Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਐਨ.ਸੀ.ਐਲ.ਪੀ. ਵਲੰਟੀਅਰਾਂ ਦੀਆਂ 18 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦਿਵਾਉਣ ਤੇ ਬੰਦ ਹੋ ਰਹੇ ਪ੍ਰੋਜੈਕਟ ਨੂੰ ਚਲਾਉਣ ਬਾਰੇ ਅਤੇ 2013-14 ਦੀਆਂ ਰੁਕੀਆਂ ਤਨਖਾਹਾਂ ਬਾਰੇ ਮੈਮੋਰੰਡਮ ਦਿੱਤਾ

Madan Lal Bagga, Ludhaina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 Mar 2022

Last updated on: Mar 25, 2022, 00:00 IST

ਅੱਜ ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ (ਉੱਤਰੀ) ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਐਨ.ਸੀ.ਐਲ.ਪੀ. ਦੀਆਂ 18 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦਿਵਾਉਣ ਤੇ ਬੰਦ ਹੋ ਰਹੇ ਪ੍ਰੋਜੈਕਟ ਨੂੰ ਚਲਾਉਣ ਬਾਰੇ ਅਤੇ 2013-14 ਦੀਆਂ ਰੁਕੀਆਂ ਤਨਖਾਹਾਂ ਬਾਰੇ ਇੱਕ ਮੈਮੋਰੰਡਮ ਦਿੱਤਾ ਗਿਆ।ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਐਨ.ਸੀ.ਐਲ.ਪੀ. ਵਲੰਟੀਅਰ ਜੋ ਕਿ ਕੇਂਦਰ ਸਰਕਾਰ ਅਧੀਨ ਸਾਲ 2001 ਤੋਂ ਚਲਾਇਆ ਜਾ ਰਿਹਾ ਹੈ ਜਿਸ ਦੇ ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ 32 ਸਕੂਲ ਆਉਂਦੇ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ ਵਲੰਟੀਅਰ ਦੇ ਤੌਰ 'ਤੇ ਸੇਵਾ ਨਿਭਾਅ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਬਾਲ ਮਜ਼ਦੂਰ ਬੱਚਿਆਂ ਨੂੰ ਸਿੱਖਿਅਤ ਤੇ ਕਿੱਤਾ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਕੂਲ ਭਾਰਤ ਵਿੱਚ ਰੋਜ਼ਗਾਰ ਮੰਤਰਾਲੇ ਦੁਆਰਾ ਕਈ ਰਾਜਾਂ ਵਿੱਚ ਚਲਾਏ ਜਾ ਰਹੇ ਹਨ। 

ਪ੍ਰੰਤੂ ਪੰਜਾਬ ਵਿੱਚ 21 ਸਾਲ ਇਹ ਪ੍ਰੋਜੈਕਟ ਚਲਾਉਣ ਤੋਂ ਬਾਅਦ ਕੇਂਦਰ ਸਰਕਾਰ ਦੁਆਰਾ ਬਿਨਾਂ ਕਿਸੇ ਸੂਚਨਾ ਦੇ ਬੰਦ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹਰ ਸਕੂਲ ਵਿੱਚ 7 ਸਟਾਫ ਮੈਂਬਰ ਬੇਰੁਜ਼ਗਾਰ ਹੋਣਦੀ ਦਾਗਾਤ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 2021 ਤੋਂ ਹੀ ਬੰਦ ਹੈ।ਉਨ੍ਹਾਂ ਕਿਹਾ ਕਿ ਇਹ ਐਨ.ਸੀ.ਐਲ.ਪੀ. ਦੇ ਵਲੰਟੀਅਰਾਂ ਵੱਲੋਂ ਸਕੂਲਾਂ ਵਿੱਚ ਕੋਈ ਸੂਚਨਾ ਨਹੀਂ ਦਿੱਤੀ ਗਈ ਬਲਕਿ ਹਮੇਸ਼ਾਂ ਦੀ ਤਰ੍ਹਾਂ ਨਵੇਂ ਬੱਚੇ ਦਾਖਲ ਕੀਤੇ ਗਏ। ਉਨ੍ਹਾਂ ਨੂੰ ਆਫ-ਲਾਈਨ ਤੇ ਆਨ-ਲਾਈਨ  ਪੜਾਇਆ ਗਿਆ ਅਤੇ ਪ੍ਰੀਖਿਆ ਵੀ ਲਈਆਂ ਗਈਆਂ। ਪੰਜਾਬ ਸਰਕਾਰ ਦੁਆਰਾ ਇਨ੍ਹਾਂ ਬੱਚਿਆਂ ਨੂੰ ਮਿਡ-ਡੇ-ਮੀਲ, ਵਰਦੀਆਂ ਕਿਤਾਬਾਂ ਆਦਿ ਦਿੱਤੀਆਂ ਗਈਆਂ ਅਤੇ ਸਾਰਾ ਸਾਲ ਮਹੀਨਾਵਾਰ ਰਿਪੋਰਟਾਂ ਵੀ ਜਮ੍ਹਾਂ ਕਰਵਾਉਂਦੇ ਰਹੇ। ਉਨ੍ਹਾਂ ਕਿਹਾ ਕਿ ਐਨ.ਸੀ.ਐਲ.ਪੀ. ਦੀ ਰੁਕੀ ਤਨਖਾਹ ਅਤੇ ਸਕੂਲਾਂ ਦੀ ਮੁੜ ਮਨਜੂਰੀ ਬਾਰੇ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਮੁੱਖ ਮੰਤਰੀ ਪੰਜਾਬ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕੀਤਾ ਜਾਵੇ।

 

Tags: Madan Lal Bagga , Ludhaina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD