Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪਿੰਡ ਹਰਪੁਰਾ ਵਿਖੇ ਹੋਇਆ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ

ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵਿਧਾਇਕ ਸ਼ੈਰੀ ਕਲਸੀ ਨੇ ਕੀਤੀ

AAP, Aam Aadmi Party, Aam Aadmi Party Punjab, AAP Punjab, Sherry Kalsi

Web Admin

Web Admin

5 Dariya News

ਬਟਾਲਾ , 26 Mar 2022

Last updated on: Mar 26, 2022, 00:00 IST

ਨਿਊ ਪੰਜਾਬ ਯੂਥ ਕਲੱਬ (ਰਜਿ:) ਪਿੰਡ ਹਰਪੁਰਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਦਾਤ ਨੂੰ ਸਮਰਪਿਤ 6ਵਾਂ ਸਲਾਨਾ ਫੁੱਟਬਾਲ ਟੂਰਨਾਮੈਂਟ ਪਿੰਡ ਦੇ ਖੇਡ ਮੈਦਾਨ ਵਿਖੇ ਕਰਵਾਇਆ ਗਿਆ। ਚਾਰ ਰੋਜ਼ਾ ਇਸ ਫੁਟੱਬਾਲ ਟੂਰਨਾਮੈਂਟ ਵਿਚ ਮਾਝੇ ਅਤੇ ਦੁਆਬੇ ਦੀਆਂ 40 ਨਾਮੀਂ ਫੁੱਟਬਾਲ ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲਾ ਪਿੰਡ ਹਰਪੁਰਾ ਅਤੇ ਮਿਸ਼ਰਪੁਰਾ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਪੈਂਨਲਟੀ ਸ਼ੂਟ ਰਾਹੀਂ 5-4 ਦੇ ਫਰਕ ਨਾਲ ਮਿਸ਼ਰਪੁਰਾ ਦੀ ਟੀਮ ਜੇਤੂ ਰਹੀ। ਟੂਰਨਾਮੈਂਟ ਵਿੱਚ ਹੋਰ ਰਵਾਇਤੀ ਖੇਡਾਂ ਵੀ ਦੇਖਣ ਨੂੰ ਮਿਲੀਆਂ।ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਨਿਭਾਈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਸੱਭਿਆਚਾਰ ਪੈਦਾ ਕਰਨਾ ਬੇਹੱਦ ਜਰੂਰੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਖੇਤਰ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਪਿੰਡ ਹਰਪੁਰਾ ਦੇ ਨੌਜਵਾਨਾਂ ਨੇ ਇਹ ਟੂਰਨਾਮੈਂਟ ਕਰਾ ਕੇ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ।ਇਸ ਮੌਕੇ ਸ਼ਹੀਦ ਗੁਰਬਾਜ਼ ਸਿੰਘ ਮਸਾਣੀਆਂ ਦੇ ਪਿਤਾ ਗੁਰਮੀਤ ਸਿੰਘ ਅਤੇ ਟੂਰਨਾਮੈਂਟ ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਜੋਗਿੰਦਰ ਸਿੰਘ ਖੈਹਿਰਾ ਕਨੇਡਾ, ਪ੍ਰਗਟ ਸਿੰਘ ਬਾਹੀਆ ਕਨੇਡਾ, ਕੁਲਵੰਤ ਸਿੰਘ ਖੈਹਿਰਾ, ਨਿਸ਼ਾਨ ਸਿੰਘ, ਅਮਰਦੀਪ ਸਿੰਘ ਘੁਮਾਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸਤੋਂ ਇਲਾਵਾ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਬਤ-ਸੂਰਤ ਸਿੱਖ ਖਿਡਾਰੀਆਂ ਅਤੇ ਸੀਨੀਅਰ ਫੁੱਟਬਾਲ ਖਿਡਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਕਰਨਬੀਰ ਸਿੰਘ ਹਰਪੁਰਾ ਨੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ, ਦਰਸ਼ਕਾਂ ਅਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਇਹ ਟੂਰਨਾਮੈਂਟ ਸਫਲਤਾ ਨਾਲ ਸੰਪਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਸਾਰਥਿਕ ਉਪਰਾਲੇ ਕੀਤੇ ਜਾਂਦੇ ਰਹਿਣਗੇ।ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਬਟਾਲਾ ਇੰਦਰਜੀਤ ਸਿੰਘ ਹਰਪੁਰਾ, ਮਾਸਟਰ ਸੂਬਾ ਸਿੰਘ, ਗੁਰਦੀਪ ਸਿੰਘ ਕੋਚ, ਕੁਲਵੰਤ ਸਿੰਘ ਖੈਹਿਰਾ, ਵਿੱਕੀ ਨਿਊਜ਼ੀਲੈਂਡ, ਗਗਨ ਮੱਲੀ, ਲਵਲੀ ਅਮਰੀਕਾ, ਹਰਮਨ ਪੰਨੂ, ਪਾਲਾ ਅਸਟ੍ਰੇਲੀਆ, ਸੁੱਖਬੀਰ ਸਿੰਘ ਕਨੇਡਾ, ਗੋਲਡੀ ਖੈਹਿਰਾ, ਜੁਝਾਰ ਸਿੰਘ ਹਰਪੁਰਾ, ਹਰਵਿੰਦਰ ਸਿੰਘ, ਲਾਲ ਸਿੰਘ ਖੈਹਿਰਾ, ਮਨਦੀਪ ਸਿੰਘ ਵਲੰਟੀਅਰ ਆਮ ਆਦਮੀ ਪਾਰਟੀ, ਜੱਸਾ ਕੋਚ, ਜਸਪਾਲ ਸਿੰਘ ਖੈਹਿਰਾ, ਅਭੀ ਅਸਟ੍ਰੇਲੀਆ, ਲਵ ਐਮੀ, ਬਿਕਰਮਜੀਤ ਸਿੰਘ ਖੈਹਿਰਾ, ਵਿਪਨ ਹਰਪੁਰਾ, ਸ਼ੇਰਾ ਗੋਰਾਇਆ, ਬਾਬਾ ਜਗਤ ਸਿੰਘ, ਸੋਨੀ ਸ਼ਾਹ, ਸੁਖਦੇਵ ਸਿੰਘ ਹਰਪੁਰਾ, ਬਲਜਿੰਦਰ ਸਿੰਘ ਖੈਹਿਰਾ, ਲਾਡੀ ਯੂ.ਐੱਸ.ਏ, ਰਣਜੀਤ ਸਿੰਘ ਬਹਾਦੁਰਹੁਸੈਨ, ਮਾਸਟਰ ਗੁਰਜੀਤ ਸਿੰਘ, ਬਾਬਾ ਸੁਖਦੇਵ ਸਿੰਘ ਡੇਅਰੀ ਵਾਲੇ, ਮਾਸਟਰ ਜੋਗਾ ਸਿੰਘ ਲਵ ਆਸਟ੍ਰੇਲੀਆ, ਮਨਦੀਪ ਸਿੰਘ ਖੈਹਿਰਾ, ਮਾਣਕ ਮਹਿਤਾ, ਉਪਦੇਸ਼, ਜੱਸੀ ਸਰਪੰਚ ਸਮੇਤ ਹੋਰ ਮੋਹਤਬਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

 

Tags: AAP , Aam Aadmi Party , Aam Aadmi Party Punjab , AAP Punjab , Sherry Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD