Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਵਿਧਾ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਦੀ ਬਹਾਲੀ ਲਈ ਹਲਕਾ ਵਿਧਾਇਕ ਰਣਬੀਰ ਭੁੱਲਰ ਨੂੰ ਦਿੱਤਾ ਮੰਗ ਪੱਤਰ

ਰਣਬੀਰ ਭੁੱਲਰ ਨੇ ਹਰ ਸੰਭਵ ਮੱਦਦ ਦਾ ਦਿਵਾਇਆ ਭਰੋਸਾ

AAP, Aam Aadmi Party, Aam Aadmi Party Punjab, AAP Punjab, Ranbir Singh Bhullar, Ferozpur

Web Admin

Web Admin

5 Dariya News

ਫਿਰੋਜ਼ਪੁਰ , 25 Mar 2022

Last updated on: Mar 25, 2022, 00:00 IST

ਬੇਰੁਜਗਾਰੀ ਦੀ ਮਾਰ ਝੱਲ ਰਹੇ ਸੁਵਿਧਾ ਕਰਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਦੀ ਬਹਾਲੀ ਨੂੰ ਲੈ ਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਸੁਵਿਧਾ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਰੁਣ ਕੁਮਾਰ ਨੇ ਸੁਵਿਧਾ ਯੂਨੀਅਨ ਨਾਲ ਹੋਈਆਂ ਵਧੀਕੀਆਂ ਬਾਰੇ ਹਲਕਾ ਵਿਧਾਇਕ ਸ੍ਰੀ ਰਣਬੀਰ ਸਿੰਘ ਭੁੱਲਰ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਪਿਛਲੀਆਂ ਸਰਕਾਰਾਂ ਨੇ ਸੁਵਿਧਾ ਕਾਮਿਆਂ ਦਾ ਰੱਜ ਕੇ ਸ਼ੋਸ਼ਣ ਕੀਤਾ ਅਤੇ ਆਪਣੀ ਜਿੰਦਗੀ ਦੇ ਅਹਿਮ ਸਾਲ ਸੁਵਿਧਾ ਵਿਚ ਲਗਾਉਣ ਵਾਲੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਦਲ-ਦਲ ਵਿੱਚ ਧੱਕ ਦਿੱਤਾ। ਉਹਨਾਂ ਕਿਹਾ ਕਿ ਜੋ ਸੁਵਿਧਾ ਕਾਮਿਆਂ ਨਾਲ ਹੋਇਆ ਉਹ ਆਮ ਲੋਕਾਂ ਨੇ ਆਪਣੀ ਹੱਕੀ ਦੇਖਿਆ ਹੈ ਅਤੇ ਸੁਵਿਧਾ ਕਾਮਿਆਂ ਉਪਰ ਜਦੋਂ ਸਮੇਂ ਦੇ ਹਾਕਮਾਂ ਵੱਲੋਂ ਜ਼ੁਲਮ ਢਾਹਿਆ ਜਾ ਰਿਹਾ ਸੀ, ਉਦੋਂ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੇ ਆਪ ਦੇ ਆਗੂਆਂ ਨੇ ਸੁਵਿਧਾ ਕਾਮਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਸੀ, ਪਰ ਸਰਕਾਰਾਂ ਵੱਲੋਂ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸੁਵਿਧਾ ਕਾਮਿਆਂ ਨਾਲ ਧ੍ਰੋਹ ਕਮਾਇਆ ਜਾਂਦਾ ਰਿਹਾ ਜੋ ਚਿੱਟੇ ਦਿਨ ਵਾਂਗ ਸਾਫ ਹੈ।

ਹਲਕਾ ਫਿ਼ਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੰਦਿਆਂ ਸੁਵਿਧਾ ਕਾਮਿਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਜ਼ਾਬਰ ਹੁਕਮ ਜਾਰੀ ਕਰਕੇ ਸਾਡੀਆਂ ਸੇਵਾਵਾਂ ਖਤਮ ਕਰਕੇ ਸੁਵਿਧਾ ਕੇਂਦਰ ਬੰਦ ਕਰ ਦਿੱਤੇ ਗਏ ਅਤੇ ਸੁਵਿਧਾ ਦੀ ਜਗ੍ਹਾਂ ’ਤੇ ਨਵੇਂ ਸੇਵਾ ਕੇਂਦਰ ਬਣਾ ਦਿੱਤੇ ਗਏ, ਜਿਸ ਦਾ ਸੰਚਾਲਨ ਪ੍ਰਸ਼ਾਸਨ ਦੀ ਬਜਾਏ ਪ੍ਰਾਈਵੇਟ ਹੱਥਾਂ ਵਿਚ ਦਿੱਤਾ ਗਿਆ। ਸੁਵਿਧਾ ਕਰਮਚਾਰੀਆਂ ਨੇ ਹਲਕਾ ਵਿਧਾਇਕ ਨੂੰ ਬੇਨਤੀ ਕੀਤੀ ਕਿ ਉਹਨਾਂ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੇ ਕਿਸੇ ਵੀ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਅਡਜੈਸਟ ਕੀਤਾ ਜਾਵੇ ਤਾਂ ਜੋ ਸੁਵਿਧਾ ਕਾਮਿਆਂ ਦਾ ਭਵਿੱਖ ਵੀ ਸੁਰੱਖਿਅਤ ਹੋ ਸਕੇ।ਇਸ ਮੌਕੇ ਹਲਕਾ ਵਿਧਾਇਕ ਸ੍ਰੀ ਰਣਬੀਰ ਸਿੰਘ ਭੁੱਲਰ ਨੇ ਸੁਵਿਧਾ ਕਾਮਿਆਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਉਹਨਾਂ ਦੀ ਹਰ ਸੰਭਵ ਮੱਦਦ ਕਰਨਗੇ ਅਤੇ ਸਰਕਾਰ ਵਿਚ ਸੁਵਿਧਾ ਕਾਮਿਆਂ ਦੀ ਬਹਾਲੀ ਦਾ ਪ੍ਰਸਤਾਵ ਰੱਖਣਗੇ ਤਾਂ ਜੋ ਸੁਵਿਧਾ ਕਾਮਿਆਂ ਨੂੰ ਰਾਹਤ ਮਿਲ ਸਕੇ। ਉਹਨਾਂ ਨਾਲ ਹੀ ਕਿਹਾ ਕਿ ਆਪ ਦੀ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੀਂ ਹੈ ਅਤੇ ਆਖਰੀ ਸਾਹ ਤੱਕ ਕੰਮ ਕਰਦੀ ਰਹੇਗੀ। ਇਸ ਮੌਕੇ ਵਿਜੈ ਕੁਮਾਰ, ਦਵਿੰਦਰ ਸਿੰਘ, ਜਰਨੈਲ ਸਿੰਘ ਭੁੱਲਰ, ਦੀਪਾਂਕਰ ਅਤੇ ਲੱਖਾ ਆਦਿ ਸੁਵਿਧਾ ਕਰਮਚਾਰੀ ਵੀ ਹਾਜਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Ranbir Singh Bhullar , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD