Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ, ਸਮੇਂ ਸਿਰ ਕਰਵਾਓ ਇਲਾਜ਼ : ਸਿਵਲ ਸਰਜਨ ਡਾ.ਐਸ.ਪੀ. ਸਿੰਘ

Civil Surgeon Ludhiana, Health, Ludhaiana

Web Admin

Web Admin

5 Dariya News

ਲੁਧਿਆਣਾ , 24 Mar 2022

Last updated on: Mar 24, 2022, 00:00 IST

ਜਿਲਾ ਸਿਹਤ ਸੁਸਾਇਟੀ ਐਨ.ਟੀ.ਈ.ਪੀ. ਲੁਧਿਆਣਾ ਵਲੋ ਮਾਨਯੋਗ ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਅਫਸਰ ਡਾ. ਅਮਰਜੀਤ ਕੌਰ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਅਸੀਸ ਚਾਵਲਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਚ, ਇਨਵੈਸਟ ਟੂ ਐਂਡ ਟੀ ਬੀ ਸੇਵ ਲਾਈਫਸ, “INVEST TO END TB SAVE LIFES, ਦੇ ਥੀਮ ਹੇਠ ਵਿਸ਼ਵ ਟੀ ਬੀ ਦਿਵਸ ਮਨਾਇਆ ਗਿਆ।ਇਸ ਮੌਕੇ ਸਿਵਲ ਸਰਜਨ ਡਾ.ਐਸ.ਪੀ. ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।  ਉਨ੍ਹਾਂ ਟੀ.ਬੀ. ਦੀ ਬਿਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋ ਟੀ.ਬੀ. ਦੀ ਬਿਮਾਰੀ ਦੀ ਜਾਂਚ/ਇਲਾਜ ਸਰਕਾਰੀ ਹਸਪਤਾਲਾਂ ਵਿਚ ਡਾਟਸ ਪ੍ਰਣਾਲੀ ਤਹਿਤ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਵਿਸ਼ਵ ਭਰ ਵਿਚ 90 ਲੱਖ ਲੋਕਾਂ ਨੂੰ ਹਰ ਸਾਲ ਟੀ.ਬੀ. ਹੁੰਦੀ ਹੈ ਅਤੇ ਭਾਰਤ ਵਿਚ 28 ਲੱਖ ਲੋਕਾਂ ਨੂੰ ਟੀ.ਬੀ. ਹੁੰਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਹਫਤਿਆ ਤੋ ਪੁਰਾਣੀ ਖੰਘ, ਬੁਖਾਰ, ਬਲਗਮ ਵਿਚ ਖੂਨ ਆਉਣਾ, ਭਾਰ ਘਟਣਾ ਅਤੇ ਰਾਤ ਨੂੰ ਪਸੀਨਾ ਆਉਣਾ ਟੀ.ਬੀ. ਦੇ ਲੱਛਣ ਹੋ ਸਕਦੇ ਹਨ ਅਤੇ ਮਰੀਜ਼ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਜੇਕਰ ਉਸਨੂੰ ਟੀ.ਬੀ. ਹੋਵੇ ਤਾਂ ਡਾਟਸ ਪ੍ਰਣਾਲੀ ਰਾਹੀ ਉਸ ਦਾ ਇਲਾਜ ਮੁਫ਼ਤ ਕਰਵਾਉਣਾ ਚਾਹੀਦਾ ਹੈ ਤਾਂ ਜ਼ੋ ਟੀ.ਬੀ. ਦੀ ਬਿਮਾਰੀ ਤੋ ਛੁਟਕਾਰਾ ਮਿਲ ਸਕੇ।ਉਨਾ ਕਿਹਾ ਕਿ ਟੀ ਬੀ ਲਾਇਲਾਜ ਨਹੀ ਹੈ।ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ.ਆਸੀਸ ਚਾਵਲਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ 16 ਟੀ.ਬੀ. ਯੂਨਿਟ, 34 ਮਾੲਕਰੋਸਕੋਪੀ ਸੈਂਟਰ ਅਤੇ 650 ਡਾਟਸ ਸੈਟਰ ਹਨ। ਸਾਲ 2021 ਵਿਚ 11430 ਮਰੀਜ਼ ਨੂੰ ਇਲਾਜ ਤੇ ਪਾਇਆ ਗਿਆ ਅਤੇ 176 ਮਰੀਜਾਂ ਮਲਟੀ ਡਰੱਗ ਰਜਿਸਟੈਟ ਅਧੀਨ ਇਲਾਜ ਤੇ ਚੱਲ ਰਹੇ ਹਨ।ਜ਼ਿਲ੍ਹਾ ਲੁਧਿਆਣਾ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੈਰ-ਸਰਕਾਰੀ ਸੰਗਠਨ (ਐਨ.ਜੀ.ਓ.) ਟੀ.ਬੀ. ਦੇ ਖਾਤਮੇ ਲਈ ਕੰਮ ਕਰ ਰਹੀਆਂ ਹਨ ਜਿਸ ਵਿਚ ਐਲ.ਟੀ.ਬੀ. ਆਈ.ਜੀ. ਪ੍ਰੋਜੈਕਟ, ਅਲਰਟ ਇੰਡੀਆ, ਵਲਡ ਵਿਜ਼ਨ ਇੰਡੀਆ, ਅਪੋਲੋ ਟਾਇਰ ਫਾਊਡੇਸ਼ਨ ਕੰਮ ਕਰ ਰਹੀਆਂ ਹਨ।

 

Tags: Civil Surgeon Ludhiana , Health , Ludhaiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD