , Divisional Commissioner Patiala , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD