Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ ਜੀ ਨੇ ਲਿਆ ਡੈਮ ਪੋ੍ਰਜੈਕਟਾਂ ਦਾ ਜਾਇਜਾ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਅਧਿਕਾਰੀਆਂ ਨੇ ਕੀਤਾ ਕੈਬਨਿਟ ਮੰਤਰੀ ਪੰਜਾਬ ਦਾ ਸਵਾਗਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 28 Mar 2022

Last updated on: Mar 28, 2022, 00:00 IST

ਅੱਜ ਸ੍ਰੀ ਬ੍ਰਹਮ ਸੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਜਿਲ੍ਹਾ ਪਠਾਨਕੋਟ ਵਿਚੇ ਪਹੁੰਚੇ ਉਨ੍ਹਾਂ ਦਾ ਸਵਾਗਤ ਡਿਪਟੀ ਕਮਿਸਨਰ ਪਠਾਨਕੋਟ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ, ਸ੍ਰੀ ਸੁਰਿੰਦਰ ਲਾਂਬਾ ਐਸ.ਐਸ.ਪੀ. ਪਠਾਨਕੋਟ, ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਸ੍ਰੀ ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਕਲ੍ਹਾਂ, ਆਮ ਆਦਮੀ ਪਾਰਟੀ ਪਠਾਨਕੋਟ ਤੋਂ ਵਿਭੂਤੀ ਸਰਮਾ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਪੰਜਾਬ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੋਕੇ ਤੇ ਕੈਬਨਿਟ ਮੰਤਰੀ ਮਾਨਯੋਗ ਸ੍ਰੀ ਬ੍ਰਹਮ ਸੰਕਰ ਜਿੰਪਾ ਜੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।ਇਸ ਮਗਰੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਉਨ੍ਹਾਂ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜਾਇਜਾ ਲਿਆ। ਇਸ ਤੋਂ ਬਾਅਦ ਕੈਬਨਿਟ ਮੰਤਰੀ ਸਾਹਪੁਰਕੰਡੀ ਟਾਊਨਸਿਪ ਵਿਖੇ ਸਥਿਤ ਰਾਵੀ ਸਦਨ ਰੈਸਟ ਹਾਊਸ ਵਿਖੇ ਪਹੁੰਚੇ ਅਤੇ ਸਾਹਪੁਰਕੰਡੀ ਅਤੇ ਰਣਜੀਤ ਸਾਗਰ ਡੈਮ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੋਕੇ ਤੇ ਉਨ੍ਹਾਂ ਵੱਲੋਂ ਸਾਹਪੁਰਕੰਡੀ ਡੈਮ ਪੋ੍ਰਜੈਕਟ ਦਾ ਦੋਰਾ ਕੀਤਾ ਗਿਆ ਅਤੇ ਕੰਮ ਦਾ ਜਾਇਜਾ ਵੀ ਲਿਆ।

ਰਾਵੀ ਸਦਨ ਰੈਸਟ ਹਾਊਸ ਵਿੱਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਹਮ ਸੰਕਰ ਜਿੰਪਾ ਜੀ ਨੇ ਕਿਹਾ ਕਿ ਆਪ ਦੀ ਸਰਕਾਰ ਪੰਜਾਬ ਨੂੰ ਸਹੀ ਰਾਹ ਤੇ ਲੈ ਕੇ ਆਉਂਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਲੋਕਾਂ ਨਾਲ ਕੀਤੇ ਵਾਦਿਆਂ ਤੇ ਸਰਕਾਰ ਪੂਰੀ ਤਰ੍ਹਾਂ ਨਾਲ ਖਰੀ ਉਤਰੇਗੀ। ਉਨ੍ਹਾਂ ਕਿਹਾ ਕਿ ਸਾਡਾ ਉਪਰਾਲਾ ਹੈ ਕਿ ਧਰਤੀ ਹੇਠਲੇ ਪਾਣੀ ਦੀ ਰੱਖਿਆ ਕੀਤੀ ਜਾਵੇ ਇਸ ਲਈ ਯੋਜਨਾ ਬਣਾਈ ਜਾ ਰਹੀ ਹੈ, ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਡੈਮ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਉੱਚਾ ਥੜ੍ਹਾ ਵਿਖੇ ਜੋ ਕਵਾਟਰ ਖੰਡਰ ਹੋ ਗਏ ਹਨ ਉਨ੍ਹਾਂ ਤੇ ਵੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਅੱਗੇ ਉਸ ਸਬੰਧੀ ਕੋਈ ਯੋਜਨਾ ਬਣਾਈ ਜਾ ਸਕੇ।ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਪੰਜਾਬ ਅੰਦਰ ਨੋਜਵਾਨਾਂ ਨੂੰ ਨੋਕਰੀਆਂ ਦੇਣ ਦਾ ਬਾਅਦਾ ਕੀਤਾ ਹੈ ਅਤੇ ਇਸ ਨੂੰ ਅਮਲ ਵਿੱਚ ਵੀ ਲਿਆਂਦਾ ਹੈ ਆਉਂਣ ਵਾਲੇ ਇੱਕ ਜਾਂ ਦੋ ਮਹੀਨਿਆਂ ਅੰਦਰ ਇਸ ਤੇ ਕੀਤੀ ਕਾਰਵਾਈ ਵੀ ਨਜਰ ਆਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਵਿੱਚ ਜੋ ਇੱਕ ਪੈਂਨਸਨ ਸਬੰਧੀ ਕਿਹਾ ਗਿਆ ਹੈ ਇਸ ਨਾਲ ਵੀ ਪੰਜਾਬ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਛੋਟੇ ਕੰਮ ਹਨ ਜੋ ਬਹੁਤ ਵੱਡਾ ਸਹਿਯੋਗ ਪੰਜਾਬ ਦੀ ਤਰੱਕੀ ਵਿੱਚ ਦੇ ਸਕਦੇ ਹਨ ਇਨ੍ਹਾਂ ਨੂੰ ਕਰਨਾ ਬਹੁਤ ਜਰੂਰੀ ਹੈ ਪੰਜਾਬ ਨੂੰ ਫਿਰ ਤੋਂ ਵਿਕਾਸ ਦੀ ਰਾਹ ਤੇ ਲੈ ਕੇ ਆਉਂਣ ਲਈ ਥੋੜਾ ਸਮਾਂ ਲੱਗੇਗਾ ਪਰ ਜਲਦੀ ਲੋਕਾਂ ਨੂੰ ਬਦਲਾਅ ਨਜਰ ਆਏਗਾ। ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਪੰਜਾਬ ਦੀ ਤਰੱਕੀ ਦਾ ਹਰ ਰਾਹ ਖੋਲਣ ਲਈ ਯੋਜਨਾਂ ਬਣਾ ਰਹੇ ਹਨ ਅਤੇ ਲਾਗੂ ਵੀ ਕਰ ਰਹੇ ਹਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD