Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਸੁਰਾਂ ਦੇ ਸਰਤਾਜ ਦੇ ਗੀਤਾਂ ’ਤੇ ਝੂੰਮਿਆ ਹੁਸ਼ਿਆਰਪੁਰ

ਸੁਫਿਆਨਾ ਸੰਗੀਤ ਤੋਂ ਪੰਜਾਬੀ ਸਭਿਆਚਾਰ ਨੂੰ ਬਾਖੂਬੀ ਗੀਤਾਂ ’ਚ ਪਿਰੋ ਗਏ ਸਤਿੰਦਰ ਸਰਤਾਜ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Satinder Sartaaj, Himanshu Jain

Web Admin

Web Admin

5 Dariya News

ਹੁਸ਼ਿਆਰਪੁਰ , 25 Mar 2022

ਦੇਸ਼ ਵਿਦੇਸ਼ ਵਿਚ ਸੁਫਿਆਨਾ ਸੰਗੀਤ ਰਾਹੀਂ ਪੰਜਾਬ ਦੀ ਸ਼ਾਨ ਵਧਾਉਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਸੂਰਾਂ ਨਾਲ ਹੁਸ਼ਿਆਰਪੁਰ ਝੂਮ ਉਠਿਆ। ਸਮਾਂ ਸੀ ਲਾਜਵੰਤੀ ਸਟੇਡੀਅਮ ਵਿਚ ਲੱਗੇ ਕਰਾਫ਼ਟਸ ਬਾਜ਼ਾਰ ਵਿਚ ਆਯੋਜਿਤ ਸਤਿੰਦਰ ਸਰਤਾਜ ਨਾਈਟ ਦਾ। ਹੁਸ਼ਿਆਰਪੁਰ ਹੀ ਨਹੀਂ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਵੀ ਲੋਕ ਆਪਣੇ ਇਹ ਚਹੇਤੇ ਗਾਇਕ ਨੂੰ ਸੁਣਨ ਤੇ ਉਸ ਦੀ ਝਲਕ ਪਾਉਣ ਲਈ ਉਮੜ ਪਏ। ਪੂਰਾ ਸਟੇਡੀਅਮ ਸਰਤਾਜ ਦੇ ਪ੍ਰਸ਼ੰਸਕਾਂ ਨਾਲ ਭਰਿਆ ਸੀ।ਸੰਗੀਤਮਈ ਸ਼ਾਮ ਵਿਚ ਸ਼ਾਮਲ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਤਿੰਦਰ ਸਰਤਾਜ ਦੀ ਗਾਇਕੀ ਆਪਣੇ ਆਪ ਵਿਚ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਕਰਾਫ਼ਟਸ ਬਾਜ਼ਾਰ ਤੇ ਸੰਗੀਤਮਈ ਸ਼ਾਮ ਦੇ ਆਯੋਜਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਨੌਜਵਾਨਾਂ ਨੂੰ ਉਨ੍ਹਾਂ ਦੀ ਅਮੀਰ ਵਿਰਾਸਤ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਕਰਾਫ਼ਟਸ ਬਾਜ਼ਾਰ ਹੁਨਰਮੰਦ ਵਿਅਕਤੀਆਂ ਲਈ ਆਪਣੀਆਂ ਵਸਤਾਂ ਵੇਚਣ ਦਾ ਇਕ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੇ ਲੋਕ ਕਲਾਵਾਂ ਹੁਸ਼ਿਆਰਪੁਰ ਵਿਚ ਕਰਾਫ਼ਟਸ ਬਾਜ਼ਾਰ ਦੌਰਾਨ ਦੇਖੇ ਜਾ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਸਤਿੰਦਰ ਸਰਤਾਜ ਨੇ ਜਿਵੇਂ ਹੀ ਕਾਗਜਾਂ ਦਾ ਸਾਂਭ ਲਈ ਥੱਬਾ ਗੀਤ ਨਾਲ ਸੰਗੀਤਮਈ ਸ਼ਾਮ ਦੀ ਸ਼ੁਰੂਆਤ ਕੀਤੀ ਪੂਰਾ ਸਟੇਡੀਅਮ ਤਾਲੀਆਂ ਨਾਲ ਗੂੰਜ ਉਠਿਆ। ਇਸ ਤੋਂ ਬਾਅਦ ਸਾਈਂ ਵੇ ਸਾਡੀ ਫਰਿਆਦ, ਸੱਜਣ ਰਾਜੀ ਹੋ ਜਾਵੇ ਫੇਰ ਵੀ, ਤੇਰੇ ਵਾਸਤੇ ਓ ਸੱਜਣਾ ਪੀੜਾਂ ਅਸੀ ਹੰਡਾਈਆਂ, ਮੇਰੇ ਰਸ਼ਕੇ ਕਮਰ, ਔਖੇ ਸੌਖੇ ਹੋ ਕੇ ਜਦੋ ਭੇਜਿਆ ਸੀ ਮਾਪਿਆਂ ਨੇ, ਕੀਤੇ ਵੱਡੇ ਗੁਨਾਹ ਮੈਂ ਹੁਣ ਆਪ ਹਾਂ ਸ਼ਰਮਿੰਦਾ, ਰੂਹਾਂ ਵਾਲਾ ਗੀਤ, ਨੀਲਾਮੀ ਕਿਤੀ ਇਸ਼ਕੇ ਦੀ ਮੇਹਰਮਾ ਵੇ ਕਹਿ ਕੇ ਬਿਸਮਿਲਾ, ਗੀਤਾਂ ’ਤੇ ਪੂਰਾ ਸਟੇਡੀਅਮ ਝੂਮ ਉਠਿਆ। ਇਸ ਦੌਰਾਨ ਉਨ੍ਹਾਂ ਦਰਸ਼ਕਾਂ ਦਾ ਉਤਸ਼ਾਹ ਵਧਾਉਂਦੇ ਹੋਏ ਉਨ੍ਹਾਂ ਦੀ ਫਰਮਾਇਸ਼ ’ਤੇ ਗੀਤ ਵੀ ਸੁਣਾਏ।ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਤਿੰਦਰ ਸਰਤਾਜ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਆਪਣੇ ਗੀਤਾਂ ਰਾਹੀਂ ਹਮੇਸ਼ਾਂ ਪੰਜਾਬ ਦੇ ਸਭਿਆਚਾਰ ਦਾ ਝੰਡਾ ਬੁਲੰਦ ਕਰਦੇ ਹੋਏ ਦੇਸ਼-ਵਿਦੇਸ਼ ਵਿਚ ਵਿਸ਼ੇਸ਼ ਪਹਿਚਾਣ ਦਿਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮਾਲ ਇੰਡਸਟਰੀਜ ਐਂਡ ਐਕਸਪਰਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ ਇਹ ਕਰਾਫ਼ਟਸ ਬਾਜ਼ਾਰ ਹੈਂਡੀਕਰਾਫ਼ਟ ਵਰਗੀ ਲੁਪਤ ਹੋ ਰਹੀ ਕਲਾ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਰਾਫ਼ਟਸ ਬਾਜਾਰ ਵਿਚ ਸ਼ਿਰਕਤ ਕਰਕੇ ਇਨ੍ਹਾਂ ਮਿਹਨਤਕਸ਼ ਸ਼ਿਲਪਕਾਰਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਦਾ ਪ੍ਰਤੀਕ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਸ਼ਾਮ 7 ਵਜੇ ਸਟੈਂਡਅਪ ਕਾਮੇਡੀਅਨ ਮਨਪ੍ਰੀਤ ਸਿੰਘ ਦਰਸ਼ਕਾਂ ਦਾ ਮਨੋਰੰਜਨ ਕਰਨਗੇ।  

                                  

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Satinder Sartaaj , Himanshu Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD