Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਲੋਕਾਂ ਦੀਆ ਸਮੱਸਿਆਵਾਂ ਦੇ ਹੱਲ ਲਈ ਨਵੇਂ ਨਿਰਦੇਸ਼ ਜਾਰੀ

ਪਟਵਾਰੀਆਂ ਦੇ ਨਾਮ ਬੋਰਡ 'ਤੇ ਲਿਖਕੇ ਸੇਵਾ ਕੇਂਦਰਾਂ ਅਤੇ ਐਸ.ਡੀ.ਐਮ ਦਫ਼ਤਰਾਂ 'ਚ ਲਗਾਏ ਜਾਣ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 24 Mar 2022

Last updated on: Mar 24, 2022, 00:00 IST

ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਪਟਿਆਲਾ ਡਵੀਜ਼ਨ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਹਰੇਕ ਜ਼ਿਲ੍ਹੇ 'ਚ ਸਬੰਧਤ ਖੇਤਰ ਦੇ ਪਟਵਾਰੀ ਦਾ ਨਾਮ, ਮੋਬਾਇਲ ਨੰਬਰ, ਪਟਵਾਰੀ ਦੇ ਬੈਠਣ ਦਾ ਸਥਾਨ ਅਤੇ ਮਿਲਣ ਦਾ ਸਮਾਂ ਸੇਵਾ ਕੇਂਦਰਾਂ ਅਤੇ ਐਸ.ਡੀ.ਐਮ. ਦਫ਼ਤਰਾਂ ਦੇ ਮੇਨ ਗੇਟ ਦੇ ਸਾਹਮਣੇ ਪੰਜਾਬੀ ਭਾਸ਼ਾ 'ਚ ਬੋਰਡ 'ਤੇ ਲਿਖਿਆ ਜਾਵੇ, ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਸ੍ਰੀ ਚੰਦਰ ਗੈਂਦ ਨੇ ਪਟਿਆਲਾ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕੰਮਾਂ-ਕਾਰਾਂ ਲਈ ਆਉਣ ਵਾਲੇ ਆਮ ਨਾਗਰਿਕਾਂ ਦੀ ਸਹੂਲਤ ਲਈ ਉਨ੍ਹਾਂ ਦਾ ਆਪਣੇ ਖੇਤਰ ਦੇ ਪਟਵਾਰੀ ਨਾਲ ਰਾਬਤਾ ਕਾਇਮ ਕਰਨ ਲਈ ਪਟਵਾਰੀ ਦਾ ਵੇਰਵਾ ਖੇਤਰ ਦੇ ਸੇਵਾ ਕੇਂਦਰ ਅਤੇ ਐਸ.ਡੀ.ਐਮ ਦਫ਼ਤਰ ਦੇ ਮੇਟ ਗੇਟ 'ਤੇ ਲਗਾਏ ਬੋਰਡ 'ਤੇ ਦਰਸਾਇਆ ਜਾਵੇ।

ਉਨ੍ਹਾਂ ਕਿਹਾ ਕਿ ਕਈ ਵਾਰ ਪਟਵਾਰੀ ਫੀਲਡ 'ਚ ਕੰਮ 'ਤੇ ਗਏ ਹੁੰਦੇ ਹਨ ਤੇ ਦਫ਼ਤਰ 'ਚ ਕੰਮ ਕਰਵਾਉਣ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ ਇਸ ਲਈ ਪਟਵਾਰੀਆਂ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਆਪਣੇ ਨਿਸ਼ਚਿਤ ਸਥਾਨ 'ਤੇ ਬੈਠਣ ਅਤੇ ਲੋਕਾਂ ਦੇ ਕੰਮ ਨਿਪਟਾਕੇ ਹੀ ਫੀਲਡ 'ਚ ਜਾਣ ਲਈ ਕਿਹਾ ਗਿਆ ਹੈ।  ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੇਨ ਗੇਟ 'ਤੇ ਪਟਵਾਰੀ ਦਾ ਨਾਮ, ਮੋਬਾਇਲ ਨੰਬਰ, ਬੈਠਣ ਦੇ ਸਥਾਨ ਅਤੇ ਮਿਲਣ ਦੇ ਸਮੇਂ ਦੇ ਬੋਰਡ ਦੋ ਦਿਨਾਂ 'ਚ ਲਗਾਕੇ ਤਾਮੀਲ ਰਿਪੋਰਟ ਡਵੀਜ਼ਨ ਕਮਿਸ਼ਨਰ ਦਫ਼ਤਰ ਨੂੰ ਭੇਜਣ ਦੀ ਹਦਾਇਤ ਵੀ ਜਾਰੀ ਕੀਤੀ।ਸ੍ਰੀ ਚੰਦਰ ਗੈਂਦ ਨੇ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜਿਹੜੇ ਲੋਕ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਆਪਣਾ ਕੰਮ-ਕਾਜ ਕਰਵਾਉਣ ਲਈ ਆਉਂਦੇ ਹਨ, ਉਨ੍ਹਾਂ ਨੂੰ ਪੂਰਾ ਮਾਣ-ਆਦਰ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਵਾਜਬ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਦੀ ਸਹੂਲਤ ਲਈ ਡਵੀਜ਼ਨਲ ਕਮਿਸ਼ਨਰ ਦਫ਼ਤਰ ਵੱਲੋਂ ਸਮੇਂ ਸਮੇਂ 'ਤੇ ਅਜਿਹੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਆਮ ਨਾਗਰਿਕਾਂ ਦਾ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਵਿਭਾਗਾਂ 'ਚ ਕੰਮ ਕੀਤਾ ਜਾਵੇ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD