Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਤਾਜਪੁਰ ਰੋਡ ਵਿਖੇ ਉਸਾਰੀ ਅਧੀਨ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ

ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸਬੰਧਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਤੋਂ ਮਿਲੇਗੀ ਰਾਹਤ

Daljit Singh Grewal, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 29 Mar 2022

Last updated on: Mar 29, 2022, 00:00 IST

ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਵਲੋਂ ਸਥਾਨਕ ਤਾਜਪੁਰ ਰੋਡ ਵਿਖੇ ਉਸਾਰੀ ਅਧੀਨ ਸੀਵਰੇਜ਼ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਦੌਰਾ ਕਰਦਿਆਂ ਪ੍ਰੋਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਕੀਤੇ ਗਏ।ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰਵਾਉਣ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਦੇ ਪਾਣੀ ਨੂੰ ਸੁੱਧ ਕਰਨ ਤੋਂ ਬਾਅਦ ਸਿੰਚਾਈ ਲਈ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ਿਲੇ ਦੇ ਵੱਖ ਵੱਖ ਇਲਾਕਿਆਂ ਵਿੱਚ ਕਈ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼) ਅਤੇ ਪ੍ਰਭਾਵਸ਼ਾਲੀ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.) ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਸਬੰਧਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ ਨਾਲ ਹੀ ਜ਼ਿਲ੍ਹੇ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਉਣ ਵਿਚ ਵੀ ਮੱਦਦ ਮਿਲੇਗੀ।

ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਮੁੱਚੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਵੱਛ ਅਤੇ ਹਰੇ-ਭਰੇ ਵਾਤਾਵਰਣ ਨੂੰ ਤਰਜ਼ੀਹ ਦੇਣ ਤਾਂ ਜੋ ਪ੍ਰਸ਼ਾਸਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਸਾਰੇ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਕਾਇਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਅੱਗੇ ਵੱਧ ਰਹੀ ਹੈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 'ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

 

Tags: Daljit Singh Grewal , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD