Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਾਇਜ਼ ਕਰਨ ਸਬੰਧੀ ਵਨ ਟਾਈਮ-ਸੇਟਲਮੈਂਟ ਪਾਲਿਸੀ ਲਿਆਉਣ ਲਈ ਮੈਮੋਰੰਡਮ ਦਿੱਤਾ

Madan Lal Bagga, Ludhaina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 Mar 2022

Last updated on: Mar 25, 2022, 00:00 IST

ਅੱਜ ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ (ਉੱਤਰੀ) ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਬਿਨਾਂ ਐਨ.ਓ.ਸੀ. ਤੋਂ ਰਜਿਸਟਰੀਆਂ ਖੋਲਣ ਸਬੰਧੀ ਅਤੇ ਬਿਜਲੀ ਮੀਟਰ ਖੋਲਣ ਸਬੰਧੀ ਅਤੇ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਾਇਜ਼ ਕਰਨ ਸਬੰਧੀ ਵਨ ਟਾਈਮ-ਸੇਟਲਮੈਂਟ ਪਾਲਿਸੀ ਲਿਆਉਣ ਲਈ ਇੱਕ ਮੈਮੋਰੰਡਮ ਦਿੱਤਾ ਗਿਆ।ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਸਮੂਹ ਐਸੋਸ਼ੀਏਸ਼ਨਾਂ ਵੱਲੋਂ ਦਿੱਤੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਸਾਹਮਣੇ ਪੇਸ਼ ਕਰਕੇ ਮੁੱਖ ਮੰਤਰੀ ਪੰਜਾਬ ਜੀ ਦੇ ਧਿਆਨ ਵਿੱਚ ਲਿਆਈਆਂ ਜਾਣ ਅਤੇ ਉਨ੍ਹਾਂ ਕਿਹਾ ਕਿ ਪਹਿਲਾਂ ਦੇ ਸਮੇਂ ਵਿੱਚ ਅਣ ਅਧਿਕਾਰਤ ਕਾਲੋਨੀਆਂ ਸਬੰਧੀ ਪਾਲਿਸੀ ਨਾ ਲਿਆਉਣ ਕਾਰਨ ਪਹਿਲਾਂ ਹੀ ਇਹ ਕਾਰੋਬਾਰ ਕਾਫੀ ਸਮੇਂ ਤੋਂ ਠੱਪ ਚਲਿਆ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲਾਡਾ ਵਿਭਾਗ ਵਿੱਚ ਕੋਈ ਚਿੱਠੀ ਉੱਚ ਮਹਿਕਮੇ ਵੱਲੋਂ ਨਾ ਆਉਣ ਕਾਰਨ ਉਨ੍ਹਾਂ ਪਾਸੋਂ ਪਲਾਟਾਂ ਦੀ ਐਨ.ਓ.ਸੀ. ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਰਜਿਸਟਰੀਆਂ ਵੀ ਬੰਦ ਹੋ ਗਈਆਂ ਹਨ ਅਤੇ ਆਮ ਜਨਤਾ ਨੂੰ ਬੜੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਜਿਨ੍ਹਾਂ ਕਾਲੋਨੀਆਂ ਪਾਸ ਐਨ.ਓ.ਸੀ. ਨਹੀਂ ਹੈ ਜਾਂ ਜਿਹੜੀਆਂ ਕਾਲੋਨੀਆਂ ਰੈਗੂਲਾਇਜ਼ ਨਹੀਂ ਹਨ, ਉਨ੍ਹਾਂ ਵਿੱਚ ਬਿਜਲੀ ਕੁਨੈਕਸ਼ਨ ਨਹੀਂ ਦਿੱਤੀ ਜਾ ਰਹੇ।ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਜੀ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ ਤਾਂ ਜੋ ਜਿਹੜੀਆਂ ਕਾਲੋਨੀਆਂ ਕੱਟੀਆਂ ਜਾ ਚੁੱਕੀਆਂ ਹਨ ਉਨ੍ਹਾਂ ਕਾਲੋਨੀ ਨੂੰ ਵਨ ਟਾਈਮ ਸੈਟਲਮੈਂਟ ਪਾਲਿਸੀ ਰਾਹੀਂ ਇਨ੍ਹਾਂ ਨੂੰ ਰੈਗੂਲਾਇਜ਼ ਕੀਤਾ ਜਾਵੇ ਅਤੇ ਬਿਨਾਂ ਐਨ.ਓ.ਸੀ. ਤੋਂ ਰਜਿਸਟਰੀਆਂ ਖੋਲੀਆਂ ਜਾਣ ਤਾਂ ਜੋ ਇਨ੍ਹਾਂ ਕਾਲੋਨੀਆਂ ਵਿੱਚ ਬਿਜਲੀ ਮੀਟਰ ਦੇ ਕੁਨੈਕਸ਼ਨ ਦਿੱਤੇ ਜਾ ਸਕਣ ਤਾਂ ਜੋ ਪ੍ਰਾਪਰਟੀ ਦੇ ਕਾਰੋਬਾਰ ਨੂੰ ਬੰਦ ਹੋਣ ਤੋਂ ਬਚਾਇਆ ਜਾ ਸਕੇ।

 

Tags: Madan Lal Bagga , Ludhaina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD