Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਨੇੜੇ ਸਿੱਧਵਾਂ ਕਨਾਲ ਨਹਿਰ ਦੁੱਗਰੀ ਰੋਡ ਕਿਨਾਰੇ ਸਥਿਤ ਸਟੈਟਿਕ ਕੰਪੈਕਟਰ ਦਾ ਕੀਤਾ ਦੌਰਾ

ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਹੋਰ ਲਗਾਏ ਜਾਣਗੇ ਸਟੈਟਿਕ ਕੰਪੈਕਟਰ - ਐਡਵੋਕੇਟ ਸਿੱਧੂ

Kulwant Singh Sidhu, Ludhaina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 Mar 2022

Last updated on: Mar 25, 2022, 00:00 IST

ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਅੱਜ ਨੇੜੇ ਸਿੱਧਵਾਂ ਕਨਾਲ ਨਹਿਰ ਦੁੱਗਰੀ ਰੋਡ ਕਿਨਾਰੇ ਸਥਿਤ ਸਟੈਟਿਕ ਕੰਪੈਕਟਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਜੁਆਇੰਟ ਕਮਿਸ਼ਨਰ ਸ਼੍ਰੀਮਤੀ ਪੂਨਮਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਖੇਤਰ ਵਿੱਚ ਸਟੈਟਿਕ ਕੰਪੈਕਟਰ ਨੂੰ ਵਧੀਆ ਬਨਾਉਣ ਅਤੇ ਪੂਰੇ ਪ੍ਰਬੰਧਨ ਦੇ ਨਿਰਦੇਸ਼ ਦਿੱਤੇ ਅਤੇ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਿੱਧਵਾਂ ਕਨਾਲ ਨਹਿਰ ਦੁੱਗਰੀ ਰੋਡ ਕਿਨਾਰੇ ਸਥਿਤ ਸਟੈਟਿਕ ਕੰਪੈਕਟਰ ਦੀ ਕੰਧ ਉੱਚੀ ਚੁੱਕੀ ਜਾਵੇ ਤਾਂ ਜੋ ਇਸ ਦਾ ਕੂੜਾ ਕਰਕਟ ਸੜਕ 'ਤੇ ਨਾ ਖਿਲਰੇ ਅਤੇ ਸੜਕ 'ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕੋਈ ਵੀ ਮੁਸ਼ਕਲ ਨਾ ਆਵੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸਟੈਟਿਕ ਕੰਪੈਕਟਰ ਵਿੱਚ ਸਾਰੇ ਪ੍ਰਬੰਧ ਅਤੇ ਪੂਰਾ ਸਮਾਨ ਉਪਲੱਬਧ ਹੋਣਾ ਚਾਹੀਦਾ ਹੈ ਉਹ ਕਿਸੇ ਸਮੇਂ ਸਟੈਟਿਕ ਕੰਪੈਕਟਰ ਦਾ ਦੌਰਾ ਕਰ ਸਕਦੇ ਹਨ।

ਇਸ ਮੌਕੇ ਬੋਲਦਿਆਂ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਲੁਧਿਆਣਾ ਕੂੜਾ ਮੁਕਤ ਸ਼ਹਿਰ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਕੁੜਾ-ਕਰਕਟ ਦੇ ਸੁਚੱਜੇ ਪ੍ਰਬੰਧਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਸਟੈਟਿਕ ਕੰਪੈਕਟਰ ਲਗਾਏ ਜਾਣਗੇ ਜਦਕਿ ਕਈਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਸਟੈਟਿਕ ਕੰਪੈਕਟਰ ਹੋਰ ਲਗਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨਹਿਰ ਦੇ ਸਿੱਧਵਾਂ ਕਨਾਲ ਨਹਿਰ ਦੇ ਕਿਨਾਰੇ 'ਤੇ ਬਨਣ ਵਾਲੇ ਪਾਰਕ ਅਤੇ ਸੜਕ ਦਾ ਨਿਰੀਖਣ ਵੀ ਕੀਤਾ ਅਤੇ ਅਧਿਕਾਰੀਆਂ ਤੋਂ ਇਸ ਸਬੰਧੀ ਰਿਪੋਰਟ ਪ੍ਰਾਪਤ ਕੀਤੀ।ਉਨ੍ਹਾਂ ਲੁਧਿਆਣਾ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ ਅਤੇ ਸ਼ਹਿਰ ਵਾਸੀਆਂ ਨੂੰ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

Tags: Kulwant Singh Sidhu , Ludhaina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD