Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਪੰਜਾਬ ਦੇ ਕਾਂਗਰਸੀ ਨੇਤਾਵਾ ਦੀ ਹਾਰ ਦਾ ਰਿਕਾਰਡ ਗਿੰਨੀਜ਼ ਬੁੱਕ 'ਚ ਹੋਵੇਗਾ ਦਰਜ਼

ਕੈਪਟਨ ਸਮੇਤ ਸੈਂਕੜੇ ਕਾਂਗਰਸੀ ਨੇਤਾ ਸਿਆਸੀ ਸੁਨਾਮੀ 'ਚ ਡੁੱਬਣਗੇ

ਬਲਵੰਤ ਸਿੰਘ ਰਾਮੂਵਾਲੀਆ
ਬਲਵੰਤ ਸਿੰਘ ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 09 Apr 2014

ਕੇਂਦਰ 'ਚ 10 ਸਾਲਾ ਤੋਂ ਲਗਾਤਾਰ ਸੱਤਾ ਉਤੇ ਕਾਬਜ਼ ਚਲੀ ਆ ਰਹੀ ਕਾਂਗਰਸ ਸਰਕਾਰ ਵਿਰੁੱਧ ਦੇਸ਼ ਭਰ ਵਿੱਚ ਸਿਆਸੀ ਸੁਨਾਮੀ ਲਹਿਰ ਪੈਦਾ ਹੋ ਗਈ ਹੈ, ਜਿਸ ਵਿੱਚ ਕਾਂਗਰਸ ਦੇ ਦਿੱਗਜ਼ ਨੇਤਾ ਰੁੜ ਜਾਣਗੇ। ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਹੈ ਕਿ ਕੇਂਦਰ ਵਿੱਚ ਕਾਂਗਰਸ ਦੀ ਸਥਾਪਤੀ ਵਿਰੁੱਧ ਪੈਦਾ ਹੋਈ ਸੁਨਾਮੀ ਦਾ ਸਭ ਤੋਂ ਵੱਧ ਅਸਰ ਪੰਜਾਬ ਅੰਦਰ ਹੋਣ ਲੱਗਾ ਹੈ ਜਿਸ ਸਦਕਾ ਕਾਂਗਰਸ ਪਾਰਟੀ ਦੇ 13 ਸੀਟਾਂ ਉਤੇ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਹੋ ਜਾਣਗੀਆਂ। ਚੋਣਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਨੂੰ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਰਿਕਾਰਡ ਤੋੜ ਵੋਟਾਂ ਨਾਲ ਹਾਰ ਮਿਲੇਗੀ ਅਤੇ ਉਨ੍ਹਾਂ ਦੀ ਦੀ ਇਸ ਹਾਰ ਦਾ ਰਿਕਾਰਡ ਗਿੰਨੀਜ ਬੁੱਕ ਵਿੱਚ ਦਰਜ਼ ਹੋਵੇਗਾ। ਸ. ਰਾਮੂਵੀਆ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵਿੱਚ ਸ਼ਾਮਿਲ ਮੰਤਰੀਆਂ ਵੱਲੋਂ ਅਰਬਾਂ ਖਰਬਾਂ ਦੇ ਕੀਤੇ ਗਏ ਸੈਂਕੜੇ ਘੁਟਾਲਿਆਂ ਅਤੇ ਭ੍ਰਿਸ਼ਟਾਚਾਰ ਕਰਕੇ ਦੇਸ਼ ਦੀ ਆਰਥਿਕ ਵਿਵਸਥਾ ਤਹਿਸ ਨਹਿਸ ਹੋ ਗਈ ਹੈ। ਯੂ.ਪੀ.ਏ-2 ਸਰਕਾਰ ਦੀ ਆਰਥਿਕ ਖੇਤਰ ਵਿੱਚ ਕਾਰਗੁਜ਼ਾਰੀ ਦਾ ਗਰਾਫ਼ ਇੰਨਾ ਥੱਲੇ ਡਿੱਗ ਗਿਆ ਹੈ ਕਿ ਰੁਪਏ ਦੀ ਕੀਮਤ ਵਿੱਚ ਪਹਿਲੀ ਵਾਰ ਰਿਕਾਰਡ ਤੋੜ ਗਿਰਾਵਟ ਦਰਜ਼ ਕੀਤੀ ਗਈ ਹੈ। ਕੇਂਦਰ ਦੀਆਂ ਗਲਤ ਨੀਤੀਆ ਨੇ ਦੇਸ਼ ਅੰਦਰ ਮਹਿੰਗਾਈ ਅਤੇ ਬੇਰੁਜ਼ਾਗਰੀ ਦੇ ਦੈਂਤ ਦੀ ਭੁੱਖ ਵਿੱਚ ਵਾਧਾ ਕਰ ਦਿੱਤਾ ਹੈ ਜਿਸ ਨੇ ਆਮ ਆਦਮੀ ਦੇ ਜੀਵਨ ਨੂੰ ਖ਼ਤਮ ਕਰ ਦਿੱਤਾ ਹੈ। 

ਅਕਾਲੀ ਨੇਤਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਕੇਂਦਰ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਗੁੱਸੇ ਦੀ ਲਹਿਰ ਨੇ ਸੁਨਾਮੀ ਲਹਿਰਾਂ ਦਾ ਰੂਪ ਧਾਰਨ ਕਰ ਲਿਆ ਹੈ ਜਿਸ ਵਿੱਚ ਦੇਸ਼ ਪੱਧਰ ਦੇ ਵੱਡੇ ਵੱਡੇ ਕਾਂਗਰਸੀ ਨੇਤਾ ਡੁੱਬਣ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਵਿਰੁੱਧ ਖੁੱਲ੍ਹੇਆਮ ਗੁੱਸਾ ਪ੍ਰਗਟ ਕਰਨ ਲਈ 30 ਅਪ੍ਰੈਲ ਨੂੰ ਆਪਣੇ ਘਰਾਂ 'ਚ ਬਾਹਰ ਆਉਣਗੇ ਅਤੇ ਆਪਣੀ ਵੋਟ ਦਾ ਅਕਾਲੀ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਇਸਤੇਮਾਲ ਕਰਕੇ ਵੱਡੀ ਜਿੱਤ ਦਿਵਾਉਂਣਗੇ।  ਕਾਂਗਰਸ ਵਿਰੁੱਧ ਦੇਸ਼ ਵਿਆਪੀ ਪੱਧਰ ਉਤੇ ਉਠੀ ਸੁਨਾਮੀ ਲਹਿਰ ਨੂੰ ਵੇਖਦੇ ਹੋਏ ਪਾਰਟੀ ਦੇ ਵੱਡੇ ਵੱਡੇ ਨੇਤਾ ਚੋਣਾਂ ਤੋਂ ਡਰਦੇ ਲੁਕਦੇ ਰਹੇ ਹਨ। ਅਮਰਿੰਦਰ ਵਰਗੇ ਨੇਤਾਵਾਂ ਨੂੰ ਮਜ਼ਬੂਰੀ ਕਰਕੇ ਹੀ ਖਾਨਾ ਪੂਰਤੀ ਕਰਨ ਲਈ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਆਉਣਾ ਪਿਆ ਹੈ। ਕੈਪਟਨ ਵਰਗੇ ਸੈਂਕੜੇ ਕਾਂਗਰਸੀ ਨੇਤਾ ਪਹਿਲਾਂ ਹੀ ਮਾਨਸਿਕ ਰੂਪ ਵਿੱਚ ਆਪਣੀ ਹਾਰ ਨੂੰ ਕਬੂਲ ਕਰ ਚੁੱਕੇ ਹਨ। ਚੋਣਾਂ ਦੇ ਨਤੀਜੇ ਕੇਵਲ ਰਸਮੀ ਐਲਾਨ ਵਜੋਂ ਬਾਕੀ ਰਹਿ ਗਏ ਹਨ। ਪੰਜਾਬ ਅੰਦਰ ਲੋਕ ਸਭਾ ਚੋਣਾਂ ਵਾਲੀ ਲੜਾਈ ਇੱਕ ਪਾਸੜ ਹੋ ਕੇ ਰਹਿ ਗਈ ਹੈ। 

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD