Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼, ਬੁੱਢੇ ਨਾਲੇ ਦੇ ਕਿਨਾਰਿਆਂ ਦੇ ਸੁੰਦਰੀਕਰਣ ਨੂੰ ਬਣਾਇਆ ਜਾਵੇ ਯਕੀਨੀ

ਕਿਹਾ ! ਬੁੱਢੇ ਨਾਲੇ ਦੀ ਸਫ਼ਾਈ 'ਚ ਲਿਆਂਦੀ ਜਾਵੇ ਤੇਜ਼ੀ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ

Gurpreet Bassi Gogi, AAP, Aam Aadmi Party, Aam Aadmi Party Punjab, AAP Punjab, Municipal Corporation Ludhiana

Web Admin

Web Admin

5 Dariya News

ਲੁਧਿਆਣਾ , 25 Mar 2022

Last updated on: Mar 25, 2022, 00:00 IST

ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ਦੇ ਸਾਰੇ ਬੰਨ੍ਹਾਂ ਦੀ ਮਜ਼ਬੂਤੀ ਦੇ ਨਾਲ-ਨਾਲ ਇਸਦੇ ਕਿਨਾਰਿਆਂ ਦੇ ਸੁੰਦਰੀਕਰਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ਦੀ ਸਫ਼ਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ ਜਿਸ ਨਾਲ ਇਲਾਕਾ ਵਾਸੀਆਂ ਨੂੰ ਫਾਇਦਾ ਹੋ ਸਕੇ।ਵਿਧਾਇਕ ਸ੍ਰੀ ਗੋਗੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਗੋਪਾਲ ਨਗਰ ਇਲਾਕੇ ਦਾ ਦੌਰਾ ਕੀਤਾ ਅਤੇ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੋਗੀ ਨੇ ਦੱਸਿਆ ਕਿ ਬੁੱਢੇ ਨਾਲੇ ਦਾ ਕਰੀਬ 8 ਕਿਲੋਮੀਟਰ ਦਾ ਹਿੱਸਾ ਉਨ੍ਹਾਂ ਦੇ ਹਲਕਾ ਲੁਧਿਆਣਾ ਪੱਛਮੀ ਵਿੱਚੋਂ ਲੰਘਦਾ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ਼ ਜਤਾਇਆ ਹੈ ਅਤੇ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਠੋਸ ਰਹਿੰਦ ਖੂੰਹਦ ਨੂੰ ਨਾਲੇ ਵਿੱਚ ਨਾ ਡਿੱਗਣ ਨੂੰ ਯਕੀਨੀ ਬਣਾਉਣ ਲਈ ਨਾਲੇ ਦੇ ਨਾਲ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਕਸਦ ਨਾਲ ਨਾਲੇ ਦੇ ਦੋਨਾਂ ਪਾਸੇ ਲੋਹੇ ਦੇ ਜਾਲ ਵੀ ਲਗਾਏ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬੁੱਢੇ ਨਾਲੇ 'ਤੇ ਬਣੇ ਸਾਰੇ ਪੁਲਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਨੇਰਿਆਂ 'ਤੇ ਲੋਹੇ ਦੇ ਜਾਲ ਲਗਾਏ ਜਾਣ।

 

Tags: Gurpreet Bassi Gogi , AAP , Aam Aadmi Party , Aam Aadmi Party Punjab , AAP Punjab , Municipal Corporation Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD