Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ

ਸ਼ਹੀਦਾਂ ਦੀ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਨੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Hussaniwala, Ferozepur,Shaheed-E-Azam Bhagat Singh, Rajguru, Sukhdev

Web Admin

Web Admin

5 Dariya News

ਹੁਸੈਨੀਵਾਲਾ (ਫਿਰੋਜ਼ਪੁਰ) , 23 Mar 2022

Last updated on: Mar 23, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੱਜ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ।ਅੱਜ ਇੱਥੇ ਸ਼ਹੀਦ-ਏ-ਆਜਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ, ‘‘ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।‘‘ਮੁੱਖ ਮੰਤਰੀ ਨੇ ਕਿਹਾ, ‘‘ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭਿ੍ਰਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

‘‘ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਅਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਏਗੀ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਸਮੇਤ ਲੋਕਾਂ ਦੇ ਹਿੱਤ ਵਿੱਚ ਹੋਰ ਵੀ ਕਈ ਫੈਸਲੇ ਲਏ ਜਾ ਰਹੇ ਹਨ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ‘‘ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ‘ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸਮੱਤ ਅਤੇ ਬਲ ਬਖਸ਼ੇ।‘‘ ਮੁੱਖ ਮੰਤਰੀ ਨੇ ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੋਂ ਇਲਾਵਾ ਰਾਜ ਮਾਤਾ ਵਿਦਿਆਵਤੀ ਅਤੇ ਸ੍ਰੀ ਬੀ.ਕੇ. ਦੱਤ ਆਦਿ ਸ਼ਹੀਦਾਂ ਦੀਆਂ ਸਮਾਧਾਂ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸ.ਐਸ.ਪੀ. ਨਰਿੰਦਰ ਭਾਰਗਵ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hussaniwala , Ferozepur , Shaheed-E-Azam Bhagat Singh , Rajguru , Sukhdev

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD