Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ

ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕਾਰਵਾਈਆਂ ਦਾ ਟਾਕਰਾ ਕਰਨ ਲਈ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਕਿਹਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Narendra Modi

Web Admin

Web Admin

5 Dariya News

ਨਵੀਂ ਦਿੱਲੀ , 24 Mar 2022

Last updated on: Mar 24, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਇੱਥੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੂੰ ਸੂਬੇ ਦੀ ਤਰਸਯੋਗ ਵਿੱਤੀ ਹਾਲਤ ਬਾਰੇ ਜਾਣੂੰ ਕਰਵਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰ ਸੂਬੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਅਤੇ ਉਨ੍ਹਾਂ ਨੇ ਅਗਲੇ ਦੋ ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰੰਤ ਦੇਣ ਦੀ ਮੰਗ ਕੀਤੀ ਤਾਂ ਕਿ ਲੀਹੋਂ ਲੱਥੀ ਆਰਥਿਕਤਾ ਨੂੰ ਮੁੜ ਪੱਟੜੀ ਉਤੇ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵਿੱਤੀ ਸਹਾਇਤਾ ਸਦਕਾ ਤੀਜੇ ਸਾਲ ਦੌਰਾਨ ਸੂਬੇ ਦਾ ਅਰਥਚਾਰਾ ਸਵੈ-ਨਿਰਭਰ ਅਤੇ ਵਿੱਤੀ ਪੱਖੋਂ ਸਥਿਰ ਹੋ ਜਾਵੇਗਾ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਤੋਂ ਮਾਫੀਏ ਦਾ ਮੁਕੰਮਲ ਸਫਾਇਆ ਕਰਕੇ ਖਾਲੀ ਖਜ਼ਾਨਾ ਭਰਨ ਲਈ ਠੋਸ ਯਤਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਇੱਥੋਂ ਤੱਕ ਕਿ ਹੁਣ ਵੀ ਸਾਡੇ ਬਹਾਦਰ ਪੰਜਾਬੀ ਜਵਾਨ ਅੰਦਰੂਨੀ ਤੇ ਬਾਹਰੀ ਦੁਸ਼ਮਣਾਂ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸੁਰੱਖਿਆ ਕਰਨ ਲਈ ਸਰਹੱਦਾਂ ਦੀ ਰਾਖੀ ਕਰ ਰਹੇ ਹਨ।ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਪ੍ਰਸੰਗ `ਚ ਕੌਮੀ ਸੁਰੱਖਿਆ ਦਾ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਭਗਵੰਤ ਮਾਨ ਨੇ ਸਰਹੱਦ ਪਾਰ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਦੁਸ਼ਮਣ ਤਾਕਤਾਂ ਦੇ ਯਤਨਾਂ ਨੂੰ ਨਾਕਾਮ ਕਰਨ ਲਈ ਕੇਂਦਰ ਸਰਕਾਰ ਦੇ ਖੁੱਲ੍ਹਦਿਲੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਪੰਜਾਬ ਵੱਲੋਂ ਇਸ ਸਬੰਧ ਵਿਚ ਕੇਂਦਰ ਨੂੰ ਹਰ ਬਣਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਦੀਆਂ ਘੁਸਪੈਠ ਵਿਰੋਧੀ ਕਾਰਵਾਈਆਂ ਦਾ ਟਾਕਰਾ ਕਰਨ ਲਈ ਫੋਰਸਾਂ ਨੂੰ ਅਤਿ-ਆਧੁਨਿਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਗਈ।

ਮੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਆਪਣੀ ਪਹਿਲੀ ਮੀਟਿੰਗ ਨੂੰ ਉਸਾਰੂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਸ੍ਰੀ ਮੋਦੀ ਨੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਲਈ ਹਰ ਸੰਭਵ ਸਹਾਇਤਾ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ, “ਜੇਕਰ ਪੰਜਾਬ ਵਿਕਾਸ ਦੀਆਂ ਪੁਲਾਂਘਾ ਤੇਜ਼ ਪੁੱਟੇਗਾ ਤਾਂ ਇਸ ਨਾਲ  ਭਾਰਤ ਵੀ ਖੁਸ਼ਹਾਲ ਹੋਵੇਗਾ।“ ਮਹਾਨ ਪੰਜਾਬੀ ਕਵੀ ਪ੍ਰੋਫੈਸਰ ਮੋਹਨ ਸਿੰਘ ਦੀ ਕਵਿਤਾ ਵਿੱਚੋਂ ਕੁਝ ਪੰਕਤੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ``ਪੰਜਾਬ, ਭਾਰਤ ਦੀ ਮੁੰਦਰੀ ਵਿਚ ਜੜ੍ਹੇ ਹੋਏ ਨਗ ਵਾਂਗ ਹੈ।`` ਉਨ੍ਹਾਂ ਉਦਾਸੀ ਭਰੇ ਲਹਿਜ਼ੇ ਵਿਚ ਕਿਹਾ ਕਿ ਪੰਜਾਬ ਵਿਚ ਬੀਤੇ ਸਮੇਂ ਵਿਚ ਕੁਝ ਕੁ ਗਲਤ ਸਰਕਾਰਾਂ ਦੇ ਚੁਣੇ ਜਾਣ ਦੇ ਫੈਸਲਿਆਂ ਕਾਰਨ ਇਸ ਨਗ ਦੀ ਚਮਕ ਫਿੱਕੀ ਪੈ ਗਈ। ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਮੁਲਕ ਦਾ ਮੋਹਰੀ ਸੂਬਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਵਿਸ਼ਵ ਪੱਧਰ ਉਤੇ ਮੁਲਕ ਦਾ ਨਾਮ ਵੀ ਰੌਸ਼ਨ ਹੋਵੇਗਾ।ਭਗਵੰਤ ਮਾਨ ਵੱਲੋਂ ਉਠਾਏ ਮਸਲਿਆਂ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਸਮੁੱਚੇ ਮਾਮਲੇ ਨੂੰ ਕੇਂਦਰੀ ਵਿੱਤ ਤੇ ਗ੍ਰਹਿ ਮੰਤਰਾਲਿਆਂ ਕੋਲ ਉਠਾਉਣਗੇ ਤਾਂ ਕਿ ਸੂਬੇ ਦੀ ਬਣਦੀ ਮਦਦ ਕੀਤੀ ਜਾ ਸਕੇ।ਇਸ ਮੌਕੇ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਸਨੇਹ ਵਜੋਂ ਸ਼ਾਲ ਤੇ ਗੁਲਦਸਤਾ ਭੇਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਮੁੱਖ ਮੰਤਰੀ ਵਜੋਂ ਸਫਲ ਪਾਰੀ ਦੀ ਸ਼ੁਰੂਆਤ ਕਰਨ ਦੀ ਕਾਮਨਾ ਕੀਤੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Narendra Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD