Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਮਾਨਸਾ ਪੁਲਿਸ ਨੇ ਚੋਰੀ ਦੇ ਮੁਕੱਦਮੇ ਵਿੱਚ ਤਿੰਨ ਮੁਲਜਿਮਾਂ ਨੂੰ ਕੀਤਾ ਕਾਬੂ

ਗ੍ਰਿਫਤਾਰ ਮੁਲਜਿਮਾਂ ਪਾਸੋਂ ਚੋਰੀ ਦੇ 2 ਮੋਟਰਸਾਈਕਲ ਕੀਤੇ ਗਏ ਬਰਾਮਦ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 22 Mar 2022

ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਨੇ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਤਿੰਨ ਮੁਲਜਿਮਾਂ ਸਵਰਨਜੀਤ ਸਿੰਘ ਉਰਫ ਡਾਂਡਾ ਪੁੱਤਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੇਵਕ ਸਿੰਘ ਵਾਸੀਅਨ ਬੁਢਲਾਡਾ ਅਤੇ ਸੁੰਦਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕੀਤਾ ਹੈ। ਜਿਹਨਾਂ ਪਾਸੋ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਬਰਾਮਦ ਮੋਟਰਸਾਈਕਲਾਂ ਦੀ ਕੁੱਲ ਮਲੀਤੀ 70,000/-ਰੁਪਏ ਬਣਦੀ ਹੈ।ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਸ ਮੁਦਈ ਪਰਮਿੰਦਰ ਮਹਿਤਾ ਪੁੱਤਰ ਰਾਵਿੰਦਰ ਮਹਿਤਾ ਵਾਸੀ ਵਾਰਡ ਨੰਬਰ 3 ਬੁਢਲਾਡਾ ਨੇ ਆਪਣਾ ਬਿਆਨ ਲਿਖਾਇਆ ਕਿ ਮਿਤੀ 10-03-2022 ਨੂੰ ਉਸਨੇ ਆਪਣਾ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰ: ਪੀਬੀ.50ਏ-4126 ਮਕਾਨ ਦੇ ਬਾਹਰ ਗਲੀ ਵਿੱਚ ਲਾਕ ਲਗਾ ਕੇ ਖੜਾ ਕਰਕੇ ਆਪ ਰੋਟੀ ਖਾਣ ਲੱਗ ਪਿਆ। ਰੋਟੀ ਖਾਣ ਤੋਂ ਬਾਅਦ ਜਦੋਂ ਬਾਹਰ ਆ ਕੇ ਵੇਖਿਆ ਤਾਂ ਉਸਦਾ ਮੋਟਰਸਾਈਕਲ ਉਥੇ ਨਹੀ ਸੀ, ਜਿਸਨੂੰ ਕੋਈ ਨਾਮਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ। ਮੁਦੱਈ ਦੇ ਬਿਆਨ ਪਰ ਮੁਕੱਦਮਾ ਨੰਬਰ 71 ਮਿਤੀ 21-03-2022 ਅ/ਧ 379,411 ਹਿੰ:ਦੰ: ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ।

ਇੰਸਪੈਕਟਰ ਪ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਅਗਵਾਈ ਹੇਠ ਏ.ਐਸ.ਆਈ ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਦੀ ਵਿਗਿਆਨਕ ਤਰੀਕਿਆਂ ਨਾਲ ਤਫਤੀਸ ਅਮਲ ਵਿੱਚ ਲਿਆ ਕੇ ਮੁਕੱਦਮੇ ਵਿੱਚ ਤਿੰਨ ਮੁਲਜਿਮਾਂ ਸਵਰਨਜੀਤ ਸਿੰਘ ਉਰਫ ਡਾਂਡਾ ਪੁੱਤਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੇਵਕ ਸਿੰਘ ਵਾਸੀਅਨ ਬੁਢਲਾਡਾ ਅਤੇ ਸੁੰਦਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕੀਤਾ ਗਿਆ। ਜਿਹਨਾਂ ਪਾਸੋਂ ਮੌਕਾ ਪਰ ਇੱਕ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰ: ਪੀਬੀ.50ਏ-4126 ਬਰਾਮਦ ਕੀਤਾ ਗਿਆ। ਜਿਹਨਾਂ ਦੀ ਮੁਢਲੀ ਪੁੱਛਗਿੱਛ ਉਪਰੰਤ ਉਹਨਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਪਾਸੋਂ 1 ਹੋਰ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਪਲੱਸ ਨੰ: ਪੀਬੀ.31ਆਰ-1141 ਬਰਾਮਦ ਕਰਵਾਇਆ ਗਿਆ। ਬਰਾਮਦ ਦੋਨਾਂ ਮੋਟਰਸਾਈਕਲਾਂ ਦੀ ਕੁੱਲ ਮਾਲੀਤੀ 70,000/-ਰੁਪਏ ਬਣਦੀ ਹੈ। ਇਹ ਮੁਲਜਿਮ ਨਸ਼ੇ ਪੱਤੇ ਕਰਨ ਦੇ ਆਦੀ ਹਨ। ਮੁਲਜਿਮ ਸਵਰਨਜੀਤ ਸਿੰਘ ਉਰਫ ਡਾਂਡਾ ਕਰਾਈਮ ਪੇਸ਼ਾ ਹੈ, ਜਿਸਦੇ ਵਿਰੁੱਧ ਨਸ਼ੇ ਅਤੇ ਚੋਰੀ ਦੇ 4 ਮੁਕੱਦਮੇ ਦਰਜ਼ ਰਜਿਸਟਰ ਹਨ, ਮੁਲਜਿਮ ਸੁੰਦਰ ਸਿੰਘ ਵਿਰੁੱਧ ਵੀ ਖੋਹ ਦਾ 1 ਮੁਕੱਦਮਾ ਦਰਜ਼ ਰਜਿਸਟਰ ਹੈ ਅਤੇ ਤੀਸਰੇ ਮੁਲਜਿਮ ਗੁਰਪ੍ਰੀਤ ਸਿੰਘ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਚੋਰੀ ਦਾ ਧੰਦਾ ਕਦੋ ਤੋਂ ਚਲਾਇਆ ਹੋਇਆ ਸੀ, ਮੋਟਰਸਾਈਕਲ ਕਿੱਥੋ ਕਿੱਥੋ ਚੋਰੀ ਕੀਤੇ ਹਨ ਅਤੇ ਇਹਨਾਂ ਨੇ ਚੋਰੀ ਦੀਆ ਹੋਰ ਕਿੰਨੀਆ ਵਾਰਦਾਤਾਂ ਕੀਤੀਆ ਹਨ। ਜਿਹਨਾਂ ਦੀ ਪੁੱਛਗਿੱਛ ਉਪਰੰਤ ਚੋਰੀ ਦੀਆ ਹੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD