Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਧਾਇਕ ਗਰੁਪ੍ਰੀਤ ਬੱਸੀ ਗੋਗੀ ਵੱਲੋਂ ਜਵਾਹਰ ਨਗਰ ਖੇਤਰ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ

ਲੋਕਾਂ ਦੀ ਸਹੂਲਤ ਲਈ ਲੋੜੀਂਦੇ ਟ੍ਰੈਫਿਕ ਡਾਈਵਰਸ਼ਨਾਂ ਨਾਲ ਆਵਾਜਾਈ ਕੀਤੀ ਸੁਖਾਲੀ

Gurpreet Bassi Gogi, AAP, Aam Aadmi Party, Aam Aadmi Party Punjab, AAP Punjab, Sherry Kalsi

Web Admin

Web Admin

5 Dariya News

ਲੁਧਿਆਣਾ , 26 Mar 2022

Last updated on: Mar 26, 2022, 00:00 IST

ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਗਰੁਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਸਥਾਨਕ ਜਵਾਹਰ ਨਗਰ ਖੇਤਰ ਵਿਖੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਜਾਇਜਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ।ਵਿਧਾਇਕ ਸ੍ਰੀ ਗੋਗੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਹਲਕਾ ਲੁਧਿਆਣਾ ਪੱਛਮੀ ਅਧੀਨ ਪੈਂਦੇ ਜਵਾਹਰ ਨਗਰ ਖੇਤਰ ਵਿੱਚ ਅਕਸਰ ਟ੍ਰੈਫਿਕ ਜਾਮ ਲੱਗਾ ਰਹਿੰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਾਲ ਲੈ ਕੇ ਇਲਾਕੇ ਵਿੱਚ ਟ੍ਰੈਫਿਕ ਸਮੱਸਿਆ ਦਾ ਨੀਰੀਖਣ ਕੀਤਾ।ਉਨ੍ਹਾਂ ਇਸ ਮੌਕੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਟ੍ਰੈਫਿਕ ਡਾਈਵਰਸ਼ਨਾਂ ਦੇ ਨਾਲ ਜਿੰਨਾਂ ਸੰਭਵ ਹੋ ਸਕਿਆ ਆਵਾਜਾਈ ਲਈ ਰਸਤਾ ਸੁਖਾਵਾਂ ਬਣਾਇਆ।ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਪਾਰਕਿੰਗ ਦੀ ਸਮੱਸਿਆ ਨੂੰ ਹੱਲ ਕਰਨਾ ਅਤੇ ਇਸ ਖੇਤਰ ਵਿੱਚ ਆਵਾਜਾਈ ਲਈ ਭੀੜ ਨੂੰ ਘਟਾ ਕੇ ਟ੍ਰੈਫਿਕ ਨੂੰ ਸੁਚਾਰੂ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

 

Tags: Gurpreet Bassi Gogi , AAP , Aam Aadmi Party , Aam Aadmi Party Punjab , AAP Punjab , Sherry Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD